ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਡਾ.ਮਨਮੋਹਨ ਸਿੰਘ ਦੇ ਘਰ ਪਹੁੰਚ ਦਿੱਤੀ ਸ਼ਰਧਾਜ਼ਲੀ
ਦਿੱਲੀ 27 ਦਸੰਬਰ। ਸਾਬਕਾ ਪ੍ਰਧਾਨ ਮੰਤਰੀ ਡਾਕਟਰ ਮਨਮੋਹਨ ਸਿੰਘ ਦੇ ਅਕਾਲ ਚਲਾਣਾ ਕਰ ਜਾਣ ਤੇ ਉਹਨਾਂ ਦੇ ਘਰ ਪਹੁੰਚ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਨੇ ਸ਼ਰਧਾ ਦੇ ਫੁੱਲ ਭੇਂਟ ਕੀਤੇ। ਇਸ ਮੌਕੇ ਤੇ ਉਹਨਾਂ ਦੇ ਨਾਲ ਕੇਂਦਰੀ ਗ੍ਰਿਹ ਮੰਤਰੀ ਸ੍ਰੀ ਅਮਿਤ ਸ਼ਾਹ ਵੀ ਮੌਜੂਦ ਸਨ। ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਨੇ ਕਿਹਾ ਕਿ ਡਾਕਟਰ ਮਨਮੋਹਨ ਸਿੰਘ ਵੱਲੋਂ ਦੇਸ਼ ਦੇ ਵਿਕਾਸ ਵਿੱਚ ਪਾਏ ਯੋਗਦਾਨ ਲਈ ਉਹਨਾਂ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ। ਇਸ ਤੋਂ ਪਹਿਲਾਂ ਉਹਨਾਂ ਨੇ ਆਪਣੀ ਸੋਸ਼ਲ ਮੀਡੀਆ ਅਕਾਊਂਟਸ ਦੇ ਡਾਕਟਰ ਮਨਮੋਹਨ ਸਿੰਘ ਨਾਲ ਆਪਣੀਆਂ ਤਸਵੀਰਾਂ ਸਾਂਝੀਆਂ ਕੀਤੀਆਂ।

CATEGORIES ਰਾਸ਼ਟਰੀ


