ਗਣਤੰਤਰ ਦਿਵਸ ਮਨਾਉਣ ਸਬੰਧੀ ਅਗੇਤੇ ਪ੍ਰਬੰਧਾਂ ਲਈ ਡਿਪਟੀ ਕਮਿਸ਼ਨਰ ਨੇ ਕੀਤੀ ਬੈਠਕ


ਫਾਜਿ਼ਲਕਾ, 27 ਦਸੰਬਰ
ਫਾਜਿ਼ਲਕਾ ਦੇ ਡਿਪਟੀ ਕਮਿਸ਼ਨਰ ਡਾ: ਸੇਨੂੰ ਦੁੱਗਲ ਆਈਏਐਸ ਨੇ ਆਉਣ ਵਾਲੇ ਗਣਤੰਤਰ ਦਿਵਸ ਨੂੰ ਕੌਮੀ ਜਜ਼ਬੇ ਅਤੇ ਦੇਸ਼ ਭਗਤੀ ਨਾਲ ਮਨਾਏ ਜਾਣ ਸਬੰਧੀ ਅਗੇਤੇ ਪ੍ਰਬੰਧ ਕਰਨ ਹਿੱਤ ਅੱਜ ਇੱਥੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਇਕ ਬੈਠਕ ਕੀਤੀ।
ਬੈਠਕ ਦੌਰਾਨ ਉਨ੍ਹਾਂ ਨੇ ਕਿਹਾ ਕਿ ਗਣਤੰਤਰ ਦਿਵਸ ਪੂਰੀ ਧੂਮਧਾਮ ਨਾਲ ਮਨਾਇਆ ਜਾਵੇਗਾ ਇਸ ਲਈ ਸਾਰੇ ਵਿਭਾਗ ਹੁਣ ਤੋਂ ਹੀ ਤਿਆਰੀਆਂ ਆਰੰਭ ਕਰ ਦੇਣ। ਉਨ੍ਹਾਂ ਨੇ ਕਿਹਾ ਕਿ ਇਸ ਮੌਕੋ ਸਿੱਖਿਆ ਵਿਭਾਗ ਵੱਲੋਂ ਦੇਸ਼ ਭਗਤੀ ਅਤੇ ਪੰਜਾਬ ਦੇ ਵਿਰਸੇ ਦੇ ਰੰਗਾਂ ਨੂੰ ਦਰਸਾਉਂਦਾ ਸਭਿਆਚਾਰਕ ਪ੍ਰੋਗਰਾਮ ਤਿਆਰ ਕਰਵਾਇਆ ਜਾਵੇਗਾ। ਇਸ ਤੋਂ ਬਿਨ੍ਹਾਂ ਵੱਖ ਵੱਖ ਵਿਭਾਗ ਸਰਕਾਰੀ ਸਕੀਮਾਂ ਅਤੇ ਪ੍ਰੋਗਰਾਮਾਂ ਸਬੰਧੀ ਝਾਂਕੀਆਂ ਵੀ ਤਿਆਰ ਕਰਣਗੇ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਤਿਆਰੀਆਂ ਵਿਚ ਕੋਈ ਕੁਤਾਹੀ ਨਾ ਰਹੇ ਅਤੇ ਸਟੇਡੀਅਮ ਵਿਖੇ ਸਫਾਈ ਦੇ ਨਾਲ ਨਾਲ ਹੋਰ ਸਾਰੇ ਪ੍ਰਬੰਧ ਸਮਾਂ ਰਹਿੰਦੇ ਮੁਕੰਮਲ ਕਰ ਲਏ ਜਾਣ। ਉਨ੍ਹਾਂ ਨੇ ਕਿਹਾ ਕਿ ਇਹ ਦਿਵਸ ਯਾਦਗਾਰੀ ਹੋਵੇ ਕਿਉਂਕਿ ਆਜਾਦੀ ਦੇ ਅੰਮ੍ਰਿਤ ਕਾਲ ਵਿਚ ਇਹ ਸਮਾਰੋਹ ਆਜਾਦੀ ਦਾ ਅੰਮ੍ਰਿਤ ਮਹੋਤਸਵ ਤਹਿਤ ਮਨਾਇਆ ਜਾਣਾ ਹੈ।
ਬੈਠਕ ਵਿਚ ਐਸਪੀ ਸ੍ਰੀ ਮੋਹਨ ਲਾਲ, ਐਸਡੀਐਮ ਸ੍ਰੀ ਨਿਕਾਸ ਖੀਂਚੜ ਆਈਏਐਸ, ਡੀਡੀਪੀਓ ਸ੍ਰੀ ਸੁਖਪਾਲ ਸਿੰਘ, ਨਾਇਬ ਤਹਿਸੀਲਦਾਰ ਨਰਿੰਦਰਪਾਲ ਸਿੰਘ ਬਾਜਵਾ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜਰ ਸਨ।

CATEGORIES
TAGS
Share This

COMMENTS

Wordpress (0)
Disqus (3 )
Translate