ਹਰਿਆਣਾ ਵਿੱਚ 31 ਜਨਵਰੀ ਤੱਕ ਚੱਲੇਗਾ ਸਵੱਛ ਹਰਿਆਣਾ ਅਭਿਆਨ, ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼

ਪੰਚਕੁਲਾ 11 ਜਨਵਰੀ। ਹਰਿਆਣੇ ਦੇ ਮੁੱਖ ਮੰਤਰੀ ਸ਼੍ਰੀ ਨਾਇਬ ਸਿੰਘ ਸੈਣੀ ਵੱਲੋਂ ਸੂਬੇ ਭਰ ਵਿੱਚ ਸਵੱਛ ਹਰਿਆਣਾ ਮਿਸ਼ਨ ਤਹਿਤ 31 ਜਨਵਰੀ 2025 ਤੱਕ ਵਿਸ਼ੇਸ਼ ਅਭਿਆਨ ਚਲਾਉਣ ਦੇ ਨਿਰਦੇਸ਼ ਦਿੱਤੇ ਹਨ। ਉਨਾਂ ਇਹ ਨਿਰਦੇਸ਼ ਸੂਬੇ ਦੇ ਪੇਂਡੂ ਇਲਾਕੇ ਸ਼ਹਿਰਾਂ ਅਤੇ ਪੰਚਾਇਤੀ ਰਾਜ ਸੰਸਥਾਵਾਂ ਸਮੇਤ ਸਰਕਾਰੀ ਦਫਤਰਾਂ ਅਤੇ ਜਨਤਕ ਥਾਵਾਂ ਨੂੰ ਲੈ ਕੇ ਜਾਰੀ ਕੀਤੇ ਗਏ ਹਨ। ਮੁੱਖ ਮੰਤਰੀ ਨੇ ਕਿਹਾ ਕਿ ਅਧਿਕਾਰੀ ਆਪਣੇ ਦਫਤਰਾਂ ਵਿੱਚ ਸਫਾਈ ਪ੍ਰਬੰਧ ਸੁਚੱਜੇ ਕਰ ਲੈਣ। ਪੁਰਾਣੀਆਂ ਫਾਈਲਾਂ ਤੇ ਵਰਤੋਂ ਵਿੱਚ ਨਾ ਆਉਣ ਵਾਲੇ ਸਮਾਨ ਦਾ ਨਿਪਟਾਰਾ ਕੀਤਾ ਜਾਵੇ। ਉਹਨਾਂ ਕਿਹਾ ਕਿ ਸ਼ਹਿਰੀ ਤੇ ਪੇਂਡੂ ਖੇਤਰਾਂ ਵਿੱਚ ਠੋਸ ਤੇ ਤਰਲ ਪ੍ਰਬੰਧਨ ਤੇ ਵਿਸ਼ੇਸ਼ ਧਿਆਨ ਦਿੱਤਾ ਜਾਵੇ। ਮੁੱਖ ਮੰਤਰੀ ਨੇ ਕਿਹਾ ਕਿ ਇਸ ਅਭਿਆਨ ਦਾ ਮਕਸਦ ਹਰਿਆਣਾ ਨੂੰ ਸਾਫ ਸੁਥਰਾ ਰੱਖਣਾ ਹੈ। ਜਿਸ ਵਿੱਚ ਸਾਰੇ ਲੋਕ ਆਪਣਾ ਯੋਗਦਾਨ ਪਾਉਣ। ਮੁੱਖ ਮੰਤਰੀ ਨੇ ਜ਼ਿਲ੍ਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਨਿਰਦੇਸ਼ ਦਿੱਤੇ ਕਿ ਉਹ ਆਪਣੇ ਆਪਣੇ ਜ਼ਿਲਿਆਂ ਵਿੱਚ ਸਫਾਈ ਪ੍ਰਬੰਧਾਂ ਦੀ ਰੂਪਰੇਖਾ ਤਿਆਰ ਕਰ ਲੈਣ ਤੇ ਸਵੱਛਤਾ ਅਭਿਆਨ ਵਿੱਚ ਵਧੀਆ ਪ੍ਰਦਰਸ਼ਨ ਕਰਨ ਵਾਲੇ ਜਿਲ੍ਹਿਆਂ ਨੂੰ ਸਨਮਾਨਿਤ ਵੀ ਕੀਤਾ ਜਾਵੇਗਾ।

CATEGORIES
TAGS
Share This

COMMENTS

Wordpress (0)
Disqus (0 )
Translate