ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਕੁਵੈਤ ਦੇ ਸਰਵਉੱਚ ਨਾਗਰਿਕ ਸਨਮਾਨ ਨਾਲ ਸਨਮਾਨਿਤ
ਨਵੀਂ ਦਿੱਲੀ 22 ਦਸੰਬਰ। ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਨੂੰ ਕੁਵੈਤ ਦੇ ਸਰਵ ਉੱਚ ਨਾਗਰਿਕ ਸਨਮਾਨ The Order Of Mubarak AI Kabeer ਨਾਲ ਸਨਮਾਨਿਤ ਕੀਤਾ ਗਿਆ ਹੈ। ਇਹ ਪੂਰੇ ਭਾਰਤ ਲਈ ਮਾਣ ਵਾਲੀ ਗੱਲ ਹੈ। ਉਧਰ ਹਰਿਆਣਾ ਦੇ ਮੁੱਖ ਮੰਤਰੀ ਸ਼੍ਰੀ ਨਾਇਬ ਸਿੰਘ ਸੈਣੀ ਨੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੂੰ ਵਧਾਈ ਦਿੰਦਿਆਂ ਕਿਹਾ ਕਿ ਪੂਰੇ ਵਿਸ਼ਵ ਵਿੱਚ ਪ੍ਰਧਾਨ ਮੰਤਰੀ ਭਾਰਤ ਦੇ ਮਾਨ ਤੇ ਸਤਿਕਾਰ ਨੂੰ ਲਗਾਤਾਰ ਵਧਾ ਰਹੇ ਹਨ। ਤੇ ਸਾਡੇ ਸਾਰੇ ਦੇਸ਼ ਲਈ ਪੂਰਨਮਾਣ ਵਾਲੀ ਗੱਲ ਹੈ। ਉਹਨਾਂ ਕਿਹਾ ਕਿ ਪ੍ਰਧਾਨ ਮੰਤਰੀ ਦੀ ਅਗਵਾਈ ਵਿੱਚ ਸਾਡਾ ਦੇਸ਼ ਲਗਾਤਾਰ ਤਰੱਕੀ ਦੀਆਂ ਲੀਹਾਂ ਨੂੰ ਸਰ ਕਰ ਰਿਹਾ ਹੈ।