SGPC ਵਲੋਂ ਫ਼ਿਲਮ ਐਮਰਜੈਂਸੀ ਤੇ ਰੋਕ ਲਾਉਣ ਦੀ ਮੰਗ,ਮੁੱਖ ਮੰਤਰੀ ਨੂੰ ਪੱਤਰ ਲਿਖਿਆ
ਅੰਮ੍ਰਿਤਸਰ 16 ਜਨਵਰੀ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਕੰਗਨਾ ਰਣੌਤ ਦੀ ਨਵੀਂ ਆ ਰਹੀ ਫਿਲਮ ਐਮਰਜੈਂਸੀ ਤੇ ਰੋਕ ਲਾਉਣ ਦੀ ਮੰਗ ਕੀਤੀ ਹੈ। SGPC ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਿੱਖਾਂ ਦਾ ਅਕਸ ਖ਼ਰਾਬ ਕਰਨ ਵਾਲੀ ਅਤੇ ਇਤਿਹਾਸ ਨੂੰ ਗਲਤ ਪੇਸ਼ ਕਰਦੀ ਕੰਗਨਾ ਰਣੌਤ ਦੀ ਫ਼ਿਲਮ ਐਮਰਜੈਂਸੀ ‘ਤੇ ਸਖ਼ਤ ਇਤਰਾਜ਼ ਪ੍ਰਗਟ ਕਰਦਿਆਂ, ਇਸ ਦੇ 17 ਜਨਵਰੀ 2025 ਨੂੰ ਰੀਲੀਜ਼ ਹੋਣ ਉੱਤੇ ਪੰਜਾਬ ਅੰਦਰ ਰੋਕ ਲਗਾਉਣ ਦੀ ਮੰਗ ਕੀਤੀ ਹੈ। ਇਸ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਨੂੰ ਇੱਕ ਪੱਤਰ ਲਿਖਿਆ ਹੈ। ਪੱਤਰ ਵਿੱਚ ਕਿਹਾ ਗਿਆ ਹੈ ਕਿ ਜੇਕਰ ਇਹ ਫ਼ਿਲਮ ਜਾਰੀ ਹੁੰਦੀ ਹੈ ਤਾਂ ਸਿੱਖ ਜਗਤ ਅੰਦਰ ਰੋਸ ਅਤੇ ਰੋਹ ਪੈਦਾ ਹੋਵੇਗਾ, ਇਸ ਲਈ ਸਰਕਾਰ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਇਸ ਨੂੰ ਸੂਬੇ ਅੰਦਰ ਬੈਨ ਕਰੇ। ਜੇਕਰ ਇਹ ਫ਼ਿਲਮ ਜਾਰੀ ਹੁੰਦੀ ਹੈ ਤਾਂ ਸ਼੍ਰੋਮਣੀ ਕਮੇਟੀ ਇਸ ਦਾ ਕਰੜਾ ਵਿਰੋਧ ਕਰੇਗੀ।
ਇਸ ਦੇ ਸਬੰਧ ਵਿੱਚ ਪੰਜਾਬ ਦੇ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਵੀ ਮੰਗ ਪੱਤਰ ਭੇਜੇ ਗਏ ਹਨ।




