ਮੋਹਨ ਸਿੰਘ ਜਾਖੜ ਬਣੇ ਪੀਏਯੂ ਦੇ ਪ੍ਰਬੰਧਕੀ ਬੋਰਡ ਦੇ ਮੈਂਬਰ
ਅਬੋਹਰ 16 ਜਨਵਰੀ। ਪੰਜਾਬ ਸਰਕਾਰ ਵੱਲੋਂ ਕਿੱਲਿਆਂ ਵਾਲੀ ਨਿਵਾਸੀ ਮੋਹਨ ਸਿੰਘ ਜਾਖੜ ਨੂੰ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਪ੍ਰਬੰਧਕੀ ਬੋਰਡ ਦਾ ਗੈਰ ਸਰਕਾਰੀ ਮੈਂਬਰ ਨਾਮਜਦ ਕੀਤਾ ਗਿਆ ਹੈ। ਉਹਨਾਂ ਦੀ ਨਿਯੁਕਤੀ ਤਿੰਨ ਸਾਲ ਲਈ ਕੀਤੀ ਗਈ ਹੈ। ਮੋਹਨ ਸਿੰਘ ਜਾਖੜ ਉੱਘੇ ਕਿਸਾਨ ਹਨ। ਪੀਏਯੂ ਵਰਗੀ ਸੰਸਥਾ ਦੇ ਪ੍ਰਬੰਧਕੀ ਬੋਰਡ ਦੇ ਮੈਂਬਰ ਚੁਣੇ ਜਾਣ ਤੇ ਮੋਹਨ ਸਿੰਘ ਜਾਖੜ ਕਿਲਿਆਂਵਾਲੀ ਨੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਕਿਸਾਨਾਂ ਦੇ ਮਸਲੇ ਹੱਲ ਕਰਵਾਉਣ ਲਈ ਯਤਨਸ਼ੀਲ ਰਹਿਣਗੇ। ਉਹਨਾਂ ਕਿਹਾ ਕਿ ਕਿਸਾਨਾਂ ਨੂੰ ਪੀਏਯੂ ਦਾ ਵੱਧ ਤੋਂ ਵੱਧ ਲਾਭ ਮਿਲੇ ਉਸ ਲਈ ਉਹ ਕੋਸ਼ਿਸ਼ ਕਰਨਗੇ। ਉਧਰ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁਡੀਆਂ ਸਮੇਤ ਵੱਖ-ਵੱਖ ਸ਼ਖਸ਼ੀਅਤਾਂ ਤੇ ਜਾਖੜ ਪਰਿਵਾਰ ਦੇ ਰਿਸ਼ਤੇਦਾਰਾਂ ਨੇ ਮੋਹਨ ਸਿੰਘ ਜਾਖੜ ਦੇ ਪੀਏਯੂ ਦੇ ਪ੍ਰਬੰਧਕੀ ਬੋਰਡ ਦਾ ਮੈਂਬਰ ਬਣਨ ਤੇ ਵਧਾਈ ਦਿੱਤੀ ਹੈ।

CATEGORIES ਖੇਤੀਬਾੜੀ/ਵਪਾਰ


