ਜਿਲ੍ਹੇ ਵਿਚ  ਵਧ ਰਹੇ ਕਰੋਨਾ ਦੇ ਮਰੀਜਾ ਕਾਰਨ ਸਿਹਤ ਵਿਭਾਗ ਸ਼੍ਰੀ ਮੁਕਤਸਰ ਸਾਹਿਬ ਵੱਲੋਂ ਕਰੋਨਾ ਤੋਂ ਬਚਣ ਲਈ ਹਦਾਇਤਾਂ ਜਾਰੀ


ਕੋਵਿਡ ਦੇ ਲੱਛਣ ਹੋਣ ਤੇ ਕੋਵਿਡ-19 ਟੈਸਟ ਕਰਵਾਉਣ ਵਿੱਚ ਦੇਰੀ ਨਾ ਕੀਤੀ ਜਾਵੇ: ਡਾ. ਰੰਜੂ ਸਿੰਗਲਾ ਸਿਵਲ ਸਰਜਨ।
ਸ੍ਰੀ ਮੁਕਤਸਰ ਸਾਹਿਬ 26 ਦਸੰਬਰ                                                                          
   ਸਿਹਤ ਵਿਭਾਗ ਵਲੋਂ ਜਿਲ੍ਹੇ ਵਿਚ  ਵੱਧ ਰਹੇ ਕੇਸਾਂ ਦੇ ਮੱਦੇਨਜਰ ਕਰੋਨਾ ਤੋਂ ਬਚਣ ਲਈ ਸਾਵਧਾਨੀਆਂ ਜਾਰੀ ਕੀਤੀਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆ ਡਾ. ਰੰਜੂ ਸਿੰਗਲਾ ਸਿਵਲ ਸਰਜਨ ਸ੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਜਿਲੇ੍ਹ ਵਿਚ ਪਿਛਲੇ ਦਿਨਾਂ ਵਿਚ ਕਰੋਨਾ ਦੇ ਕੇਸ ਰਿਪੋਰਟ ਹੋਣੇ ਸ਼ੁਰੂ ਹੋ ਗਏ ਹਨ।
                                  ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਕਰੋਨਾ ਤੋਂ ਬਚਣ ਲਈ ਜਨਤਕ ਸਥਾਨਾਂ ਤੇ ਮਾਸਕ ਪਾਉਣਾ ਲਾਜਮੀ ਕਰ ਦਿੱਤਾ ਗਿਆ ਹੈ। ਸਾਰੀਆਂ ਵਿਦਿਅਕ ਸੰਸਥਾਵਾਂ, ਸਰਕਾਰੀ ਅਤੇ ਪ੍ਰਾਈਵੇਟ ਦਫਤਰਾਂ, ਅੰਦਰੂਨੀ ਅਤੇ ਬਾਹਰੀ ਇੱਕਠਾ, ਮਾਲਜ਼ ਆਦਿ ਵਿੱਚ ਮਾਸਕ ਪਾਉਣਾ ਲਾਜਮੀ ਕਰ ਦਿੱਤਾ ਗਿਆ ਹੈ।
                                 ਉਨ੍ਹਾਂ ਕਿਹਾ ਕਿ ਸਰੀਰਕ ਦੂਰੀ ਬਣਾ ਕੇ ਰੱਖੀ ਜਾਵੇ, ਜਨਤਕ  ਥਾਵਾਂ ਤੇ ਥੁੱਕਣ ਤੋਂ ਗੁਰੇਜ ਕੀਤਾ ਜਾਵੇ ਅਤੇ ਹੋਰ ਸਾਵਧਾਨੀਆਂ ਵਰਤੀਆਂ ਜਾਣ । ਉਨ੍ਹਾਂ ਕੋਵਿਡ-19 ਦੇ ਟੈਸਟ ਕਰਨ ਵਾਲੇ ਪ੍ਰਾਈਵੇਟ ਹਸਪਤਾਲਾਂ ਅਤੇ ਪ੍ਰਾਈਵੇਟ ਲੈਬੋਰੇਟਰੀਆਂ ਦੇ ਇੰਚਾਰਜਾ ਨੂੰ ਹਦਾਇਤ ਕੀਤੀ ਹੈ ਕਿ ਕੋਵਿਡ-19 ਦਾ ਕੋਈ ਵੀ ਟੈਸਟ ਚਾਹੇ ਉਹ ਪਾਜੀਟਿਵ ਹੋਵੇ ਜਾ ਨੈਗੇਟਿਵ ਉਸਦਾ ਰਿਜਲਟ ਕੋਵਾ ਪੋਰਟਲ ਤੇ ਜਰੂਰ ਅਪਲੋਡ ਕੀਤਾ ਜਾਵੇ ਅਤੇ ਇਸ ਦੀ ਸੂਚਨਾ ਤੁਰੰਤ ਸਿਹਤ ਵਿਭਾਗ ਨੂੰ ਦਿੱਤੀ ਜਾਵੇ। ਉਹਨਾਂ ਕਿਹਾ ਕਿ ਕੋਰੋਨਾ ਵਾਇਰਸ ਤੋਂ ਬਚਾਅ ਦਾ ਸਭ ਤੋਂ ਵੱਡਾ ਤਰੀਕਾ ਜਲਦੀ ਟੈਸਟਿੰਗ ਹੈ।
                                ਉਹਨਾਂ ਦੱਸਿਆ ਕਿ ਕੋਰੋਨਾ ਦਾ ਕੋਈ ਵੀ ਲੱਛਣ ਆਵੇ ਤਾਂ ਟੈਸਟ ਕਰਵਾਉਣ ਵਿੱਚ ਦੇਰੀ ਨਾ ਕੀਤੀ ਜਾਵੇ।  ਕਿਸੇ ਵੀ ਵਿਅਕਤੀ ਨੂੰ  ਖਾਂਸੀ, ਜੁਕਾਮ ਜਾਂ ਬੁਖਾਰ ਹੋਵੇ ਤਾਂ ਤੁਰੰਤ ਕੋਵਿਡ-19 ਟੈਸਟ ਕਰਵਾਇਆ ਜਾਵੇ।  ਉਹਨਾਂ ਦੱਸਿਆ ਕਿ ਜੇਕਰ ਕੋਰੋਨਾ ਦੇ ਹਲਕੇ ਲੱਛਣ ਵੀ ਮਹਿਸੂਸ ਹੋਣ ਜਾਂ ਕੋਈ ਵਿਅਕਤੀ ਕੋਰੋਨਾ ਮਰੀਜ਼ ਦੇ ਸੰਪਰਕ ਵਿੱਚ ਆਉਂਦਾ ਹੈ ਪਰ ਉਸ ਨੂੰ ਕੋਰੋਨਾ ਵਾਇਰਸ ਦੇ ਕੋਈ ਲੱਛਣ ਨਹੀਂ ਵੀ ਹੁੰਦੇ ਤਾਂ ਵੀ ਸਬੰਧਿਤ ਵਿਅਕਤੀ ਟੈਸਟ ਜਰੂਰ ਕਰਵਾਏ ਤਾਂ ਜੋ ਸਹੀ ਸਮੇਂ ਤੇ ਸਥਿਤੀ ਸਪਸ਼ਟ ਹੋ ਸਕੇ। ਉਨ੍ਹਾਂ ਕਿਹਾ ਕਿ ਜਿਲ੍ਹੇ ਦੇ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਕੋਵਿਡ-19 ਦੇ ਮੁਫਤ ਟੈਸਟ ਕੀਤੇ ਜਾ ਰਹੇ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਜਿਨ੍ਹਾਂ ਵਿਅਕਤੀਆਂ ਦੀ ਕੋਵਿਡ-19 ਦੀ ਵੈਕਸੀਨੇਸ਼ਨ ਅਜੇ ਤੱਕ ਨਹੀਂ ਹੋਈ ਜਾਂ ਦੂਜੀ ਖੁਰਾਕ ਜਾਂ ਪ੍ਰੀਕਾਸ਼ਨਰੀ ਡੋਜ ਰਹਿੰਦੀ ਹੈ ਉਹ ਜਲਦੀ ਤੋਂ ਜਲਦੀ ਨੇੜੇ ਦੇ ਸਿਹਤ ਕੇਂਦਰ ਤੋਂ ਇਹ ਖੁਰਾਕ ਜਰੂਰ ਲਗਵਾ ਲੈਣ ਅਤੇ ਆਪਣਾ ਮੁਕੰਮਲ ਕੋਵਿਡ-19 ਟੀਕਾਕਰਨ ਕਰਵਾਇਆ ਜਾਵੇ। ਜਿਲ੍ਹੇ ਦੇ ਸਾਰੇ ਸਰਕਾਰੀ ਹਸਪਤਾਲਾਂ ਵਿਚ ਕੋਵਿਡ ਵੈਕਸੀਨ ਉਪਲੱਬਧ ਹੈ।ਉਨ੍ਹਾਂ ਦੱਸਿਆ ਕਿ ਜਿਲ੍ਹੇ ਵਿੱਚ ਪਿਛਲੇ ਦਿਨਾਂ ਵਿਚ ਕੋਵਿਡ ਕੇਸ ਰਿਪੋਰਟ ਹੋਏ ਹਨ ਜਿਸ ਕਾਰਨ ਜਿਲ੍ਹੇ ਵਿੱਚ ਐਕਟਿਵ ਕੇਸਾਂ ਦੀ ਗਿਣਤੀ 7 ਹੋ ਗਈ ਹੈ।

CATEGORIES
TAGS
Share This

COMMENTS

Wordpress (0)
Disqus (0 )
Translate