ਨਹੀਂ ਰਹੇ ਗਲੋਬਲ ਲੀਡਰ ਸਾਬਕਾ ਪ੍ਰਧਾਨ ਮੰਤਰੀ ਡਾਕਟਰ ਮਨਮੋਹਨ ਸਿੰਘ
ਨਵੀਂ ਦਿੱਲੀ 27 ਦਸੰਬਰ। ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਤੇ ਗਲੋਬਲ ਲੀਡਰ ਵਜੋਂ ਪਛਾਣੇ ਜਾਣ ਵਾਲੇ ਡਾਕਟਰ ਮਨਮੋਹਨ ਸਿੰਘ ਨਹੀਂ ਰਹੇ। 92 ਸਾਲ ਦੀ ਉਮਰ ਵਿੱਚ ਉਹਨਾਂ ਨੇ ਏਮਜ ਦਿੱਲੀ ਵਿੱਚ ਰਾਤ 9 ਵੱਜ ਕੇ 51 ਮਿੰਟ ਤੇ ਆਖਰੀ ਸਾਹ ਲਏ। ਡਾਕਟਰ ਮਨਮੋਹਨ ਸਿੰਘ ਨੇ ਆਪਣੇ ਕਾਰਜਕਾਲ ਵਿੱਚ ਦੇਸ਼ ਨੂੰ ਤਰੱਕੀ ਦੀਆਂ ਲੀਹਾਂ ਤੇ ਲਿਜਾਣ ਲਈ ਅਹਿਮ ਫੈਸਲੇ ਕੀਤੇ। ਜਿਨ੍ਹਾਂ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ। ਡਾਕਟਰ ਮਨਮੋਹਨ ਸਿੰਘ ਦੀ ਮੌਤ ਤੇ ਵੱਖ ਵੱਖ ਲੀਡਰਾਂ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਧਰ ਕੇਂਦਰ ਸਰਕਾਰ ਵੱਲੋਂ ਦੇਸ਼ ਭਰ ਵਿੱਚ ਸਾਰੇ ਸਰਕਾਰੀ ਪ੍ਰੋਗਰਾਮ ਰੱਦ ਕਰ ਦਿੱਤੇ ਗਏ ਹਨ ਤੇ ਸੱਤ ਦਿਨਾਂ ਦਾ ਸਰਕਾਰੀ ਸੋਗ ਐਲਾਨਿਆ ਗਿਆ ਹੈ। ਜਿਸ ਸੰਬਧ ਵਿੱਚ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ।




