ਭ੍ਰਿਸ਼ਟਾਚਾਰ ਕਰਨ ਵਾਲਿਆਂ ਦੀ ਚੂੜੀ ਟਾਈਟ ਕਰਾਂਗੇ-CM ਨਾਇਬ ਸਿੰਘ ਸੈਣੀ

ਚੰਡੀਗੜ੍ਹ 22 ਦਸੰਬਰ। ਹਰਿਆਣੇ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਭਰਿਸ਼ਟਾਚਾਰੀਆਂ ਨੂੰ ਦੋ ਟੁੱਕ ਕਰਦਿਆਂ ਕਿਹਾ ਕਿ ਸੂਬੇ ਵਿੱਚ ਭਰਿਸ਼ਟਾਚਾਰ ਕਿਸੇ ਵੀ ਕੀਮਤ ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਆਪਣੇ ਹਲਕੇ ਲਾਡਵਾਂ ਦੇ ਰੈਸਟ ਹਾਉਸ ਵਿੱਚ ਲੋਕਾਂ ਦੀਆਂ ਮੁਸ਼ਕਿਲਾਂ ਸੁਣ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਭਰਿਸ਼ਟਾਚਾਰ ਕਰਨ ਵਾਲੇ ਨੂੰ ਕਿਸੇ ਵੀ ਕੀਮਤ ਤੇ ਨਹੀਂ ਬਖਸ਼ਿਆ ਜਾ ਸਕਦਾ। ਉਹਨਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਵੇਖਿਓ ਭਰਿਸ਼ਟਾਚਾਰ ਕਰਨ ਵਾਲਿਆਂ ਦੀ ਚੂੜੀ ਪੂਰੀ ਤਰ੍ਹਾਂ ਟਾਈਟ ਕੀਤੀ ਜਾਵੇਗੀ। ਉਹਨਾਂ ਕਿਹਾ ਕਿ ਹਰਿਆਣਾ ਸਰਕਾਰ ਜ਼ੀਰੋ ਟੋਲਰੈਂਸ ਤੇ ਕੰਮ ਕਰ ਰਹੀ ਹੈ।

CATEGORIES
Share This

COMMENTS

Wordpress (0)
Disqus (0 )
Translate