ਹਰਿਆਣਾ ਸਰਕਾਰ ਵੱਲੋਂ ਸੂਬੇ ਵਿੱਚ ਤਿੰਨ ਦਿਨਾਂ ਸਰਕਾਰੀ ਸੋਗ ਦਾ ਐਲਾਨ

ਚੰਡੀਗੜ੍ਹ 20 ਦਸੰਬਰ। ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਸ਼੍ਰੀ ਓਮ ਪ੍ਰਕਾਸ਼ ਚੌਟਾਲਾ ਦੀ ਮੌਤ ਤੇ ਹਰਿਆਣਾ ਸਰਕਾਰ ਵੱਲੋਂ ਸੂਬੇ ਵਿੱਚ ਤਿੰਨ ਦਿਨ ਦੇ ਸਰਕਾਰੀ ਸੋਗ ਦਾ ਐਲਾਨ ਕੀਤਾ ਗਿਆ ਹੈ। ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਸਾਬਕਾ ਮੁੱਖ ਮੰਤਰੀ ਦੇ ਦੇਹਾਂਤ ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਹਰਿਆਣਾ ਸਰਕਾਰ ਵੱਲੋਂ ਜਾਰੀ ਪੱਤਰ ਅਨੁਸਾਰ 20 ਤੋਂ 22 ਦਸੰਬਰ ਤੱਕ ਤਿੰਨ ਰੋਜ਼ਾ ਸੋਗ ਸੂਬੇ ਭਰ ਵਿੱਚ ਰਹੇਗਾ। ਇਸ ਦੌਰਾਨ ਸੂਬੇ ਵਿੱਚ ਕੋਈ ਵੀ ਸਰਕਾਰੀ ਮਨੋਰੰਜਨ ਪ੍ਰੋਗਰਾਮ ਨਹੀਂ ਹੋਵੇਗਾ ਅਤੇ 21 ਦਸੰਬਰ ਨੂੰ ਸੂਬੇ ਵਿੱਚ ਇੱਕ ਦਿਨ ਦੀ ਛੁੱਟੀ ਰਹੇਗੀ। 21 ਦਸੰਬਰ ਨੂੰ ਸ਼੍ਰੀ ਓਮ ਪ੍ਰਕਾਸ਼ ਚੌਟਾਲਾ ਦਾ ਸਰਕਾਰੀ ਸਨਮਾਨ ਨਾਲ ਅੰਤਿਮ ਸੰਸਕਾਰ ਕੀਤਾ ਜਾਵੇਗਾ।

CATEGORIES
Share This

COMMENTS

Wordpress (0)
Disqus (0 )
Translate