ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹਾ ਨਿਵਾਸੀਆਂ ਨੂੰ ਨਵੇਂ ਸਾਲ ਦੀਆਂ ਮੁਬਾਰਕਾਂ

ਨਵਾਂ ਸਾਲ-2023 ਖ਼ੁਸ਼ਹਾਲ, ਸਿਹਤਯਾਬ, ਤਰੱਕੀਆਂ ਅਤੇ ਸ਼ਾਂਤਮਈ ਇਤਫ਼ਾਕ ਭਰਿਆ ਹੋਵੇ : ਡਿਪਟੀ ਕਮਿਸ਼ਨਰ

ਫਾਜਿਲਕਾ 31 ਦਸੰਬਰ :

          ਫਾਜਿਲਕਾ ਦੇ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਨੇ ਜ਼ਿਲ੍ਹਾ ਨਿਵਾਸੀਆਂ ਨੂੰ ਨਵੇਂ ਸਾਲ ਦੀਆਂ ਮੁਬਾਰਕਾਂ ਦਿੰਦਿਆਂ ਕਾਮਨਾ ਕੀਤੀ ਹੈ ਕਿ ਆਉਣ ਵਾਲਾ ਸਾਲ ਸਾਰਿਆਂ ਲਈ ਖੁਸ਼ੀਆਂ ਭਰਿਆ ਹੋਵੇ।

                ਡਿਪਟੀ ਕਮਿਸ਼ਨਰ ਨੇ ਨਵੇਂ ਸਾਲ ਦੀਆਂ ਸ਼ੁਭਕਾਮਨਾਵਾਂ ਦਿੰਦਿਆਂ ਕਿਹਾ ਕਿ ਉਹ ਅਰਦਾਸ ਕਰਦੇ ਹਨ ਕਿ ਸਾਲ 2023 ਲੋਕਾਂ ਲਈ ਖ਼ੁਸ਼ਹਾਲ, ਸਿਹਤਯਾਬ, ਤਰੱਕੀਆਂ ਅਤੇ ਸ਼ਾਂਤਮਈ ਇਤਫ਼ਾਕ  ਭਰਿਆ ਹੋਵੇ । ਉਨ੍ਹਾਂ ਕਿਹਾ ਕਿ  ਮੈਂ ਆਸ ਕਰਦੀ ਹਾਂ ਕਿ ਨਵਾਂ ਸਾਲ 2023 ਜ਼ਿਲ੍ਹੇ ਦੇ ਵਿਕਾਸ ਦੇ ਨਵੇਂ ਯੁੱਗ ਦੀ ਸ਼ੁਰੂਆਤ ਕਰੇਗਾ।

          ਉਨ੍ਹਾਂ ਨੇ ਵਿਕਾਸ ਅਤੇ ਤਰੱਕੀ ਨੂੰ ਯਕੀਨੀ ਬਣਾਉਣ ਲਈ ਜੋਸ਼ ਨਾਲ ਕੰਮ ਕਰਨ ਦਾ ਸੱਦਾ ਦਿੰਦਿਆਂ ਕਿਹਾ ਕਿ ਜ਼ਿਲ੍ਹੇ ਦੇ ਸਮੂਹ ਅਧਿਕਾਰੀ ਤੇ ਕਰਮਚਾਰੀ ਲੋਕ ਭਲਾਈ ਸਕੀਮਾਂ ਦਾ ਲਾਭ ਹੇਠਲੇ ਪੱਧਰ ਤੱਕ ਪਹੁੰਚਾਉਣ ਲਈ ਨਿੱਜੀ ਤੋਰ ਤੇ ਸਮਰਪਣ ਦੀ ਭਾਵਨਾ ਨਾਲ ਕੰਮ ਕਰਨ।

          ਡਿਪਟੀ ਕਮਿਸ਼ਨਰ ਨੇ ਵਿਕਾਸ ਅਤੇ ਲੋਕ ਭਲਾਈ ਦੇ ਕੰਮਾਂ ਨਾਲ ਜੁੜੇ ਵਿਭਾਗਾਂ ਦੇ ਨੁਮਾਇੰਦਿਆਂ ਨੂੰ ਅਪੀਲ ਕੀਤੀ ਕਿ ਫਾਜਿਲਕਾ ਨੂੰ ਪੰਜਾਬ ਦਾ ਮੋਹਰੀ ਜ਼ਿਲ੍ਹਾ ਬਣਾਉਣ ਲਈ ਦ੍ਰਿੜ ਸੰਕਲਪ ਲੈਣ ਤਾਂ ਜੋ ਵਿਕਾਸ ਦਾ ਫਲ ਜ਼ਿਲ੍ਹੇ ਦੇ ਨਿਵਾਸੀਆਂ ਤੱਕ ਪਹੁੰਚ ਸਕੇ।

          ਉਨ੍ਹਾਂ ਜ਼ਿਲ੍ਹਾ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਕੋਵਿਡ ਦੀ ਸੰਭਾਵੀ ਲਹਿਰ ਤੋਂ ਬਚਾਓ ਲਈ ਸਰਕਾਰ ਵੱਲੋਂ ਸਮੇਂ ਸਮੇਂ ਸਿਰ ਜਾਰੀ ਕੀਤੀਆਂ ਹਦਾਇਤਾਂ ਦੀ ਪਾਲਣਾ ਨੂੰ ਯਕੀਨੀ ਬਣਾਉਣ । 

CATEGORIES
TAGS
Share This

COMMENTS

Wordpress (0)
Disqus (0 )
Translate