ਕੰਨਿਆ ਸਕੂਲ ਵਿੱਚ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ
ਅਬੋਹਰ
ਸਥਾਨਕ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਵਿਖੇ ਸਰਦੀਆਂ ਦੀਆਂ ਛੁੱਟੀਆਂ ਤੋਂ ਪਹਿਲਾਂ ਕਈ ਗਤੀਵਿਧੀਆਂ ਕਰਵਾਈਆਂ ਗਈਆਂ, ਜਿਸ ਵਿੱਚ ਸਕੂਲ ਦੀਆਂ ਵਿਦਿਆਰਥਣਾਂ, ਅਧਿਆਪਕਾਂ ਅਤੇ ਪਰਿਵਾਰਕ ਮੈਂਬਰਾਂ ਨੇ ਉਤਸ਼ਾਹ ਨਾਲ ਭਾਗ ਲਿਆ। ਜਾਣਕਾਰੀ ਦਿੰਦੇ ਹੋਏ ਸਕੂਲ ਦੇ ਮੀਡੀਆ ਇੰਚਾਰਜ ਅਧਿਆਪਕ ਅਮਿਤ ਬੱਤਰਾ ਨੇ ਦੱਸਿਆ ਕਿ ਪੀ.ਟੀ.ਐਮ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਮਾਪਿਆਂ ਨੂੰ ਆਪਣੀਆਂ ਬੱਚੀਆਂ ਦੇ ਪੇਪਰਾਂ ਵਿੱਚ ਪ੍ਰਦਰਸ਼ਨ ਬਾਰੇ ਦੱਸਿਆ ਗਿਆ। ਸਵੀਪ ਤਹਿਤ ਪੋਸਟਰ ਮੇਕਿੰਗ ਅਤੇ ਸਲੋਗਨ ਲਿਖਣ ਦੇ ਮੁਕਾਬਲੇ ਕਰਵਾਏ ਗਏ। ਚਾਰ ਸਾਹਿਬਜ਼ਾਦਿਆਂ ਦੇ ਸ਼ਹੀਦੀ ਪੁਰਬ ਮੌਕੇ ਕੁਇਜ਼ ਕਰਵਾਇਆ ਗਿਆ। ਸਾਰੀਆਂ ਵਿਦਿਆਰਥਣਾਂ ਨੂੰ ਸਨਮਾਨਿਤ ਕੀਤਾ ਗਿਆ। ਸਕੂਲ ਦੀਆਂ ਐਨਸੀਸੀ ਵਿਦਿਆਰਥਣਾਂ ਨੇ ਸਾਰੇ ਮਾਪਿਆਂ ਦਾ ਫੁੱਲਾਂ ਅਤੇ ਪੱਤੀਆਂ ਨਾਲ ਸਵਾਗਤ ਕੀਤਾ। ਸਕੂਲ ਵਿੱਚ ਪ੍ਰਦਰਸ਼ਨੀ ਵੀ ਲਗਾਈ ਗਈ। ਪਰਿਵਾਰਕ ਮੈਂਬਰਾਂ ਲਈ ਰਿਫਰੈਸ਼ਮੈਂਟ ਦਾ ਵੀ ਪ੍ਰਬੰਧ ਕੀਤਾ ਗਿਆ। ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਸ੍ਰੀਮਤੀ ਸੁਨੀਤਾ ਬਿਲੰਦੀ ਅਤੇ ਸੀਨੀਅਰ ਅਧਿਆਪਕਾਂ ਨੇ ਸਾਰਿਆਂ ਦਾ ਸਵਾਗਤ ਕੀਤਾ। ਮਾਪਿਆਂ ਨੇ ਫੀਡ ਬੈਕ ਬੋਰਡ ‘ਤੇ ਆਪਣੀ ਪ੍ਰਤੀਕਿਰਿਆ ਦਿੱਤੀ।