ਪੰਜਾਬ ਵਿੱਚ ਇੱਕ ਹੋਰ ਛੁੱਟੀ ਦਾ ਹੋਇਆ ਐਲਾਨ

ਚੰਡੀਗੜ੍ਹ,3 ਜਨਵਰੀ। ਪੰਜਾਬ ‘ਚ ਇਕ ਹੋਰ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਦੱਸ ਦਈਏ ਕਿ ਪੰਜਾਬ ‘ਚ ਸੋਮਵਾਰ 6 ਜਨਵਰੀ ਨੂੰ ਸਰਕਾਰੀ ਛੁੱਟੀ ਰਹੇਗੀ। ਸੋਮਵਾਰ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਸੂਬੇ ਵਿਚ ਸਰਕਾਰੀ ਛੁੱਟੀ ਰਹੇਗੀ। ਇਸ ਦੌਰਾਨ ਸਾਰੇ ਸਰਕਾਰੀ ਅਦਾਰੇ, ਸਕੂਲ ਤੇ ਕਾਲਜ ਬੰਦ ਰਹਿਣਗੇ। ਇਸ ਤੋਂ ਇਲਾਵਾ 5 ਜਨਵਰੀ ਨੂੰ ਐਤਵਾਰ ਵੀ ਹੈ, ਜਿਸ ਕਰਕੇ 5 ਅਤੇ 6 ਜਨਵਰੀ ਨੂੰ ਸਰਕਾਰੀ ਦਫ਼ਤਰਾਂ ਸਮੇਤ ਸਾਰੇ ਵਿਦਿਅਕ ਅਦਾਰੇ ਬੰਦ ਰਹਿਣਗੇ।

CATEGORIES
Share This

COMMENTS

Wordpress (0)
Disqus (0 )
Translate