ਲੁਧਿਆਣਾ ਪੱਛਮੀ ਤੋਂ ਵਿਧਾਇਕ ਗੁਰਪ੍ਰੀਤ ਗੋਗੀ ਦੀ ਗੋਲੀ ਲੱਗਣ ਕਾਰਨ ਮੌਤ
ਲੁਧਿਆਣਾ 11 ਜਨਵਰੀ। ਲੁਧਿਆਣਾ ਪੱਛਮੀ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਗੁਰਪ੍ਰੀਤ ਸਿੰਘ ਗੋਗੀ ਦੀ ਸਿਰ ਵਿੱਚ ਗੋਲੀ ਲੱਗਣ ਕਾਰਨ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਇਹ ਘਟਨਾ ਰਾਤ ਕਰੀਬ ਸਾਢੇ 11 ਵਜੇ ਵਾਪਰੀ। ਜਦੋਂ ਉਹ ਆਪਣੇ ਘਰ ਕਮਰੇ ਵਿੱਚ ਸਨ। ਗੋਲੀ ਉਹਨਾਂ ਦੇ ਸਿਰ ਨੂੰ ਆਰ ਪਾਰ ਕਰ ਗਈ। ਉਹਨਾਂ ਨੂੰ ਤੁਰੰਤ ਡੀਐਮਸੀ ਹਸਪਤਾਲ ਲਿਆਂਦਾ ਗਿਆ ਪਰ ਉਦੋਂ ਤੱਕ ਉਹਨਾਂ ਦੀ ਮੌਤ ਹੋ ਚੁੱਕੀ ਸੀ।

CATEGORIES ਪੰਜਾਬ


