Haryana CM ਅਚਾਨਕ ਪਹੁੰਚੇ ਪੰਜਾਬ ਭਾਜਪਾ ਦਫਤਰ ਵਿੱਚ, ਨਵੇਂ ਬਣੇ ਮੈਂਬਰਾਂ ਨਾਲ ਕੀਤੀ ਗੱਲਬਾਤ

ਚੰਡੀਗੜ੍ਹ 12 ਜਨਵਰੀ। ਭਾਰਤੀ ਜਨਤਾ ਪਾਰਟੀ ਵੱਲੋਂ ਪੰਜਾਬ ਵਿੱਚ ਮੈਂਬਰਸ਼ਿਪ ਅਭਿਆੜ ਮੁੜ ਸ਼ੁਰੂ ਕੀਤਾ ਹੋਇਆ ਹੈ। ਆਨਲਾਈਨ ਮਿਸ ਕਾਲ ਕਰਕੇ ਕੋਈ ਵੀ ਬੀਜੇਪੀ ਪੰਜਾਬ ਦਾ ਮੈਂਬਰ ਬਣ ਸਕਦਾ ਹੈ। ਅੱਜ ਹਰਿਆਣੇ ਦੇ ਮੁੱਖ ਮੰਤਰੀ ਸ਼੍ਰੀ ਨਾਇਬ ਸਿੰਘ ਸੈਣੀ ਨੇ ਪੰਜਾਬ ਭਾਜਪਾ ਦਫਤਰ ਵਿੱਚ ਪਹੁੰਚ ਕੇ ਨਵੇਂ ਬਣੇ ਭਾਜਪਾ ਮੈਂਬਰਾਂ ਨਾਲ ਗੱਲਬਾਤ ਕੀਤੀ ਤੇ ਉਹਨਾਂ ਦੀ ਵੈਰੀਫਿਕੇਸ਼ਨ ਕੀਤੀ। ਇਸ ਮੌਕੇ ਤੇ ਮੁੱਖ ਮੰਤਰੀ ਨੇ ਕਿਹਾ ਕਿ ਕੋਈ ਵੀ ਵਿਅਕਤੀ ਮਿਸ ਕਾਲ ਕਰਕੇ ਭਾਜਪਾ ਦੀ ਮੈਂਬਰਸ਼ਿਪ ਲੈ ਸਕਦਾ ਹੈ। ਇਹ ਬਿਆਨ ਹਲੇ ਹੋਰ ਕਈ ਦਿਨ ਚਲੇਗਾ। ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਜੀ ਦੇ ਵਿਕਸਿਤ ਭਾਰਤ ਦੇ ਵਿਜਨ ਵਿੱਚ ਯੋਗਦਾਨ ਪਾਉਣ ਲਈ ਭਾਜਪਾ ਨਾਲ ਜੁੜਨ ਤੇ ਤੁਹਾਨੂੰ ਬਹੁਤ ਬਹੁਤ ਵਧਾਈ। ਉਹਨਾਂ ਕਿਹਾ ਕਿ ਭਾਜਪਾ ਦਾ ਪਰਿਵਾਰ ਦਿਨੋ ਦਿਨ ਵੱਡਾ ਹੋ ਰਿਹਾ ਹੈ ਤੇ ਦੇਸ਼ ਤਰੱਕੀ ਦੀਆਂ ਲੀਹਾਂ ਤੇ ਦੌੜ ਰਿਹਾ ਹੈ।

CATEGORIES
Share This

COMMENTS

Wordpress (0)
Disqus (0 )
Translate