ਡਾਕਟਰ ਬਲਜੀਤ ਕੌਰ ਵੱਲੋਂ ਅਰਵਿੰਦ ਕੇਜਰੀਵਾਲ ਦੇ ਹੱਕ ਵਿਚ ਚੋਣ ਪ੍ਰਚਾਰ
ਦਿੱਲੀ 30 ਜਨਵਰੀ। ਪੰਜਾਬ ਦੇ ਵੱਖ-ਵੱਖ ਕੈਬਨਿਟ ਮੰਤਰੀਆਂ ਤੇ ਵਿਧਾਇਕਾਂ ਵੱਲੋਂ ਦਿੱਲੀ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦੇ ਹੱਕ ਵਿੱਚ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ। ਇਸ ਤਹਿਤ ਕੈਬਨਿਟ ਮੰਤਰੀ ਡਾਕਟਰ ਬਲਜੀਤ ਕੌਰ ਵੱਲੋਂ ਸ਼੍ਰੀ ਅਰਵਿੰਦ ਕੇਜਰੀਵਾਲ ਦੇ ਵਿਧਾਨ ਸਭਾ ਹਲਕੇ ਵਿੱਚ ਉਨਾਂ ਦੀ ਪਤਨੀ ਸੁਨੀਤਾ ਕੇਜਰੀਵਾਲ ਨਾਲ ਚੋਣ ਪ੍ਰਚਾਰ ਕੀਤਾ ਗਿਆ। ਇਸ ਮੌਕੇ ਤੇ ਡਾਕਟਰ ਬਲਜੀਤ ਕੌਰ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਦੇਸ਼ ਦੀ ਸਿਆਸਤ ਨੂੰ ਬਦਲਣ ਵਾਲੇ ਤੇ 70 ਸਾਲ ਤੋਂ ਲੋਕਾਂ ਦੀ ਹੋ ਰਹੀ ਖੱਜਲ ਖੁਆਰੀ ਨੂੰ ਰੋਕਣ ਲਈ ਆਮ ਆਦਮੀ ਪਾਰਟੀ ਦੀ ਸਥਾਪਨਾ ਕਰਨ ਵਾਲੇ ਸ਼੍ਰੀ ਅਰਵਿੰਦ ਕੇਜਰੀਵਾਲ ਵੱਲੋਂ ਹੁਣ ਤੱਕ ਇਤਿਹਾਸਕ ਕੰਮ ਦਿੱਲੀ ਵਿੱਚ ਕੀਤੇ ਗਏ ਹਨ। ਉਹਨਾਂ ਕਿਹਾ ਕਿ ਪੰਜਾਬ ਵਿੱਚ ਵੀ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਢਾਈ ਸਾਲਾਂ ਵਿੱਚ ਉਨਾ ਕੰਮ ਹੋ ਗਿਆ ਜਿੰਨਾ 70 ਸਾਲਾਂ ਵਿੱਚ ਹੁਣ ਤੱਕ ਦੀਆਂ ਸਰਕਾਰਾਂ ਨਹੀਂ ਕਰ ਸਕੀਆਂ। ਉਹਨਾਂ ਕਿਹਾ ਕਿ ਆਓ 5 ਫਰਵਰੀ ਨੂੰ ਆਪਾਂ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਈਏ ਤੇ ਸ਼੍ਰੀ ਅਰਵਿੰਦ ਕੇਜਰੀਵਾਲ ਨੂੰ ਵੱਧ ਤੋਂ ਵੱਧ ਵੋਟਾਂ ਨਾਲ ਜਿਤਾ ਕੇ ਮੁੱਖ ਮੰਤਰੀ ਬਣਾਈਏ ਤਾਂ ਜੋ ਦਿੱਲੀ ਦੇ ਲੋਕਾਂ ਦੇ ਰਹਿੰਦੇ ਕੰਮ ਮੁਕੰਮਲ ਹੋ ਸਕਣ। ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਜੋ ਕਹਿੰਦੀ ਹੈ ਉਹ ਕਰਕੇ ਵਿਖਾਉਂਦੀ ਹੈ ਜਦੋਂ ਕਿ ਦੂਜੀਆਂ ਪਾਰਟੀਆਂ ਵੱਲੋਂ ਸਿਰਫ ਲਾਰੇ ਲਾਏ ਜਾਂਦੇ ਹਨ।




