“ਕੁਸ਼ਟ ਰੋਗ” ਸੰਬੰਧੀ ਜਾਗਰੂਕਤਾ ਸਮੇਂ ਦੀ ਮੁੱਖ ਲੋੜ-ਡਾ.ਹਰਜਿੰਦਰ ਸਿੰਘ
ਚਮੜੀ ਉੱਤੇ ਸੁੰਨ ਚਟਾਕ ਹੋ ਸਕਦਾ ਹੈ ਕੁਸ਼ਟ ਰੋਗ-ਡਾ. ਸਰਵਲੀਨ ਕੌਰ
ਢਿੱਲਵਾਂ 30 ਜਨਵਰੀ। ਸਿਵਲ ਸਰਜਨ ਕਪੂਰਥਲਾ ਡਾ. ਰੀਚਾ ਭਾਟੀਆ ਜੀ ਦੇ ਦਿਸ਼ਾ ਨਿਰਦੇਸ਼ਨ ਹੇਠ ਅਤੇ ਸੀਨੀਅਰ ਮੈਡੀਕਲ ਅਫ਼ਸਰ ਐਸ.ਡੀ.ਐਚ ਭੁੱਲਥ ਡਾ. ਹਰਜਿੰਦਰ ਸਿੰਘ ਦੇ ਹੁਕਮਾਂ ਅਨੁਸਾਰ ਮੁੱਢਲਾ ਸਿਹਤ ਕੇਂਦਰ ਢਿੱਲਵਾਂ ਵਿਖੇ ਐਂਟੀ ਲੈਪਰੋਸੀ ਦਿਵਸ ਮਨਾਇਆ ਗਿਆ। ਇਸ ਮੌਕੇ ਜਾਣਕਾਰੀ ਦਿੰਦਿਆਂ ਮੈਡੀਕਲ ਅਫ਼ਸਰ ਡਾਕਟਰ ਸਰਵਲੀਨ ਕੌਰ ਨੇ ਦੱਸਿਆ ਕਿ ਚਮੜੀ ਤੇ ਹਲਕੇ ਤਾਂਬੇ ਰੰਗ ਦੇ ਧੱਬੇ ਕੁਸ਼ਟ ਰੋਗ ਭਾਵ ਲੈਪਰੋਸੀ ਦੀ ਨਿਸ਼ਾਨੀ ਹੁੰਦੇ ਹਨ। ਇਹ ਸੁੰਨਾਪਨ ਚਮੜੀ ਦੇ ਹੇਠਾਂ ਦੀਆਂ ਨਸਾਂ ਦੀ ਖਰਾਬੀ ਕਾਰਨ ਹੁੰਦਾ ਹੈ। ਇਸ ਬਿਮਾਰੀ ਕਾਰਨ ਨਸਾਂ ਮੋਟੀਆਂ ਤੇ ਸਖ਼ਤ ਹੋ ਜਾਂਦੀਆਂ ਹਨ। ਉਨ੍ਹਾਂ ਹੋਰ ਜਾਣਕਾਰੀ ਦਿੰਦਿਆਂ ਦੱਸਇਆ ਕਿ ਕੁਸ਼ਟ ਰੋਗ ਤੋਂ ਪ੍ਰਭਾਵਿਤ ਹਿੱਸੇ ਤੇ ਮਰੀਜ਼ ਨੂੰ ਠੰਡੇ ਤੱਤੇ ਅਤੇ ਕਿਸੇ ਵੀ ਤਰ੍ਹਾਂ ਦੀ ਸੱਟ ਅਤੇ ਹਥਿਆਰ ਨਾਲ ਸੱਟ ਲੱਗਣ ਦਾ ਪਤਾ ਨਹੀਂ ਲਗਦਾ ਜਿਸ ਕਾਰਨ ਸਰੀਰ ਦੀ ਕਰੂਪਤਾ ਜਾਂ ਅੰਗਹੀਣਤਾ ਵੀ ਹੋ ਸਕਦੀ ਹੈ। “ਕੁਸ਼ਟ ਰੋਗ” ਹੋਣ `ਤੇ ਨਸਾਂ ਦੀ ਖਰਾਬੀ ਕਾਰਨ ਮਾਸਪੇਸ਼ੀਆਂ ਵੀ ਕੰਮ ਕਰਨਾ ਬੰਦ ਕਰ ਦਿੰਦਿਆਂ ਹਨ, ਜਿਸ ਕਾਰਨ ਸਰੀਰ ਦੇ ਅੰਗ ਮੁੜ ਜਾਂਦੇ ਹਨ ਅਤੇ ਸੁੰਨੇਪਨ ਕਾਰਨ ਕਈ ਵਾਰ ਇਹ ਅੰਗ ਸੱਟ ਲੱਗਣ ਤੇ ਸਰੀਰ ਤੋਂ ਝੜ ਜਾਂਦੇ ਹਨ। ਉਨ੍ਹਾਂ ਹੋਰ ਜਾਣਕਾਰੀ ਦਿੰਦਿਆਂ ਕਿਹਾ ਕਿ ਕੁਸ਼ਟ ਰੋਗ ਦਾ ਜਿੰਨੀ ਛੇਤੀ ਇਲਾਜ਼ ਸ਼ੁਰੂ ਹੋ ਜਾਵੇ ਤਾਂ ਸਰੀਰਿਕ ਅੰਗਾਂ ਦਾ ਵਿਗਾੜ ਨਹੀਂ ਹੁੰਦਾ। ਜੇਕਰ ਕਿਸੇ ਵਿਅਕਤੀ ਦੇ ਸਰੀਰ ‘ਤੇ ਹਲਕਾ ਗੁਲਾਬੀ ਰੰਗ ਦਾ ਸੁੰਨ ਚਟਾਕ ਹੋਵੇ ਤਾਂ ਇਹ ਕੁਸ਼ਟ ਰੋਗ ਹੋ ਸਕਦਾ ਹੈ।
ਬੀ.ਈ.ਈ. ਮੋਨਿਕਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ
ਇਸ ਦੇ ਨਾਲ ਹੀ ਕੁਸ਼ਟ ਰੋਗੀ ਨੂੰ ਤੱਤੇ ਠੰਡੇ ਵਿੱਚ ਭੇਦ ਨਾ ਹੋਣ ਕਾਰਨ, ਨਾ ਠੀਕ ਹੋਣ ਵਾਲੇ ਜਖ਼ਮ ਹੋ ਜਾਂਦੇ ਹਨ। ਉਨਾਂ ਦੱਸਇਆ ਕਿ ਅੱਖਾਂ ਵਿੱਚ ਇਹ ਬਿਮਾਰੀ ਹੋਣ ਤੇ ਅੱਖ ਪੂਰੀ ਤਰ੍ਹਾਂ ਬੰਦ ਨਹੀ ਹੁੰਦੀ ਜਿਸ ਕਾਰ ਅੱਖਾਂ ਵਿੱਚ ਚਿੱਟਾ ਪੈ ਜਾਂਦਾ ਹੈ ਤੇ ਮਰੀਜ਼ ਦੇ ਦੇਖਣ ਦੀ ਸ਼ਕਤੀ ਤੇ ਬੁਰਾ ਅਸਰ ਪੈਂਦਾ ਹੈ। ਇਸ ਦੌਰਾਨ ਉਨ੍ਹਾਂ ਇਹ ਵੀ ਦੱਸਿਆ ਕਿ ਇਸ ਦਾ ਇਲਾਜ ਸਿਹਤ ਵਿਭਾਗ ਵੱਲੋਂ ਮੁਫ਼ਤ ਕੀਤਾ ਜਾਂਦਾ ਹੈ। ਨੈਸ਼ਨਲ ਲੈਪਰੋਸੀ ਇਰੈਡੀਕੇਸ਼ਨ ਪ੍ਰੋਗਰਾਮ ਅਧੀਨ ਇਸ ਬਿਮਾਰੀ ਦਾ ਸਾਰਾ ਇਲਾਜ਼ ਸਰਕਾਰੀ ਸਿਹਤ ਸੰਸਥਾਵਾਂ ਮੁਫ਼ਤ ਕੀਤਾ ਜਾਂਦਾ ਹੈ।
ਐਮ.ਡੀ.ਟੀ. ਰਾਂਹੀ ਇਸ ਬਿਮਾਰੀ ਦਾ ਇਲਾਜ 100% ਹੋ ਜਾਂਦਾ ਹੈ ਅਤੇ ਇਸ ਤੋਂ ਹੋਣ ਵਾਲੀ ਅੰਗਹੀਣਤਾ ਨੂੰ ਸਮੇਂ ਸਿਰ ਰੋਕਿਆ ਜਾ ਸਕਦਾ ਹੈ।



