ਪੰਜਾਬ ਵਿੱਚ ਸਰਦੀਆਂ ਦੀਆਂ ਛੁੱਟੀਆਂ ਵਧੀਆਂ, ਹੁਣ ਇਸ ਦਿਨ ਲੱਗਣਗੇ ਸਕੂਲ

ਚੰਡੀਗੜ੍ਹ 31 ਦਸੰਬਰ। ਪੰਜਾਬ ਵਿੱਚ ਸਰਦੀਆਂ ਦੀਆਂ ਛੁੱਟੀਆਂ ਨੂੰ ਲੈ ਕੇ ਵੱਡਾ ਫੈਸਲਾ ਕੀਤਾ ਗਿਆ ਹੈ। ਸਰਕਾਰ ਵੱਲੋਂ 7 ਜਨਵਰੀ ਤੱਕ ਸਰਦੀਆਂ ਦੀ ਛੁੱਟੀਆਂ ਵਧਾ ਦਿੱਤੀਆਂ ਗਈਆਂ ਹਨ ਤੇ ਹੁਣ 8 ਜਨਵਰੀ ਨੂੰ ਸਕੂਲ ਲੱਗਣਗੇ। ਇਹ ਹੁਕਮ ਸਰਕਾਰੀ ਮਾਨਤਾ ਪ੍ਰਾਪਤ ਤੇ ਨਿੱਜੀ ਸਕੂਲਾਂ ਤੇ ਲਾਗੂ ਹੋਣਗੇ। ਇਸ ਸਬੰਧ ਵਿੱਚ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟਵੀਟ ਕਰਕੇ ਜਾਣਕਾਰੀ ਸਾਂਝੀ ਕੀਤੀ ਗਈ ਹੈ ਜਿਸ ਵਿੱਚ ਉਹਨਾਂ ਨੇ ਲਿਖਿਆ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਤੇ ਸਕੂਲਾਂ ਵਿੱਚ ਸਰਦੀਆਂ ਦੀਆਂ ਛੁੱਟੀਆਂ ਵਿੱਚ ਸੱਤ ਜਨਵਰੀ ਤੱਕ ਵਾਧਾ ਕੀਤਾ ਗਿਆ ਹੈ ਤੇ ਹੁਣ ਅੱਠ ਜਨਵਰੀ ਨੂੰ ਸਕੂਲ ਲੱਗਣਗੇ।

CATEGORIES
TAGS
Share This

COMMENTS

Wordpress (0)
Disqus (0 )
Translate