ਹਰਿਆਣੇ ਦੇ CM ਵੱਲੋਂ ਨੌਜਵਾਨਾਂ ਨਾਲ ਬਜਟ ਨੂੰ ਲੈ ਕੇ ਸਲਾਹ ਮਸ਼ਵਰਾ

ਕੁਰੂਕਸ਼ੇਤਰ 13 ਜਨਵਰੀ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਵੱਲੋਂ ਸੂਬੇ ਦੇ ਬਜਟ ਨੂੰ ਲੈ ਕੇ ਵੱਖ-ਵੱਖ ਵਰਗਾਂ ਨਾਲ ਬੈਠਕਾਂ ਕਰਕੇ ਉਹਨਾਂ ਦੇ ਸੁਝਾਅ ਲਏ ਜਾ ਰਹੇ ਹਨ। ਇਸੇ ਤਹਿਤ ਅੱਜ ਮੁੱਖ ਮੰਤਰੀ ਵੱਲੋਂ ਕੁਰੂਕਸ਼ੇਤਰ ਯੂਨੀਵਰਸਿਟੀ ਵਿੱਚ ਨੌਜਵਾਨਾਂ ਨਾਲ ਗੱਲਬਾਤ ਕੀਤੀ ਗਈ ਤੇ ਉਹਨਾਂ ਤੋਂ ਬਜਟ ਨੂੰ ਲੈ ਕੇ ਸੁਝਾਅ ਲਏ ਗਏ। ਇਸ ਮੌਕੇ ਤੇ ਮੁੱਖ ਮੰਤਰੀ ਨੇ ਕਿਹਾ ਕਿ ਹਰਿਆਣਾ ਦਾ ਬਜਟ ਸੂਬੇ ਦੇ ਲੋਕਾਂ ਦੀ ਭਲਾਈ ਤੇ ਖੁਸ਼ਹਾਲੀ ਲਈ ਹੋਵੇਗਾ। ਉਹਨਾਂ ਕਿਹਾ ਕਿ ਹਰ ਵਰਗ ਦੇ ਲੋਕਾਂ ਲਈ ਇਹ ਬਜਟ ਹੋਵੇਗਾ। ਉਹਨਾਂ ਕਿਹਾ ਕਿ ਬਜਟ ਵਿੱਚ ਨੌਜਵਾਨਾਂ ਦੇ ਸੁਝਾਅ ਦੇ ਪ੍ਰਭਾਵ ਵੀ ਵੇਖਣ ਨੂੰ ਮਿਲਣਗੇ।

CATEGORIES
Share This

COMMENTS

Wordpress (0)
Disqus (0 )
Translate