ਆਪ’ ਪੰਜਾਬ ਪ੍ਰਧਾਨ ਅਮਨ ਅਰੋੜਾ ਕੈਬਨਿਟ ਮੰਤਰੀਆਂ ਅਤੇ ਵਿਧਾਇਕਾਂ ਨਾਲ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਟੇਕਣਗੇ ਮੱਥਾ 

ਛੋਟੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਮੌਕੇ ‘ਆਪ’ ਆਗੂ ਸ਼੍ਰੀ ਫਤਹਿਗੜ੍ਹ ਸਾਹਿਬ ਵਿਖੇ ਹੋਣਗੇ ਨਤਮਸਤਕ

ਫਤਹਿਗੜ੍ਹ ਸਾਹਿਬ, 26 ਦਸੰਬਰ 

ਸਿੱਖ ਧਰਮ ਦੇ ਦਸਵੇਂ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ ਅਤੇ ਬਾਬਾ ਫਤਹਿ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਸ਼ੁੱਕਰਵਾਰ ਨੂੰ ਪਾਰਟੀ ਦੇ ਆਗੂਆਂ, ਮੰਤਰੀਆਂ ਅਤੇ ਵਿਧਾਇਕਾਂ ਦੇ ਨਾਲ ਗੁਰਦੁਆਰਾ ਸ਼੍ਰੀ ਫਤਹਿਗੜ੍ਹ ਸਾਹਿਬ ਵਿਖੇ ਮੱਥਾ ਟੇਕਣਗੇ।

ਇਹ ਜਾਣਕਾਰੀ ਪਾਰਟੀ ਦਫ਼ਤਰ ਚੰਡੀਗੜ੍ਹ ਤੋਂ ਜਾਰੀ ਇੱਕ ਬਿਆਨ ਵਿੱਚ ਮੀਡੀਆ ਨੂੰ ਦਿੱਤੀ ਗਈ। ਅਮਨ ਅਰੋੜਾ ਦੇ ਨਾਲ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ, ਕੁਲਦੀਪ ਸਿੰਘ ਧਾਲੀਵਾਲ, ਡਾ. ਬਲਜੀਤ ਕੌਰ, ਬਰਿੰਦਰ ਗੋਇਲ, ਗੁਰਮੀਤ ਸਿੰਘ ਖੁੱਡੀਆਂ, ਡਾ. ਰਵਜੋਤ, ਮੋਹਿੰਦਰ ਭਗਤ, ਤਰੁਨਪ੍ਰੀਤ ਸਿੰਘ ਸੌਂਧ ਅਤੇ ਹਰਦੀਪ ਸਿੰਘ ਮੁੰਡੀਆਂ ਹਾਜ਼ਰ ਰਹਿਣਗੇ। ਪਾਰਟੀ ਪ੍ਰਧਾਨ ਦੇ ਨਾਲ ‘ਆਪ’ ਦੇ ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਵੀ ਮੌਜੂਦ ਰਹਿਣਗੇ।

ਇਸ ਮੌਕੇ ਪਾਰਟੀ ਦੇ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ, ਕੁਲਵੰਤ ਸਿੰਘ, ਜਸਵੀਰ ਸਿੰਘ ਰਾਜਾ ਗਿੱਲ, ਕਰਮਵੀਰ ਸਿੰਘ ਘੁੰਮਣ, ਬ੍ਰਹਮ ਸ਼ੰਕਰ ਜਿੰਪਾ, ਜੈ ਕਿਸ਼ਨ ਸਿੰਘ ਰੋਡੀ, ਸੰਤੋਸ਼ ਕਟਾਰੀਆ, ਰਮਨ ਅਰੋੜਾ, ਇੰਦਰਜੀਤ ਕੌਰ ਮਾਨ, ਬਲਕਾਰ ਸਿੰਘ, ਲਖਬੀਰ ਸਿੰਘ ਰਾਏ, ਗੁਰਿੰਦਰ ਸਿੰਘ ਗੈਰੀ ਵੜਿੰਗ, ਰੁਪਿੰਦਰ ਸਿੰਘ ਹੈਪੀ, ਜਗਤਾਰ ਸਿੰਘ, ਰਜਿੰਦਰ ਪਾਲ ਕੌਰ ਛੀਨਾ, ਸਰਬਜੀਤ ਕੌਰ ਮਾਣੂੰਕੇ, ਅਮਨਦੀਪ ਕੌਰ ਅਰੋੜਾ, ਗੁਰਦਿੱਤ ਸਿੰਘ ਸੇਖੋਂ ਅਤੇ ਸੀਨੀਅਰ ਆਗੂ ਦੀਪਕ ਬਾਲੀ ਵੀ ਸ਼ਾਮਲ ਹੋਣਗੇ।

ਇਸ ਮੌਕੇ ਮੰਤਰੀਆਂ ਤੇ ਵਿਧਾਇਕਾਂ ਤੋਂ ਇਲਾਵਾ ਪੰਜਾਬ ਭਰ ਤੋਂ ਆਮ ਆਦਮੀ ਪਾਰਟੀ ਦੇ ਆਗੂ ਅਤੇ ਅਹੁਦੇਦਾਰ ਵੀ ਹਾਜ਼ਰ ਹੋਣਗੇ। ਅਮਨ ਅਰੋੜਾ ਸਵੇਰੇ 8:00 ਵਜੇ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਪਹੁੰਚ ਕੇ ਨਤਮਸਤਕ ਹੋਣਗੇ।

CATEGORIES
Share This

COMMENTS

Wordpress (0)
Disqus (0 )
Translate