ਮੁੱਖ ਮੰਤਰੀ ਭਗਵੰਤ ਮਾਨ ਨੇ ਡਾ.ਮਨਮੋਹਨ ਸਿੰਘ ਦੀ ਮੌਤ ਤੇ ਗਹਿਰਾ ਦੁੱਖ ਪ੍ਰਗਟਾਇਆ
ਚੰਡੀਗੜ੍ਹ 27 ਦਸੰਬਰ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਡਾਕਟਰ ਮਨਮੋਹਨ ਸਿੰਘ ਦੇ ਅਕਾਲ ਚਲਾਣਾ ਕਰ ਜਾਣ ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਹਨਾਂ ਆਪਣੇ ਸੋਸ਼ਲ ਮੀਡੀਆ ਅਕਾਊਂਟ ਤੇ ਸਬੰਧੀ ਲਿਖਿਆ ਹੈ ਕਿ
“ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਜੀ ਦੇ ਅਕਾਲ ਚਲਾਣਾ ਦੀ ਦੁਖ਼ਦ ਖ਼ਬਰ ਮਿਲੀ। ਦੇਸ਼ ਲਈ ਇਹ ਵੱਡਾ ਘਾਟਾ ਹੈ।
ਭਾਰਤ ਦੀ ਵਿਗੜੀ ਅਰਥ ਵਿਵਸਥਾ ਨੂੰ ਮੁੜ ਲੀਹਾਂ ‘ਤੇ ਲਿਆਉਣ ਵਾਲੇ ਇਸ ਮਹਾਨ ਅਰਥਸ਼ਾਸਤਰੀ ਦੀ ਘਾਟ ਦੇਸ਼ ਵਾਸੀਆਂ ਨੂੰ ਹਮੇਸ਼ਾ ਰੜਕਦੀ ਰਹੇਗੀ। ਪਰਮਾਤਮਾ ਅੱਗੇ ਅਰਦਾਸ ਕਰਦੇ ਹਾਂ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ‘ਚ ਥਾਂ ਦੇਣ ਤੇ ਪਰਿਵਾਰ ਸਮੇਤ ਪ੍ਰਸ਼ੰਸਕਾਂ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ। ਵਾਹਿਗੁਰੂ ਵਾਹਿਗੁਰੂ”

CATEGORIES ਪੰਜਾਬ


