ਓਮ ਪ੍ਰਕਾਸ਼ ਚੋਟਾਲਾ ਨੂੰ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਸ਼ਰਧਾਂਜਲੀ ਭੇਟ ਕੀਤੀ
ਸਿਰਸਾ 31 ਦਸੰਬਰ। ਹਰਿਆਣਾ ਦੇ ਮੁੱਖ ਮੰਤਰੀ ਸ਼੍ਰੀ ਨਾਇਬ ਸਿੰਘ ਸੈਣੀ ਨੇ ਅੱਜ ਜ਼ਿਲ੍ਹਾ ਸਿਰਸਾ ਦੇ ਪਿੰਡ ਚੌਟਾਲਾ ਵਿਖੇ ਸਾਬਕਾ ਮੁੱਖ ਮੰਤਰੀ ਮਰਹੂਮ ਚੌਧਰੀ ਓਮ ਪ੍ਰਕਾਸ਼ ਚੌਟਾਲਾ ਦੇ ਸ਼ਰਧਾਂਜਲੀ ਸਮਾਰੋਹ ਵਿੱਚ ਪਹੁੰਚ ਕੇ ਉਹਨਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ। ਇਸ ਮੌਕੇ ਤੇ ਉਹਨਾਂ ਕਿਹਾ ਕਿ ਸਵਰਗਵਾਸੀ ਓਮ ਪ੍ਰਕਾਸ਼ ਚੌਟਾਲਾ ਵੱਲੋਂ ਸੂਬੇ ਦੇ ਵਿਕਾਸ ਵਿੱਚ ਪਾਏ ਯੋਗਦਾਨ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ।ਉਹਨਾਂ ਵੱਲੋਂ ਚੌਟਾਲਾ ਪਰਿਵਾਰ ਨਾਲ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ।

CATEGORIES ਹਰਿਆਣਾ