ਪੰਜਾਬ ਸਰਕਾਰ ਵੱਲੋਂ ਕੈਬਨਿਟ ਮੰਤਰੀ ਹਰਜੋਤ ਬੈਂਸ ਨੇ ਡਾਕਟਰ ਮਨਮੋਹਨ ਸਿੰਘ ਨੂੰ ਸ਼ਰਧਾਂਜਲੀ ਭੇਟ ਕੀਤੀ

ਦਿੱਲੀ 27 ਦਸੰਬਰ।ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਸ੍ਰੀ ਮਨਮੋਹਨ ਸਿੰਘ ਦੇ ਪਾਰਥਿਵ ਸ਼ਰੀਰ ਦੇ ਦਰਸ਼ਨ ਕਰਕੇ ਪੰਜਾਬ ਸਰਕਾਰ ਵੱਲੋਂ ਕੈਬਨਿਟ ਮੰਤਰੀ ਹਰਜੋਤ ਬੈਂਸ ਨੇ ਸ਼ਰਧਾਂਜਲੀ ਭੇਟ ਕੀਤੀ। ਇਸ ਮੌਕੇ ਤੇ ਉਨਾਂ ਦੇ ਨਾਲ ਪੰਜਾਬ ਦੇ ਚੀਫ ਸੈਕਟਰੀ ਵੀ ਮੌਜੂਦ ਰਹੇ।

ਹਰਜੋਤ ਬੈਂਸ ਨੇ ਕਿਹਾ ਕਿ

ਮੇਰੇ ਲਈ ਇਹ ਬਹੁਤ ਹੀ ਭਾਵੁਕ ਪਲ ਸਨ।
ਡਾ. ਮਨਮੋਹਨ ਸਿੰਘ ਜੀ ਸਿਰਫ ਇੱਕ ਸ਼ਖ਼ਸੀਅਤ ਨਹੀਂ ਸਨ, ਸਗੋਂ ਆਪਣੇ ਆਪ ਵਿੱਚ ਇੱਕ ਸੰਸਥਾ ਸਨ।
ਉਨ੍ਹਾਂ ਦੀ ਨਿਮਰਤਾ, ਇਮਾਨਦਾਰੀ, ਸਾਦਗੀ ਅਤੇ ਵਿਦਵਾਨਤਾ ਸਾਡੇ ਲਈ ਸਦੀਵੀ ਪ੍ਰੇਰਨਾ ਰਹੇਗੀ।

ਉਨ੍ਹਾਂ ਨੇ ਆਪਣੇ ਪ੍ਰਧਾਨ ਮੰਤਰੀ ਕਾਰਜਕਾਲ ਦੌਰਾਨ ਵਿੱਤੀ ਸੁਧਾਰਾਂ ਅਤੇ ਆਰਥਿਕ ਪ੍ਰਗਤੀ ਦਾ ਨਵਾਂ ਇਤਿਹਾਸ ਲਿਖਿਆ। ਭਾਰਤ ਦੀ ਅਰਥਵਿਵਸਥਾ ਨੂੰ ਉਨ੍ਹਾਂ ਨੇ ਇੱਕ ਮਜ਼ਬੂਤ ਆਧਾਰ ਤੇ ਖੜ੍ਹਾ ਕੀਤਾ। ਉਹਨਾਂ ਦੇ ਮਹਾਨ ਯੋਗਦਾਨ ਨੂੰ ਭਾਰਤ ਦੇ ਇਤਿਹਾਸ ਵਿੱਚ ਹਮੇਸ਼ਾ ਯਾਦ ਰੱਖਿਆ ਜਾਵੇਗਾ।

ਪ੍ਰਮਾਤਮਾ ਉਨ੍ਹਾਂ ਦੀ ਆਤਮਾ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖ਼ਸ਼ੇ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਪ੍ਰਦਾਨ ਕਰੇ।

CATEGORIES
TAGS
Share This

COMMENTS

Wordpress (0)
Disqus (0 )
Translate