ਗੁਰੂ ਨਾਨਕ ਖਾਲਸਾ ਕਾਲਜ ਅਬੋਹਰ ਦੇ ਗੁਰਦੇਸ਼ਵਰ ਸਿੰਘ ਨੇ ਅੰਤਰ-ਯੂਨੀਵਰਸਿਟੀ ਕੁਸ਼ਤੀ ਮੁਕਾਬਲਿਆਂ ਵਿੱਚ ਕਾਂਸੀ ਦਾ ਤਮਗਾ ਜਿੱਤਿਆ
ਅਬੋਹਰ 11 ਜਨਵਰੀ। ਸਥਾਨਕ ਗੁਰੂ ਨਾਨਕ ਖਾਲਸਾ ਕਾਲਜ ਅਬੋਹਰ ਦੇ ਵਿਦਿਆਰਥੀ ਗੁਰਦੇਸ਼ਵਰ ਸਿੰਘ ਨੇ ਸਰਵ-ਭਾਰਤੀ ਅੰਤਰ-ਯੂਨੀਵਰਸਿਟੀ ਕੁਸ਼ਤੀ ਮੁਕਾਬਲਿਆਂ ‘ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕਾਂਸੀ ਦਾ ਤਮਗਾ ਪ੍ਰਾਪਤ ਕਰਕੇ ਸੰਸਥਾ ਅਤੇ ਇਲਾਕੇ ਦਾ ਨਾਮ ਰੋਸ਼ਨ ਕੀਤਾ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਕਾਲਜ ਪ੍ਰਿੰਸੀਪਲ ਡਾ.ਰੁਪਿੰਦਰ ਕੌਰ ਨੇ ਦੱਸਿਆ ਕਿ ਸੰਸਥਾ ਦੇ ਹੋਣਹਾਰ ਵਿਦਿਆਰਥੀ ਗੁਰਦੇਸ਼ਵਰ ਸਿੰਘ ਨੇ ਗੁਰੂ ਕਾਂਸੀ ਯੂਨੀਵਰਸਿਟੀ, ਤਲਵੰਡੀ ਸਾਬੋ ਵਿਖੇ ਹੋਏ ਸਰਵ-ਭਾਰਤੀ ਅੰਤਰ-ਯੂਨੀਵਰਸਿਟੀ ਕੁਸ਼ਤੀ ਮੁਕਾਬਲਿਆਂ ‘ਚ ਬੇਹਤਰੀਨ ਪ੍ਰਦਰਸ਼ਨ ਕਰਦਿਆਂ ਕਾਂਸੀ ਦਾ ਤਮਗਾ ਪ੍ਰਾਪਤ ਕੀਤਾ ਹੈ। ਗੁਰਦੇਸ਼ਵਰ ਸਿੰਘ ਨੇ ਇਹ ਉਪਲਬਧੀ 97 ਕਿਲੋ ਭਾਰ-ਵਰਗ ਲਈ ਖੇਡਦਿਆਂ ਫ੍ਰੀ ਸਟਾਇਲ ਕੁਸ਼ਤੀ ‘ਚ ਹਾਸਿਲ ਕੀਤੀ। ਜ਼ਿਕਰਯੋਗ ਹੈ ਕਿ ਗੁਰਦੇਸ਼ਵਰ ਸਿੰਘ ਐਮ.ਏ. ਅੰਗਰੇਜ਼ੀ ਭਾਗ ਪਹਿਲਾ ਦਾ ਵਿਦਿਆਰਥੀ ਹੈ। ਇਸ ਮਾਣਮੱਤੀ ਪ੍ਰਾਪਤੀ ਤੇੇ ਕਾਲਜ ਪ੍ਰਬੰਧਕੀ ਕਮੇਟੀ ਦੇ ਚੇਅਰਮੈਨ ਦਲਜੀਤ ਸਿੰਘ ਸੰਧੂ, ਸਕੱਤਰ ਬਲਕਰਨ ਸਿੰਘ ਬਰਾੜ ਸਮੇਤ ਕਾਲਜ ਦੀ ਸਮੁੱਚੀ ਪ੍ਰਬੰਧਕੀ ਕਮੇਟੀ ਨੇ ਪ੍ਰਿੰਸੀਪਲ ਡਾ.ਰੁਪਿੰਦਰ ਕੌਰ ਸੰਧੂ, ਕੁਸ਼ਤੀ ਕੋਚ ਹਰਪਿੰਦਰ ਸਿੰਘ ਸੰਧੂ,ਪ੍ਰੋ.ਅਮਨਦੀਪ ਕੰਬੋਜ਼, ਸ਼੍ਰੀ ਭਾਗੀਰਥ,ਵਿਦਿਆਰਥੀ ਗੁਰਦੇਸ਼ਵਰ ਸਿੰਘ ਅਤੇ ਉਸਦੇੇ ਮਾਪਿਆਂ ਨੂੰ ਨਿੱਘੀ ਮੁਬਾਰਕਬਾਦ ਦਿੱਤੀ ਹੈ ਅਤੇ ਭਵਿੱਖ ਵਿੱਚ ਹੋਰ ਮਿਹਨਤ ਕਰਨ ਲਈ ਪ੍ਰੇਰਿਤ ਵੀ ਕੀਤਾ ਹੈ।



