ਨਹੀਂ ਰਹੇ ਬਾਪੂ ਸੂਰਤ ਸਿੰਘ ਖਾਲਸਾ

ਚੰਡੀਗੜ੍ਹ 15 ਜਨਵਰੀ। ਬੰਦੀ ਸਿੰਘਾਂ ਨੂੰ ਰਿਹਾ ਕਰਵਾਉਣ ਲਈ ਲੰਬਾ ਸਮਾਂ ਸੰਘਰਸ਼ ਕਰਨ ਵਾਲੇ ਬਾਪੂ ਸੂਰਤ ਸਿੰਘ ਖਾਲਸਾ ਨਹੀਂ ਰਹੇ। 91 ਸਾਲ ਦੀ ਉਮਰ ਵਿੱਚ ਅਮਰੀਕਾ ਵਿੱਚ ਉਹਨਾਂ ਨੇ ਆਖਰੀ ਸਾਹ ਲਏ। ਬਾਪੂ ਸੂਰਤ ਸਿੰਘ ਖਾਲਸਾ ਨੇ ਬੰਦੀ ਸਿੰਘਾਂ ਨੂੰ ਰਿਹਾ ਕਰਵਾਉਣ ਲਈ ਸੰਘਰਸ਼ ਦੌਰਾਨ ਲੰਬਾ ਸਮਾਂ ਮਰਨ ਵਰਤ ਰੱਖਿਆ ਸੀ। ਤੇ ਉਹਨਾਂ ਵੱਲੋਂ ਜਗਾਈ ਅਲਖ ਅੱਜ ਵੀ ਜਾਰੀ ਹੈ। ਉਹਨਾਂ ਦੇ ਕੀਤੇ ਸੰਘਰਸ਼ ਸਦਕਾ ਕਈ ਬੰਦੀ ਸਿੰਘਾਂ ਨੂੰ ਰਿਹਾਈ ਵੀ ਮਿਲੀ। ਬਾਪੂ ਸੂਰਤ ਸਿੰਘ ਖਾਲਸਾ ਦੀ ਮੌਤ ਤੇ ਵੱਖ ਵੱਖ ਸ਼ਖਸੀਅਤਾਂ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

CATEGORIES
Share This

COMMENTS

Wordpress (0)
Disqus (0 )
Translate