ਮੁੱਖ ਮੰਤਰੀ ਨੇ ਜਨਤਾ ਦਰਬਾਰ ਸੁਣੀਆਂ ਲੋਕਾਂ ਦੀਆਂ ਮੁਸ਼ਕਿਲਾਂ,ਮੌਕੇ ਤੇ ਕੀਤਾ ਹੱਲ
ਲਾਡਵਾ 22 ਦਸੰਬਰ। ਹਰਿਆਣਾ ਦੇ ਮੁੱਖ ਮੰਤਰੀ ਸ਼੍ਰੀ ਨਾਇਬ ਸਿੰਘ ਸੈਣੀ ਨੇ ਆਪਣੇ ਵਿਧਾਨ ਸਭਾ ਹਲਕੇ ਲਾਡਵਾ ਦੇ ਰੈਸਟ ਹਾਊਸ ਵਿੱਚ ਜਨਤਾ ਦਰਬਾਰ ਲਾ ਕੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਇਸ ਦੌਰਾਨ ਲੋਕਾਂ ਨੇ ਆਪਣੀਆਂ ਸਮੱਸਿਆਵਾਂ ਮੁੱਖ ਮੰਤਰੀ ਦੇ ਧਿਆਨ ਵਿੱਚ ਲਿਆਂਦੀਆਂ ਜਿਨਾਂ ਦਾ ਮੁੱਖ ਮੰਤਰੀ ਵੱਲੋਂ ਮੌਕੇ ਤੇ ਇਹੀ ਅਧਿਕਾਰੀਆਂ ਨੂੰ ਨਿਰਦੇਸ਼ ਦੇ ਕੇ ਹੱਲ ਕਰਵਾਇਆ ਇਸ ਮੌਕੇ ਤੇ ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਕਿਹਾ ਕਿ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਮੁਸ਼ਕਿਲ ਨਾ ਆਵੇ ਉਹਨਾਂ ਦੇ ਕੰਮ ਪਹਿਲ ਦੇ ਅਧਾਰ ਤੇ ਨਾਲੋ ਨਾਲ ਕੀਤੇ ਜਾਣ। ਉਹਨਾਂ ਕਿਹਾ ਕਿ ਜਿਸ ਤਰ੍ਹਾਂ ਦੇਸ਼ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਦੀ ਅਗਵਾਈ ਵਿੱਚ ਤਰੱਕੀ ਦੀਆਂ ਲੀਹਾਂ ਤੇ ਚੱਲ ਰਿਹਾ ਹੈ,ਉਸ ਤੋਂ ਲੱਗਦਾ ਹੈ ਕਿ 2047 ਤੱਕ ਦੇਸ਼ ਵਿਕਸਿਤ ਭਾਰਤ ਬਣੇਗਾ।
CATEGORIES ਹਰਿਆਣਾ