ਹਰਿਆਣਾ ਦੇਸ਼ ਦਾ ਪਹਿਲਾ ਸੂਬਾ ਬਣਿਆ ਜਿੱਥੇ ਕਿਸਾਨਾਂ ਨੂੰ ਫਸਲਾਂ ਤੇ ਮਿਲੇਗੀ ਐਮਐਸਪੀ- ਖੇਤੀਬਾੜੀ ਮੰਤਰੀ ਸ਼ਾਮ ਸਿੰਘ ਰਾਣਾ

ਚੰਡੀਗੜ੍ਹ 23 ਦਸੰਬਰ। ਹਰਿਆਣਾ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ਼੍ਰੀ ਸ਼ਾਮ ਸਿੰਘ ਰਾਣਾ ਨੇ ਕਿਹਾ ਕਿ ਇਹ ਸਾਡੇ ਲਈ ਮਾਣ ਵਾਲੀ ਗੱਲ ਹੈ ਕਿ ਹਰਿਆਣਾ ਦੇਸ਼ ਦਾ ਪਹਿਲਾ ਅਜਿਹਾ ਸੂਬਾ ਬਣਿਆ ਹੈ ਜਿੱਥੇ ਕੇਂਦਰ ਸਰਕਾਰ ਵੱਲੋਂ ਤੈਅ ਕੀਤੇ ਗਏ ਘੱਟੋ ਘੱਟ ਸਮਰਥਨ ਮੁੱਲ ਐਮਐਸਪੀ ਤੇ ਸਾਰੀਆਂ 24 ਫਸਲਾਂ ਨੂੰ ਖਰੀਦਣ ਦਾ ਫੈਸਲਾ ਹੋਇਆ ਹੈ ਤੇ ਇਸ ਸਬੰਧ ਵਿੱਚ ਸਰਕਾਰ ਵੱਲੋਂ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਗਿਆ ਹੈ। ਖੇਤੀਬਾੜੀ ਮੰਤਰੀ ਸ਼ਾਮ ਸਿੰਘ ਰਾਣਾ ਨੇ ਅੱਜ ਰਾਸ਼ਟਰੀ ਖੇਤੀਬਾੜੀ ਦਿਵਸ ਅਤੇ ਕਿਸਾਨ ਨੇਤਾ ਸਾਬਕਾ ਪ੍ਰਧਾਨ ਮੰਤਰੀ ਚੌਧਰੀ ਚਰਨ ਸਿੰਘ ਦੀ ਜਯੰਤੀ ਤੇ ਕਿਸਾਨਾਂ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਇਹ ਫੈਸਲਾ ਕਰਨ ਲਈ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦਾ ਧੰਨਵਾਦ ਕੀਤਾ। ਉਹਨਾਂ ਕਿਹਾ ਕਿ ਮੁੱਖ ਮੰਤਰੀ ਵੱਲੋਂ ਹਰਿਆਣਾ ਦੇ ਕਿਸਾਨਾਂ ਦੀ ਭਲਾਈ ਲਈ ਲਗਾਤਾਰ ਕਾਰਜ ਕੀਤੇ ਜਾ ਰਹੇ ਹਨ। ਇਸੇ ਤਹਿਤ ਇਹ ਇਤਿਹਾਸਿਕ ਫੈਸਲਾ ਲੈ ਕੇ ਕਿਸਾਨਾਂ ਨੂੰ ਆਰਥਿਕ ਪੱਖ ਤੋਂ ਮਜਬੂਤ ਕਰਨ ਦਾ ਦ੍ਰਿੜ ਇਰਾਦਾ ਕੀਤਾ ਗਿਆ ਹੈ।

CATEGORIES
Share This

COMMENTS

Wordpress (0)
Disqus (0 )
Translate