ਰਾਸ਼ਟਰੀ ਨੌਜਵਾਨ ਦਿਵਸ ਮੌਕੇ ਹਰਿਆਣਾ ਦੇ ਮੁੱਖ ਮੰਤਰੀ ਵੱਲੋਂ ਸੂਬੇ ਵਿੱਚ 250 ਜਿੰਮਾਂ ਦਾ ਉਦਘਾਟਨ ਕਰਨ ਦਾ ਐਲਾਨ

ਨੌਜਵਾਨਾਂ ਲਈ CM ਨਾਇਬ ਸਿੰਘ ਸੈਣੀ ਵੱਲੋਂ ਵੱਖ-ਵੱਖ ਐਲਾਨ
ਪੰਚਕੁਲਾ 12 ਜਨਵਰੀ। ਅੱਜ ਹਰਿਆਣਾ ਦੇ ਮੁੱਖ ਮੰਤਰੀ ਸ਼੍ਰੀ ਨਾਇਬ ਸਿੰਘ ਸੈਣੀ ਨੇ ਸੁਆਮੀ ਵਿਵੇਕਾਨੰਦ ਦੀ 163 ਵੀਂ ਜਯੰਤੀ ਅਤੇ ਰਾਸ਼ਟਰੀ ਨੌਜਵਾਨ ਦਿਵਸ ਮੌਕੇ ਅੱਜ ਪੰਚਕੁਲਾ ਵਿਖੇ ਰਾਜ ਪਧਰੀ ਸਮਾਰੋਹ ਨੂੰ ਸੰਬੋਧਨ ਕਰਦਿਆਂ ਹਰਿਆਣੇ ਦੇ ਨੌਜਵਾਨਾਂ ਲਈ ਵੱਖ-ਵੱਖ ਐਲਾਨ ਕੀਤੇ। ਮੁੱਖ ਮੰਤਰੀ ਨੇ ਸੂਬੇ ਦੇ ਪੇਂਡੂ ਨੌਜਵਾਨਾ ਲਈ ਇਕੱਠੇ 250 ਜਿੰਮਾਂ ਦਾ ਉਦਘਾਟਨ ਕਰਨ ਦਾ ਐਲਾਨ ਕੀਤਾ। ਨਾਲ ਹੀ ਉਹਨਾਂ ਕਿਹਾ ਕਿ ਸੂਬੇ ਦੇ ਹਰ ਬਲਾਕ ਵਿੱਚ ਘੱਟੋ ਘੱਟ ਇੱਕ ਆਰਟੀਆਈ ਵੀ ਖੋਲੀ ਜਾਵੇਗੀ ਤਾਂ ਜੋ ਬੱਚੇ ਆਤਮ ਨਿਰਭਰ ਬਣ ਸਕਣ। ਨਸ਼ਿਆਂ ਖਿਲਾਫ ਜਾਗਰੂਕਤਾ ਫੈਲਾਉਣ ਵਾਲੇ ਨਵੀਨ ਪੂਨੀਆ ਦੇ ਗੀਤ ਜਾਰੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਨੌਜਵਾਨਾਂ ਨੂੰ ਵੱਖ ਵੱਖ ਦੇਸ਼ਾਂ ਦੀਆਂ ਭਾਸ਼ਾ ਵਿੱਚ ਪਰਪੱਕ ਕਰਨ ਲਈ ਵਿਸ਼ੇਸ਼ ਨੀਤੀ ਬਣਾਈ ਜਾਵੇਗੀ। ਉਹਨਾਂ ਕਿਹਾ ਕਿ ਸੂਬਾ ਸਰਕਾਰ ਨੌਜਵਾਨਾਂ ਦੀ ਭਲਾਈ ਲਈ ਯਤਨਸ਼ੀਲ ਹੈ।

CATEGORIES
Share This

COMMENTS

Wordpress (0)
Disqus (0 )
Translate