ਫਾਜਿਲਕਾ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ, ਰਾਜਸਥਾਨ ਤੋਂ ਆ ਰਹੇ ਟਰੱਕ ਵਿਚੋਂ 2,10,000 ਨਸ਼ੀਲੀਆਂ ਗੋਲੀਆਂ,1 ਲੱਖ 70 ਹਜਾਰ ਰੁਪਏ ਡਰੱਗ ਮਨੀ ਬਰਾਮਦ

ਫਾਜ਼ਿਲਕਾ: 08 ਜਨਵਰੀ
ਸ੍ਰੀ ਗੌਰਵ ਯਾਦਵ ਆਈ.ਪੀ.ਐਸ ਡਾਇਰੈਕਟਰ ਜਨਰਲ ਪੁਲਿਸ, ਪੰਜਾਬ ਚੰਡੀਗੜ੍ਹ ਅਤੇ ਡਿਪਟੀ ਇੰਸਪੈਕਟਰ ਜਨਰਲ, ਫਿਰੋਜਪੁਰ ਰੇਂਜ ਦੇ ਦਿਸ਼ਾ ਨਿਰਦੇਸ਼ਾਂ ਅਤੇ ਸ੍ਰੀ ਵਰਿੰਦਰ ਸਿੰਘ ਬਰਾੜ ਪੀ.ਪੀ.ਐਸ. ਸੀਨੀਅਰ ਕਪਤਾਨ ਪੁਲਿਸ, ਫਾਜਿਲਕਾ ਦੀ ਅਗਵਾਈ ਵਿੱਚ ਫਾਜਿਲਕਾ ਪੁਲਿਸ ਵੱਲੋਂ ਨਸ਼ਾ ਤਸਕਰਾਂ ਦੇ ਖਿਲਾਫ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ।

ਇਸ ਮੁਹਿੰਮ ਤਹਿਤ ਜਲਾਲਾਬਾਦ ਪੁਲਿਸ ਵੱਲੋ ਇੰਸਪੈਕਟਰ ਸਚਿਨ, ਮੁੱਖ ਅਫਸਰ ਥਾਣਾ ਸਿਟੀ ਜਲਾਲਾਬਾਦ, ਐਸ.ਆਈ ਅਮਰਜੀਤ ਕੌਰ ਮੁੱਖ ਅਫਸਰ ਥਾਣਾ ਸਦਰ ਜਲਾਲਾਬਾਦ ਅਤੇ ਪਰਮਜੀਤ ਕੁਮਾਰ ਇੰਚਾਰਜ ਸੀ.ਆਈ.ਏ ਫਾਜ਼ਿਲਕਾ ਵੱਲੋਂ ਵੱਡੀ ਸਫਲਤਾ ਹਾਸਲ ਕੀਤੀ ਗਈ ਹੈ। ਜਾਣਕਾਰੀ ਦਿੰਦੇ ਆਂ ਐਸਐਸਪੀ ਫਾਜ਼ਲਕਾ ਸਰਦਾਰ ਵਰਿੰਦਰ ਸਿੰਘ ਬਰਾੜ ਨੇ ਦੱਸਿਆ ਕਿ ਥਾਣਾ ਸਦਰ ਜਲਾਲਾਬਾਦ ਦੀ ਟੀਮ ਜਦ ਗਸਤ ਅਤੇ ਸ਼ੱਕੀ ਪੁਰਸ਼ਾਂ ਦੀ ਚੈਕਿੰਗ ਦੇ ਦੌਰਾਨ ਬੱਸ ਅੱਡਾ ਪਿੰਡ ਸੁਖੇਰਾ ਬੋਦਲਾ ਮੌਜੂਦ ਸੀ ਤਾਂ ਮੁਖਬਰ ਖਾਸ ਪਾਸੋਂ ਇਤਲਾਹ ਮਿਲੀ ਕਿ ਰਾਜੂ ਰਾਮ ਪੁੱਤਰ ਸੁੱਖ ਰਾਮ ਪੁੱਤਰ ਬਲਵੰਤਾ ਰਾਮ ਵਾਸੀ ਉਦਾਨੀਉ ਕੀ ਢਾਣੀ ਸਾਵਰੀਜ ਥਾਣਾ ਫਲੌਦੀ ਜਿਲਾ ਫਲੋਦੀ ਰਾਜਸਥਾਨ ਵਗੈਰਾ ਕੁੱਲ 10 ਵਿਅਕਤੀ ਜੋ ਕਿ ਨਸ਼ੀਲੀਆਂ ਗੋਲੀਆਂ ਵੇਚਣ ਦੇ ਆਦੀ ਹਨ ਅਤੇ ਟਰੱਕ ਨੰਬਰ Rj-07-GD-6412 ਪਰ ਬਾਹਰਲੇ ਰਾਜਾਂ ਤੋਂ ਨਸ਼ੀਲੀਆਂ ਗੋਲੀਆਂ ਲਿਆ ਕੇ ਫਾਜ਼ਿਲਕਾ ਫਿਰੋਜਪੁਰ ਰੋਡ ਪਿੰਡ ਲਮੋਚੜ ਕਲਾਂ ਲੰਘ ਕੇ ਪਿੰਡ ਮੌਜੇ ਵਾਲਾ ਨੂੰ ਜਾਂਦੀ ਨਹਿਰ ਦੇ ਨਾਲ ਜਾਂਦੀ ਲਿੰਕ ਸੜਕ ਪਰ ਖੜ੍ਹ ਕੇ ਨਸ਼ੀਲੀਆਂ ਗੋਲੀਆਂ ਦੇ ਡੱਬੇ ਵੰਡ ਰਹੇ ਹਨ ਅਤੇ ਬੋਲੈਰੋ ਗੱਡੀ ਨੰਬਰ DL-12CA-5507 ਜਿਸਦਾ ਡ੍ਰਾਈਵਰ ਵਰਿੰਦਰ ਸਿੰਘ ਪੁੱਤਰ ਸੁਰਜੀਤ ਸਿੰਘ ਵਾਸੀ ਸ਼ਹੀਦ ਉਧਮ ਸਿੰਘ ਨਗਰ ਜਲਾਲਾਬਾਦ ਸੀ, ਜਿਸ ਪਰ ਲੋਡ ਕਰਕੇ ਅੱਗੇ ਲੈ ਕੇ ਜਾਣੀਆਂ ਸੀ।

ਇਤਲਾਹ ਠੋਸ ਹੋਣ ਕਰਕੇ ਕੁੱਲ 10 ਦੋਸ਼ੀਆ ਦੇ ਖਿਲਾਫ ਮੁਕੱਦਮਾ ਨੰਬਰ 02 ਮਿਤੀ 07-01-2025 ਜੁਰਮ 22-ਸੀ/61/85 ਐਨ.ਡੀ.ਪੀ.ਐਸ ਐਕਟ ਥਾਣਾ ਸਦਰ ਜਲਾਲਾਬਾਦ ਦਰਜ ਰਜਿਸਟਰ ਕਰਕੇ ਕਾਰਵਾਈ ਅਮਲ ਵਿੱਚ ਲਿਆਂਦੀ ਗਈ।

ਮੁਖਬਰ ਖਾਸ ਦੀ ਦੱਸੀ ਗਈ ਜਗ੍ਹਾ ਪਰ ਪੁਲਿਸ ਪਾਰਟੀ ਵੱਲੋ ਪੁੱਜ ਕੇ ਟਰੱਕ ਨੰਬਰ RJ-07-GD-6412 ਨੂੰ ਰੋਕ ਕੇ ਤਲਾਸ਼ੀ ਲੈਣ ਤੇ Alprazolam Tablets डे Clobidol Tablets ਕੁੱਲ 2,10,000 ਨਸ਼ੀਲੀਆਂ ਗੋਲੀਆਂ ਬ੍ਰਾਮਦ ਹੋਈਆਂ ਅਤੇ 01 ਲੱਖ 70 ਹਜਾਰ ਰੁਪਏ ਡਰੱਗ ਮਨੀ ਬ੍ਰਾਮਦ ਹੋਈ। ਮੌਕਾ ਪਰ ਉਕਤ ਟਰੱਕ ਨੰਬਰ RJ-07-GD- 6412, ਬੋਲੈਰੋ ਗੱਡੀ ਨੰਬਰ DL-12CA-5507 ਅਤੇ ਇਕ ਮੋਟਰਸਾਈਕਲ ਵੀ ਬ੍ਰਾਮਦ ਕੀਤਾ ਗਿਆ।

ਕੁੱਲ 10 ਦੋਸ਼ੀਆਨ ਦੇ ਵਿਚੋ 04 ਦੋਸ਼ੀ ਗ੍ਰਿਫਤਾਰ ਹੋ ਚੁੱਕੇ ਹਨ ਅਤੇ ਬਾਕੀ ਦੇ 06 ਦੋਸ਼ੀਆ ਦੀ ਭਾਲ ਜਾਰੀ ਹੈ, ਜਿਨ੍ਹਾਂ ਨੂੰ ਵੀ ਜਲਦ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ। ਗ੍ਰਿਫਤਾਰ ਦੋਸ਼ੀਆ ਦਾ ਪੁਲਿਸ ਰਿਮਾਂਡ ਹਾਸਲ ਕਰਕੇ ਉਹਨਾਂ ਪਾਸੋ ਡੂੰਘਾਈ ਨਾਲ ਪੁੱਛ ਗਿੱਛ ਕਰਕੇ ਬੈਕਵਾਰਡ ਅਤੇ ਫਾਰਵਰਡ ਲਿੰਕ ਸਬੰਧੀ ਜਾਬਤੇ ਅਨੁਸਾਰ ਕਾਰਵਾਈ ਕੀਤੀ ਜਾਵੇਗੀ।

ਉਨਾਂ ਕਿਹਾ ਕਿ ਮੁੱਢਲੀ ਪੁੱਛਗਿਛ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਦੋਸ਼ੀਆ ਵੱਲੋਂ ਇਹ ਨਸ਼ੀਲੀਆਂ ਗੋਲੀਆਂ ਦੀ ਖੇਪ ਰਾਜਸਥਾਨ ਤੋਂ ਲਿਆਂਦੀ ਗਈ ਹੈ ਅਤੇ ਪਹਿਲਾਂ ਵੀ ਇਹਨਾਂ ਵੱਲੋਂ ਪੰਜਾਬ ਵਿਚ ਨਸ਼ੀਲੀਆਂ ਗੋਲੀਆਂ ਸਪਲਾਈ ਕੀਤੀਆਂ ਗਈਆਂ ਹਨ।

ਵਰਿੰਦਰ ਸਿੰਘ ਬਰਾੜ ਨੇ ਕਿਹਾ ਕਿ ਨਸ਼ੇ ਦੇ ਖਾਤਮੇ ਲਈ ਫਾਜਿਲਕਾ ਪੁਲਿਸ ਵੱਲੋਂ Zero Tolerance ਦੀ ਨੀਤੀ ਅਪਣਾਈ ਜਾ ਰਹੀ ਹੈ ਅਤੇ ਨਸ਼ੇ ਦਾ ਕਾਰੋਬਾਰ ਕਰਨ ਵਾਲੇ ਕਿਸੇ ਵੀ ਨਸ਼ਾ ਤਸਕਰ ਨੂੰ ਬਖਸ਼ਿਆ ਨਹੀਂ ਜਾਵੇਗਾ। ਫਾਜਿਲਕਾ ਪੁਲਿਸ ਨਸ਼ਿਆਂ ਦੇ ਖਾਤਮੇ ਲਈ ਲਈ ਹਮੇਸ਼ਾ ਵਚਨਬੱਧ ਹੈ।

CATEGORIES
Share This

COMMENTS

Wordpress (0)
Disqus (0 )
Translate