ਹਰਿਆਣਾ ਵਿੱਚ ਨਗਰ ਨਿਗਮ ਤੇ ਨਗਰ ਕੌਂਸਲ ਦੀਆਂ ਚੋਣਾਂ ਆਮ ਆਦਮੀ ਪਾਰਟੀ ਇਕੱਲਿਆਂ ਹੀ ਲੜੇਗੀ-ਸੂਬਾ ਪ੍ਰਧਾਨ ਸੁਸ਼ੀਲ ਗੁਪਤਾ
ਪਾਣੀਪਤ 23 ਦਸੰਬਰ।ਹਰਿਆਣਾ ਵਿੱਚ ਹੋਣ ਵਾਲੀਆਂ ਨਗਰ ਪਰਿਸ਼ਦ ਤੇ ਨਗਰ ਕੌਂਸਲ ਦੀਆਂ ਚੋਣਾਂ ਆਮ ਆਦਮੀ ਪਾਰਟੀ ਆਪਣੇ ਦਮ ਤੇ ਇਕੱਲਿਆਂ ਹੀ ਲੜੇਗੀ। ਇਹ ਜਾਣਕਾਰੀ ਆਮ ਆਦਮੀ ਪਾਰਟੀ ਦੇ ਹਰਿਆਣਾ ਦੇ ਪ੍ਰਧਾਨ ਡਾਕਟਰ ਸੁਸ਼ੀਲ ਗੁਪਤਾ ਨੇ ਪਾਣੀਪਤ ਵਿੱਚ ਗੱਲਬਾਤ ਦੌਰਾਨ ਦਿੱਤੀ। ਉਹਨਾਂ ਕਿਹਾ ਕਿ ਚੋਣਾਂ ਨੂੰ ਲੈ ਕੇ ਆਮ ਆਦਮੀ ਪਾਰਟੀ ਨੇ ਹੁਣ ਤੋਂ ਹੀ ਤਿਆਰੀ ਸ਼ੁਰੂ ਕਰ ਦਿੱਤੀ ਹੈ। ਸੂਬੇ ਵਿੱਚ ਲੋਕ ਭਾਜਪਾ ਦੀ ਕਾਰਗੁਜ਼ਾਰੀ ਤੋਂ ਨਾ ਖੁਸ਼ ਹਨ। ਉਹਨਾਂ ਪਾਣੀਪਤ ਨਗਰ ਨਿਗਮ ਚੋਣਾਂ ਲਈ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸੁਰਿੰਦਰ ਅਹਿਲਾਵਤ ਨੂੰ ਜ਼ਿੰਮੇਵਾਰੀ ਦਿੰਦੇ ਆ ਕਿਹਾ ਕਿ ਉਹ ਨਗਰ ਨਿਗਮ ਚੋਣਾਂ ਲਈ ਉਮੀਦਵਾਰਾਂ ਦੀ ਚੋਣ ਦਾ ਕੰਮ ਸ਼ੁਰੂ ਕਰਨ। ਸੂਬਾ ਪ੍ਰਧਾਨ ਡਾਕਟਰ ਗੁਪਤਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਸੰਘਰਸ਼ ਕਰਨ ਵਾਲੀ ਪਾਰਟੀ ਹੈ ਤੇ ਕੰਮ ਦੀ ਰਾਜਨੀਤੀ ਕਰਦੀ ਹੈ। ਪਰ ਭਾਜਪਾ ਜਾਤੀ ਦੇ ਧਰਮ ਦੇ ਆਧਾਰ ਤੇ ਰਾਜਨੀਤੀ ਕਰਕੇ ਵੰਡੀਆਂ ਪਾਉਣ ਦਾ ਕੰਮ ਕਰ ਰਹੀ ਹੈ। ਗ੍ਰਿਹ ਮੰਤਰੀ ਅਮਿਤ ਸ਼ਾਹ ਵੱਲੋਂ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਦਕਰ ਦਾ ਅਪਮਾਨ ਕੀਤਾ ਗਿਆ ਹੈ ਜਿਸ ਨੂੰ ਲੈ ਕੇ ਆਮ ਆਦਮੀ ਪਾਰਟੀ ਦੀ ਲੜਾਈ ਜਾਰੀ ਰਹੇਗੀ। ਆਮ ਆਦਮੀ ਪਾਰਟੀ ਲਈ ਡਾਕਟਰ ਭੀਮ ਰਾਓ ਅੰਬੇਦਕਰ ਤੇ ਸ਼ਹੀਦ ਏ ਆਜ਼ਮ ਭਗਤ ਸਿੰਘ ਆਦਰਸ਼ ਹਨ ਤੇ ਉਹਨਾਂ ਤੋਂ ਹੀ ਪ੍ਰੇਰਨਾ ਲੈ ਕੇ ਆਮ ਆਦਮੀ ਪਾਰਟੀ ਅੱਗੇ ਵਧ ਰਹੀ ਹੈ।
ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਵੱਲੋਂ ਸ਼ੁਰੂ ਕੀਤੇ ਗਏ ਮਰਨ ਵਰਤ ਨੂੰ ਲੈ ਕੇ ਸੂਬਾ ਪ੍ਰਧਾਨ ਨੇ ਕਿਹਾ ਕਿ ਸੁਪਰੀਮ ਕੋਰਟ ਨੇ ਵੀ ਉਨਾਂ ਦੀ ਸਿਹਤ ਨੂੰ ਲੈ ਕੇ ਚਿੰਤਾ ਪ੍ਰਗਟ ਕੀਤੀ ਹੈ ਪਰ ਗੂੰਗੀ ਬੈਰੀ ਹੋਈ ਭਾਜਪਾ ਸਰਕਾਰ ਅਪਣਾ ਵਾਅਦਾ ਕਰਕੇ ਆਪਣੇ ਵਾਅਦਿਆਂ ਤੋਂ ਮੁੱਕਰ ਰਹੀ ਹੈ ਉਹਨਾਂ ਕਿਹਾ ਕਿ ਪ੍ਰਧਾਨ ਮੰਤਰੀ ਨੇ ਐਮਐਸਪੀ ਦੀ ਗਰੰਟੀ ਦਾ ਕਾਨੂੰਨ ਬਣਾਉਣ ਦਾ ਵਾਅਦਾ ਕੀਤਾ ਸੀ। ਪਰ ਕਿੰਨੇ ਸਾਲ ਬੀਤਣ ਬਾਅਦ ਵੀ ਵਾਅਦਾ ਪੂਰਾ ਨਹੀਂ ਹੋਇਆ।



