ਮੁੱਖ ਮੰਤਰੀ ਸੈਣੀ ਨੇ ਕਿਹਾ ਕੇਜਰੀਵਾਲ ਦਿੱਲੀ ਦੇ ਲੋਕਾਂ ਤੋਂ ਮੰਗਣ ਮਾਫੀ
ਦਿੱਲੀ 30 ਜਨਵਰੀ। ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਨੇ ਯਮੁਨਾ ਦੀ ਸਫਾਈ ਤੇ ਇਸ ਨਾਲ ਸਬੰਧਿਤ ਕੰਮਾਂ ਨੂੰ ਲੈ ਕੇ ਸਾਢੇ ਅੱਠ ਹਜਾਰ ਕਰੋੜ ਰੁਪਏ ਦਿੱਲੀ ਨੂੰ ਦਿੱਤੇ ਪਰ ਅਰਵਿੰਦ ਕੇਜਰੀਵਾਲ ਦਾ ਕੋਲ ਇਸ ਬਜਟ ਦਾ ਕੋਈ ਹਿਸਾਬ ਕਿਤਾਬ ਨਹੀਂ ਹੈ।
ਉਨ੍ਹਾਂ ਨੇ ਅਰਵਿੰਦ ਕੇਜਰੀਵਾਲ ਤੋਂ ਝੂਠੇ ਬਿਆਨ ਲਈ ਦਿੱਲੀ ਤੇ ਹਰਿਆਣਾ ਦੇ ਲੋਕਾਂ ਤੋਂ ਮਾਫੀ ਮੰਗਣ ਦੀ ਵੀ ਮੰਗ ਕੀਤੀ। ਮੁੱਖ ਮੰਤਰੀ ਨੈ ਕਿਹਾ ਕਿ ਦਿੱਲੀ ਦੇ ਲੋਕ ਮੇਰੇ ਪਰਿਵਾਰ ਦੇ ਮੈਂਬਰ ਹਨ। ਤੁਸੀਂ ਇਸ ਤਰ੍ਹਾ ਦੇ ਬਿਆਂਨ ਦੇ ਕੇ ਨਫਰਤ ਨਾ ਫੈਲਾਓ।
ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਨੇ ਝੂਠ ਬੋਲ ਕੇ 10 ਸਾਲ ਕੱਢੇ ਹਨ। ਇਹ ਦਿੱਲੀ ਦੇ ਲੋਕਾਂ ਨਾਲ ਕੀਤੇ ਵਾਦਿਆਂ ਤੋਂ ਬੱਚਣਾ ਚਾਹੁੰਦੇ ਹਨ, ਇਸ ਲਈ ਅਜਿਹੀ ਬਿਆਨਬਾਜੀ ਕਰ ਰਹੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਦਿੱਲੀ ਦੇ ਲੋਕ ਹੁਣ 5 ਤਾਰੀਖ ਦਾ ਇੰਤਜਾਰ ਕਰ ਰਹੇ ਹਨ।

CATEGORIES ਹਰਿਆਣਾ


