ਨਵਜੋਤ ਸਿੱਧੂ ਨੇ ਰਾਸ਼ਟਰਪਤੀ ਨੂੰ ਲਿਖੀ ਚਿੱਠੀ, ਰਾਜਘਾਟ ਤੇ ਡਾਕਟਰ ਮਨਮੋਹਨ ਸਿੰਘ ਦੀ ਯਾਦਗਾਰ ਬਣਾਉਣ ਦੀ ਮੰਗ

ਚੰਡੀਗੜ੍ਹ 29 ਦਸੰਬਰ। ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਨੇ ਦੇਸ਼ ਦੀ ਰਾਸ਼ਟਰਪਤੀ ਦਰੋਪਤੀ ਮੁਰਮੂ ਨੂੰ ਚਿੱਠੀ ਲਿਖ ਕੇ ਦੇਸ਼ ਦੀ ਮਹਾਨ ਵਿਰਾਸਤ ਦਾ ਸਨਮਾਨ ਕਰਨ ਅਤੇ ਸ਼ਾਨਦਾਰ ਜਮਹੂਰੀ ਪਰੰਪਰਾ ਦੀ ਰੱਖਿਆ ਕਰਨ ਦਾ ਸੱਦਾ ਦਿੱਤਾ ਹੈ। ਉਹਨਾਂ ਕਿਹਾ ਕਿ ਸਾਡੇ ਸਾਰੇ ਸਾਬਕਾ ਪ੍ਰਧਾਨ ਮੰਤਰੀਆਂ ਦੀ ਯਾਦਗਾਰ ਬਣਾਈ ਗਈ ਹੈ। ਪਰ ਡਾਕਟਰ ਮਨਮੋਹਨ ਸਿੰਘ ਨੂੰ ਸਹੀ ਸਥਾਨ ਦੇਣ ਤੋਂ ਇਨਕਾਰ ਕਿਉਂ ਕੀਤਾ ਜਾਣਾ ਚਾਹੀਦਾ ਹੈ?
ਉਹਨਾਂ ਕਿਹਾ ਕਿ ਉਹਨਾਂ ਨੇ ਇਹ ਚਿੱਠੀ ਸਿਰਫ ਯਾਦਗਾਰ ਬਾਰੇ ਨਹੀਂ ਲਿਖੀ ਸਗੋਂ ਇਤਿਹਾਸਿਕ ਨਿਯਮਾਂ ਤੇ ਸਾਡੇ ਲੋਕਤੰਤਰ ਦੀ ਸ਼ਾਨ ਨੂੰ ਬਰਕਰਾਰ ਰੱਖਣ ਬਾਰੇ ਲਿਖੀ ਹੈ।

ਉਹਨਾਂ ਕਿਹਾ ਕਿ ਰਾਜਘਾਟ ਉੱਪਰ ਡਾਕਟਰ ਮਨਮੋਹਨ ਸਿੰਘ ਦੀ ਯਾਦਗਾਰ ਬਣਾਈ ਜਾਵੇ ਕਿਉਂਕਿ ਉਹਨਾਂ ਦੀ ਸਾਡੇ ਦੇਸ਼ ਨੂੰ ਬਹੁਤ ਵੱਡੀ ਦੇਣ ਹੈ। ਡਾਕਟਰ ਮਨਮੋਹਨ ਸਿੰਘ ਵੱਲੋਂ ਭਾਰਤ ਦੀ ਤਰੱਕੀ ਵਿੱਚ ਪਾਏ ਯੋਗਦਾਨ ਨੂੰ ਕਦੇ ਵੀ ਭੁਲਾਇਆ ਜਾਂ ਅਣਗੌਲਿਆ ਨਹੀਂ ਕੀਤਾ ਜਾ ਸਕਦਾ।

CATEGORIES
TAGS
Share This

COMMENTS

Wordpress (0)
Disqus (0 )
Translate