ਹਰਿਆਣਾ ਦੇ ਮੁੱਖ ਮੰਤਰੀ ਨੇ ਡਾ.ਮਨਮੋਹਨ ਸਿੰਘ ਦੇ ਅਕਾਲ ਚਲਾਣਾ ਕਰ ਜਾਣ ਤੇ ਪ੍ਰਗਟਾਇਆ ਦੁੱਖ
ਚੰਡੀਗੜ੍ਹ 27 ਦਸੰਬਰ। ਹਰਿਆਣਾ ਦੇ ਮੁੱਖ ਮੰਤਰੀ ਸ਼੍ਰੀ ਨਾਇਬ ਸਿੰਘ ਸੈਣੀ ਨੇ ਸਾਬਕਾ ਪ੍ਰਧਾਨ ਮੰਤਰੀ ਡਾਕਟਰ ਮਨਮੋਹਨ ਸਿੰਘ ਦੇ ਅਕਾਲ ਚਲਾਣਾ ਕਰ ਜਾਣ ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਹਨਾਂ ਸਾਬਕਾ ਪ੍ਰਧਾਨ ਮੰਤਰੀ ਨੂੰ ਸ਼ਰਧਾਂਜਲੀ ਭੇਂਟ ਕਰਦਿਆਂ ਕਿਹਾ ਕਿ ਪੰਜਾਬ ਦੇ ਇੱਕ ਸਧਾਰਨ ਪਿੰਡ ਤੋਂ ਇੱਕ ਅਰਥ ਸ਼ਾਸਤਰੀ ਅਤੇ ਭਾਰਤ ਦੇ ਪ੍ਰਧਾਨ ਮੰਤਰੀ ਬਣਨ ਤੱਕ ਦਾ ਸਫ਼ਰ ਸਾਬਕਾ ਪ੍ਰਧਾਨ ਮੰਤਰੀ ਡਾ: ਮਨਮੋਹਨ ਸਿੰਘ ਦੇ ਸਮਰਪਣ ਨੂੰ ਦਰਸਾਉਂਦਾ ਹੈ।
ਉਨ੍ਹਾਂ ਨੂੰ ਉਨ੍ਹਾਂ ਦੀ ਸਾਦਗੀ ਅਤੇ ਵਿਦਵਤਾ ਲਈ ਹਮੇਸ਼ਾ ਯਾਦ ਰੱਖਿਆ ਜਾਵੇਗਾ ਅਤੇ ਦੇਸ਼ ਦੇ ਵਿਕਾਸ ਲਈ ਉਨ੍ਹਾਂ ਦਾ ਲਾਸਾਨੀ ਯੋਗਦਾਨ ਹਮੇਸ਼ਾ ਅਭੁੱਲ ਰਹੇਗਾ।

CATEGORIES ਹਰਿਆਣਾ


