ਖੇਤੀਬਾੜੀ ਵਿਭਾਗ ਦੇ ਡਾਕਟਰਾਂ ਵੱਲੋਂ ਪੰਜਾਬ ਬੰਦ ਦਾ ਸਮਰਥਨ,ਸਮੂਹਿਕ ਛੁੱਟੀ ਲੈਣਗੇ ਅਧਿਕਾਰੀ ਤੇ ਕਰਮਚਾਰੀ

ਪਲਾਂਟ ਡਾਕਟਰਜ਼ ਸਰਵਿਸਜ਼ ਐਸੋਸੀਏਸ਼ਨ ਪੰਜਾਬ ਵੱਲੋਂ ਪੰਜਾਬ ਬੰਦ ਦੇ ਸੱਦੇ ਦਾ ਸਮੱਰਥਨ
ਚੰਡੀਗੜ 29 ਦਸੰਬਰ। ਪਲਾਂਟ ਡਾਕਟਰਜ਼ ਸਰਵਿਸਜ਼ ਐਸੋਸੀਏਸ਼ਨ (ਪੀ ਡੀ ਐਸ ਏ) ਪੰਜਾਬ ਦੇ ਸੂਬਾ ਪ੍ਰਧਾਨ ਡਾ.ਹਰਮਨਦੀਪ ਸਿੰਘ ਘੁੰਮਣ ਨੇ ਦੱਸਿਆ ਕਿ ਖੇਤੀਬਾੜੀ ਵਿਭਾਗ ਦਾ ਕਿਸਾਨਾਂ ਦੇ ਨਾਲ ਨਹੁੰ ਮਾਸ ਦਾ ਰਿਸ਼ਤਾ ਹੈ। ਪੰਜਾਬ ਵਿੱਚ ਇਕ ਖੇਤੀਬਾੜੀ ਟੈਕਨੋਕ੍ਰੇਟ ਨਾਲ ਲੱਗਭਗ 600-700 ਕਿਸਾਨ ਪਰਿਵਾਰਾਂ ਨਾਲ ਸਿਧੇ ਤੌਰ ਤੇ ਖੇਤੀ ਪਸਾਰ ਸੇਵਾਵਾਂ ਲੈਣ ਲਈ ਜੁੜੇ ਹੋਏ ਹਨ | ਖੇਤੀਬਾੜੀ ਵਿਕਾਸ ਅਫਸਰਾਂ ਦੀ ਹੋਂਦ ਆਪਣੇ ਕਿਸਾਨਾਂ ਵੀਰਾ ਦੀ ਹੌਂਦ ਦੇ ਨਾਲ ਹੈ। ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਸੂਬਾ ਪ੍ਰਧਾਨ ਸ੍ਰ ਜਗਜੀਤ ਸਿੰਘ ਡੱਲੇਵਾਲ ਪਿਛਲੇ 32 ਦਿਨਾਂ ਤੋਂ ਭੁੱਖ ਹੜਤਾਲ ਤੇ ਬੈਠੇ ਹਨ| ਅੰਨਦਾਤਾ ਵੱਲੋਂ ਏਦਾਂ ਆਪਣੀਆਂ ਜਾਇਜ਼ ਮੰਗਾਂ ਲਈ ਸੜਕਾਂ ਤੇ ਬੈਠਣ ਲਈ ਮਜਬੂਰ ਹੋਣਾ ਕੇਂਦਰ ਸਰਕਾਰ ਦੇ ਕਿਸਾਨੀ ਪ੍ਰਤੀ ਬੇਰੁਖ਼ੇ ਰੱਵਈਆ ਨੂੰ ਦਰਸਾਉਂਦਾ ਹੈ ਜੋ ਕਿ ਨਿੰਦਣਯੋਗ ਹੈ। ਕਿਸਾਨ ਯੂਨੀਅਨ ਵੱਲੋਂ ਮਿਤੀ 30-12-2024 ਨੂੰ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਹੈ ਇਸ ਦੇ ਸਬੰਧ ਵਿੱਚ ਉਨ੍ਹਾਂ ਕਿਹਾ ਕਿ ਜਥੇਬੰਦੀ ਇਸਦਾ ਪੂਰਨ ਸਮਰਥਨ ਕਰਦੀਂ ਹੈ। ਉਨ੍ਹਾਂ ਕਿਹਾ ਸਮੂਹ ਖੇਤੀਬਾੜੀ ਵਿਕਾਸ ਅਫਸਰ ਅਤੇ ਬਾਗਬਾਨੀ ਵਿਕਾਸ ਅਫਸਰ ਇਸ ਸਬੰਧੀ ਸੋਮਵਾਰ ਨੂੰ ਸਮੂਹਿਕ ਛੁੱਟੀ ਲੈਣਗੇ ਅਤੇ ਕਿਸਾਨ ਯੂਨੀਅਨ ਵੱਲੋਂ ਜ਼ਿਲ੍ਹਾ ਪੱਧਰੀ ਪ੍ਰਦਰਸ਼ਨ ਵਿੱਚ ਸ਼ਮੂਲੀਅਤ ਕਰਨਗੇ।

CATEGORIES
Share This

COMMENTS

Wordpress (0)
Disqus (0 )
Translate