ਸ਼੍ਰੀ ਅਰਵਿੰਦ ਕੇਜਰੀਵਾਲ ਦੀ ਅਗਵਾਈ ਵਿਚ ਦਿੱਲੀ ‘ਚ ਮੁੜ ਬਣੇਗੀ ਆਪ ਸਰਕਾਰ-ਐਡਵੋਕੇਟ ਗੁਰਭੇਜ ਸਿੰਘ

ਅਰਵਿੰਦ ਕੇਜਰੀਵਾਲ ਦੇ ਨਾਮਜਦਗੀ ਪੱਤਰ ਕੀਤੇ ਦਾਖਲ

ਦਿੱਲੀ 16 ਜਨਵਰੀ। ਦਿੱਲੀ ਵਿਧਾਨ ਸਭਾ ਚੋਣਾਂ ਨੂੰ ਲੈਕੇ ਲੋਕਾਂ ਵਿੱਚ ਭਾਰੀ ਉਤਸਾਹ ਪਾਇਆ ਜਾ ਰਿਹਾ ਹੈ। ਤੇ ਕੀ ਫਿਰ ਲੋਕ ਕੰਮ ਦੀ ਰਾਜਨੀਤੀ ਤੇ ਮੋਹਰ ਲਾਉਣਗੇ ਤੇ ਸ਼੍ਰੀ ਅਰਵਿੰਦ ਕੇਜਰੀਵਾਲ ਦੀ ਅਗਵਾਈ ਵਿੱਚ ਮੁੜ ਆਪ ਸਰਕਾਰ ਦਿੱਲੀ ਵਿੱਚ ਬਣੇਗੀ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਮੁਖੀ ਸ੍ਰੀ ਅਰਵਿੰਦ ਕੇਜਰੀਵਾਲ ਦੇ ਨਾਮਜ਼ਦਗੀ ਪੱਤਰ ਦਾਖਲ ਕਰਵਾਉਣ ਪੁੱਜੇ ਲੀਗਲ ਸੈਲ ਦੇ ਸੀਨੀਅਰ ਆਗੂ ਐਡਵੋਕੇਟ ਗੁਰਭੇਜ ਸਿੰਘ ਨੇ ਕੀਤਾ। ਉਹਨਾਂ ਕਿਹਾ ਕਿ ਸ਼੍ਰੀ ਅਰਵਿੰਦ ਕੇਜਰੀਵਾਲ ਦੀ ਸੱਚੀ ਤੇ ਕੰਮ ਕਰਨ ਦੀ ਰਾਜਨੀਤੀ ਤੋਂ ਦਿੱਲੀ ਦੇ ਲੋਕ ਬਾਗੋ ਬਾਗ ਹਨ। ਵਿਰੋਧੀ ਪਾਰਟੀਆਂ ਵੱਲੋਂ ਕੂੜ ਪ੍ਰਚਾਰ ਵੀ ਕੇਜਰੀਵਾਲ ਖਿਲਾਫ ਕੀਤਾ ਜਾ ਰਿਹਾ ਹੈ ਪਰ ਲੋਕ ਭਲੀ ਭਾਂਤ ਜਾਣਦੇ ਹਨ ਕਿ ਸ਼੍ਰੀ ਅਰਵਿੰਦ ਕੇਜਰੀਵਾਲ ਨੇ ਦਿੱਲੀ ਦੀ ਸਿਆਸਤ ਬਦਲ ਕੇ ਰੱਖ ਦਿੱਤੀ ਹੈ। ਉਹਨਾਂ ਨੇ ਸਿੱਖਿਆ ਸਿਹਤ ਤੇ ਲੋਕ ਹਿੱਤਾਂ ਨੂੰ ਪਹਿਲ ਦਿੱਤੀ ਤੇ ਵੱਡੇ ਬਦਲਾਅ ਕੀਤੇ। ਐਡਵੋਕੇਟ ਗੁਰਭੇਜ ਸਿੰਘ ਨੇ ਕਿਹਾ ਕਿ ਦਿੱਲੀ ਦੇ ਲੋਕ ਮੁੜ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣ ਜਾ ਰਹੇ ਹਨ। ਲੋਕਾਂ ਵਿੱਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ।

CATEGORIES
Share This

COMMENTS

Wordpress (0)
Disqus (0 )
Translate