ਹਰਿਆਣਾ ਸਰਕਾਰ ਵੱਲੋਂ ਕੁਰੂਕਸ਼ੇਤਰ ਵਿੱਚ ਵੀਰ ਬਾਲ ਦਿਵਸ ਮੌਕੇ ਰਾਜ ਪੱਧਰੀ ਸਮਾਰੋਹ
ਕੁਰੂਕਸ਼ੇਤਰ 26 ਦਸੰਬਰ।ਹਰਿਆਣਾ ਸਰਕਾਰ ਵੱਲੋਂ ਵੀਰ ਬਾਲ ਦਿਵਸ ਮੌਕੇ ਕੁਰੂਕਸ਼ੇਤਰ ਵਿੱਚ ਰਾਜਪਦਰੀ ਸਮਾਰੋ ਕਰਵਾਇਆ ਗਿਆ ਜਿਸ ਵਿੱਚ ਮੁੱਖ ਮਹਿਮਾਨ ਵਜੋਂ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਪਹੁੰਚੇ ਤੇ ਉਹਨਾਂ ਛੋਟੇ ਸਾਹਿਬਜ਼ਾਦਿਆਂ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਦਿਆਂ ਉਹਨਾਂ ਦੀ ਸ਼ਹਾਦਤ ਨੂੰ ਯਾਦ ਕੀਤਾ। ਮੁੱਖ ਮੰਤਰੀ ਨੇ ਕਿਹਾ ਕਿ ਜਿਹੜਾ ਸਮਾਂ ਬੱਚਿਆਂ ਦੇ ਖੇਡਣ ਦਾ ਹੁੰਦਾ ਹੈ ਉਸ ਸਮੇਂ ਸਾਹਿਬਜ਼ਾਦਿਆਂ ਦੇ ਰਾਸ਼ਟਰ ਦੇ ਧਰਮ ਦੀ ਰੱਖਿਆ ਲਈ ਆਪਣੇ ਆਪ ਨੂੰ ਕੁਰਬਾਨ ਕਰਕੇ ਸਰਬਉਚ ਬਲਿਦਾਨ ਦਿੱਤਾ। ਉਨਾਂ ਦੀ ਸ਼ਹਾਦਤ ਨੂੰ ਮੈਂ ਕੋਟ ਕੋਟ ਨਮਨ ਕਰਦਾ ਹਾਂ। ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਦਾ ਧੰਨਵਾਦ ਕੀਤਾ ਜਿਨਾਂ ਨੇ ਸਾਹਿਬਜ਼ਾਦਿਆਂ ਦੀ ਯਾਦ ਵਿੱਚ 26 ਦਸੰਬਰ ਨੂੰ ਵੀਰ ਬਾਲ ਦਿਵਸ ਦੇ ਰੂਪ ਵਿੱਚ ਮਨਾਉਣ ਦਾ ਫੈਸਲਾ ਕਰਕੇ ਸੱਚੀ ਸ਼ਰਧਾਂਜਲੀ ਭੇਂਟ ਕੀਤੀ। ਉਹਨਾਂ ਕਿਹਾ ਕਿ ਸਾਨੂੰ ਸਾਡੇ ਗੁਰੂਆਂ ਤੇ ਸ਼ਹੀਦਾਂ ਦੇ ਜੀਵਨ ਤੋਂ ਪ੍ਰੇਰਨਾ ਲੈਣੀ ਚਾਹੀਦੀ ਹੈ। ਇਸ ਮੌਕੇ ਤੇ ਇੱਕ ਕਿਤਾਬਚਾ ਵੀ ਜਾਰੀ ਕੀਤਾ ਗਿਆ। ਇਸ ਦੌਰਾਨ ਯੂਨੀਵਰਸਿਟੀ ਦੇ ਵੀਸੀ ਸਮੇਤ ਵੱਖ ਵੱਖ ਸ਼ਖਸ਼ੀਅਤਾਂ ਹਾਜ਼ਰ ਸਨ।