ਡੇਅਰੀ ਫਾਰਮਰਾਂ ਨੂੰ ਕੁਸ਼ਲ ਡੇਅਰੀ ਮੈਨੇਜਰ ਬਣਾਉਣ ਲਈ ਡੇਅਰੀ ਉੱਦਮ ਸਿਖਲਾਈ ਕੋਰਸ 9 ਜਨਵਰੀ ਤੋਂ ਹੋਵੇਗਾ ਸ਼ੁਰੂ
ਫਿਰੋਜ਼ਪੁਰ 30 ਦਸੰਬਰ
ਡੇਅਰੀ ਵਿਕਾਸ ਵਿਭਾਗ ਪੰਜਾਬ ਦੇ ਡਾਇਰੈਕਟਰ ਕੁਲਦੀਪ ਸਿੰਘ ਜੱਸੋਵਾਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡੇਅਰੀ ਵਿਕਾਸ ਵਿਭਾਗ / ਪੰਜਾਬ ਡੇਅਰੀ ਵਿਕਾਸ ਬੋਰਡ ਵੱਲੋਂ ਡੇਅਰੀ ਫਾਰਮਰਾਂ ਨੂੰ ਕੁਸ਼ਲ ਡੇਅਰੀ ਮੈਨੇਜਰ ਬਣਾਉਣ ਲਈ 30 ਦਿਨਾਂ ਦਾ ਡੇਅਰੀ ਉੱਦਮ ਸਿਖਲਾਈ ਕੋਰਸ 09 ਜਨਵਰੀ 2023 ਨੂੰ ਡੇਅਰੀ ਸਿਖਲਾਈ ਕੇਂਦਰ, ਗਿੱਲ ਅਤੇ ਡੇਅਰੀ ਸਿਖਲਾਈ ਕੇਂਦਰ ਤਰਨਤਾਰਨ ਵਿਖੇ ਚਲਾਇਆ ਜਾਵੇਗਾ।
ਇਸ ਸਬੰਧੀ ਜਾਣਕਾਰੀ ਦਿੰਦਿਆ ਡਿਪਟੀ ਡਾਇਰੈਕਟਰ ਡੇਅਰੀ ਫਿਰੋਜਪੁਰ ਰਣਦੀਪ ਕੁਮਾਰ ਹਾਂਡਾ ਨੇ ਦੱਸਿਆ ਕਿ ਇਸ ਟ੍ਰੇਨਿੰਗ ਵਿੱਚ ਦੁੱਧ ਤੋਂ ਪਦਾਰਥ ਬਣਾਉਣ, ਡੇਅਰੀ ਫਾਰਮ ਦਾ ਪ੍ਰਬੰਧ, ਦੁਧਾਰੂ ਪਸ਼ੂਆਂ ਦੀ ਨਸਲ ਸੁਧਾਰ ਅਤੇ ਸੰਤੁਲਤ ਪਸ਼ੂ ਖੁਰਾਕ ਸਬੰਧੀ ਆਧੁਨਿਕ ਤਕਨੀਕ ਨਾਲ ਟ੍ਰੇਨਿੰਗ ਦਿੱਤੀ ਜਾਣੀ ਹੈ। ਇਸ ਸਿਖਲਾਈ ਦਾ ਲਾਭ ਲੈਣ ਲਈ ਜਿਲਾ ਫਿਰੋਜਪੁਰ ਦੇ ਚਾਹਵਾਨ ਡੇਅਰੀ ਫਾਰਮਰ ਜ਼ਿਲ੍ਹਾ ਕਾਰਜਕਾਰੀ ਅਫਸਰ ਕਪਲਮੀਤ ਸਿੰਘ ਸੰਧੂ ਨਾਲ ਉਨ੍ਹਾਂ ਦੇ ਮੋਬਾਈਲ ਨੰ: 97793-52959 ਤੇ ਸੰਪਰਕ ਕਰ ਸਕਦੇ ਹਨ।
CATEGORIES ਖੇਤੀਬਾੜੀ/ਵਪਾਰ


