ਲੋਕਾਂ ਦੀ ਸਿਹਤ ਨਾਲ ਕਿਸੇ ਵੀ ਕੀਮਤ ਤੇ ਖਿਲਵਾੜ ਨਹੀਂ ਕਰਨ ਦਿੱਤਾ ਜਾਵੇਗਾ, ਹਰਿਆਣੇ ਦੇ ਫੂਡ ਸਪਲਾਈ ਮੰਤਰੀ ਦੀ ਚੇਤਾਵਨੀ

ਕੁਰੂਕਸ਼ੇਤਰ 18 ਦਸੰਬਰ
ਹਰਿਆਣੇ ਦੇ ਫੂਡ ਸਪਲਾਈ ਮੰਤਰੀ ਸ਼੍ਰੀ ਰਜੇਸ਼ ਨਾਗਰ ਨੇ ਸਖਤ ਸ਼ਬਦਾਂ ਵਿਚ ਚੇਤਾਵਨੀ ਦਿੰਦਿਆਂ ਕਿਹਾ ਕਿ ਲੋਕਾਂ ਦੀ ਸਿਹਤ ਨਾਲ ਖਿਲਵਾੜ ਕਿਸੇ ਵੀ ਕੀਮਤ ਤੇ ਨਹੀਂ ਕਰਨ ਦਿੱਤਾ ਜਾਵੇਗਾ। ਉਹਨਾਂ ਮਿਲਾਵਟੀ ਖਾਣ ਵਾਲੀਆਂ ਵਸਤੂਆਂ ਤੇ ਹੋਰ ਸਮਗਰੀ ਬਣਾਉਣ ਅਤੇ ਵੇਚਣ ਵਾਲਿਆਂ ਨੂੰ ਸਖਤ ਨਿਰਦੇਸ਼ ਜਾਰੀ ਕੀਤੇ ਹੈ। ਉਹਨਾਂ ਕਿਹਾ ਕਿ ਜਿਹੜਾ ਵੀ ਵਿਅਕਤੀ ਖਾਣ ਵਾਲੀ ਸਮਗਰੀ ਮਿਲਾਵਟੀ ਬਣਾਊਗਾ ਜਾਂ ਵੇਚੇਗਾ ਉਸ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ। ਉਹਨਾਂ ਕਿਹਾ ਕਿ ਮਿਲਾਵਟਖੋਰੀ ਨੂੰ ਕਿਸੇ ਵੀ ਹੱਦ ਤੱਕ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਕੁਰੂਕਸ਼ੇਤਰ ਦੇ ਸਕੱਤਰੇਤ ਵਿੱਚ ਲੋਕ ਸੰਪਰਕ ਤੇ ਸ਼ਿਕਾਇਤ ਨਿਵਾਰਨ ਕਮੇਟੀ ਦੀ ਬੈਠਕ ਨੂੰ ਸੰਬੋਧਨ ਕਰਦਿਆਂ ਉਹਨਾਂ ਸਾਫ ਲਹਿਜੇ ਵਿੱਚ ਇਹ ਦਿਸ਼ਾ ਨਿਰਦੇਸ਼ ਜਾਰੀ ਕੀਤੇ। ਉਹਨਾਂ ਦੱਸਿਆ ਕਿ ਸਰਕਾਰ ਵੱਲੋਂ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਅਗਵਾਈ ਵਿੱਚ ਲੋਕਾਂ ਦੀ ਸਿਹਤ ਦਾ ਖਾਸ ਧਿਆਨ ਰੱਖਿਆ ਜਾ ਰਿਹਾ ਹੈ। ਇਸ ਮੌਕੇ ਤੇ 14 ਸ਼ਿਕਾਇਤਾਂ ਦੀ ਸੁਣਵਾਈ ਕਰਦਿਆਂ ਸੱਤ ਸ਼ਿਕਾਇਤਾਂ ਦਾ ਮੌਕੇ ਤੇ ਨਿਪਟਾਰਾ ਕੀਤਾ ਗਿਆ ਤੇ ਬਾਕੀ ਨਿਰਦੇਸ਼ ਅਧਿਕਾਰੀਆਂ ਨੂੰ ਦਿੱਤੇ ਗਏ। ਹੁਣ ਦੇਖਣਾ ਇਹ ਹੋਵੇਗਾ ਕਿ ਮੰਤਰੀ ਦੀ ਸਖਤੀ ਦਾ ਅਸਰ ਕਿੰਨਾ ਕੁ ਸਮਾਂ ਰਹਿੰਦਾ ਹੈ।

CATEGORIES
Share This

COMMENTS

Wordpress (0)
Disqus (0 )
Translate