ਫਾਜਿ਼ਲਕਾ ਜਿ਼ਲ੍ਹੇ ਦੇ ਸਮੂਹ ਸੇਵਾ ਕੇਂਦਰਾਂ ਤੇ ਨਵੇਂ ਸਾਲ ਮੌਕੇ ਸੁਖਮਨੀ ਸਾਹਿਬ ਦੇ ਪਾਠ ਕਰਵਾਏ ਗਏ


ਫਾਜਿ਼ਲਕਾ, 1 ਜਨਵਰੀ
ਫਾਜਿ਼ਲਕਾ ਜਿ਼ਲ੍ਹੇ ਦੇ ਸਾਰੇ 21 ਸੇਵਾ ਕੇਂਦਰਾਂ ਵਿਚ ਨਵੇਂ ਸਾਲ ਮੌਕੇ ਸੁਖਮਨੀ ਸਾਹਿਬ ਦੇ ਪਾਠ ਕਰਵਾਏ ਗਏ। ਇਸ ਮੌਕੇ ਸਾਰੇ ਸੇਵਾ ਕੇਂਦਰਾਂ ਤੇ ਸਟਾਫ ਅਤੇ ਸੇਵਾਵਾਂ ਲੈਣ ਆਉਣ ਵਾਲੇ ਲੋਕਾਂ ਅਤੇ ਆਸ ਪਾਸ ਦੇ ਲੋਕਾਂ ਨੇ ਸੁਖਮਨੀ ਸਾਹਿਬ ਦਾ ਪਾਠ ਸਰਵਨ ਕੀਤਾ। ਜਿ਼ਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਬਣੇ ਟਾਇਪ 1 ਸੇਵਾ ਕੇਂਦਰ ਵਿਖੇ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ੍ਰੀ ਸੰਦੀਪ ਕੁਮਾਰ ਨੇ ਵੀ ਸੁਖਮਨੀ ਸਾਹਿਬ ਦਾ ਪਾਠ ਸਰਵਨ ਕੀਤਾ। ਇਸ ਮੌਕੇ ਸਟਾਫ ਵੱਲੋਂ ਪਾਠੀ ਸਿੰਘ ਅਤੇ ਵਧੀਕ ਡਿਪਟੀ ਕਮਿਸ਼ਨਰ ਨੂੰ ਸਿਰੋਪਾਓ ਭੇਂਟ ਕੀਤਾ ਗਿਆ।
ਸੇਵਾ ਕੇਂਦਰਾਂ ਦੇ ਜਿ਼ਲ੍ਹਾ ਮੈਨੇਜਰ ਸ੍ਰੀ ਗਗਨਦੀਪ ਸਿੰਘ ਨੇ ਦੱਸਿਆ ਕਿ ਸੇਵਾ ਕੇਂਦਰ ਹਫਤੇ ਦੇ ਸਾਰੇ ਦਿਨ ਲੋਕਾਂ ਨੂੰ ਸੇਵਾਵਾਂ ਦਿੰਦੇ ਹਨ। ਉਨ੍ਹਾਂ ਨੇ ਦੱਸਿਆ ਕਿ 31 ਜਨਵਰੀ 2023 ਤੱਕ ਸੇਵਾ ਕੇਂਦਰਾਂ ਦਾ ਸਮਾਂ ਸਵੇਰੇ 9:30 ਵਜੇ ਤੋਂ ਸ਼ਾਮ 5 ਵਜੇ ਤੱਕ ਹੈ। ਸੇਵਾ ਕੇਂਦਰ ਸ਼ਨੀਵਾਰ ਅਤੇ ਐਤਵਾਰ ਨੂੰ ਖੁੱਲੇ ਰਹਿੰਦੇ ਹਨ। 

CATEGORIES
TAGS
Share This

COMMENTS

Wordpress (0)
Disqus (0 )
Translate