ਨਹੀਂ ਰਹੇ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਓਮ ਪ੍ਰਕਾਸ਼ ਚੌਟਾਲਾ
ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਓਮ ਪ੍ਰਕਾਸ਼ ਚੌਟਾਲਾ ਨਹੀਂ ਰਹੇ। ਉਹਨਾਂ ਦਾ 89 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ। ਓਮ ਪ੍ਰਕਾਸ਼ ਚੌਟਾਲਾ ਗਰੀਬਾਂ ਦੇ ਕਿਸਾਨਾਂ ਦੇ ਆਗੂ ਸਨ। ਚੌਟਾਲਾ ਪਰਿਵਾਰ ਦਾ ਦੇਸ਼ ਅਤੇ ਹਰਿਆਣਾ ਦੀ ਸਿਆਸਤ ਵਿੱਚ ਵੱਡਾ ਰੋਲ ਰਿਹਾ। ਓਮ ਪ੍ਰਕਾਸ਼ ਚੌਟਾਲਾ ਦੀ ਮੌਤ ਤੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ, ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਸਮੇਤ ਵੱਖ-ਵੱਖ ਸਿਆਸੀ ਆਗੂਆਂ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
CATEGORIES ਹਰਿਆਣਾ