ਚੋਣ ਕਮਿਸ਼ਨ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਤੇ ਰੇਡ
ਨਵੀਂ ਦਿੱਲੀ 30 ਜਨਵਰੀ। ਭਾਰਤੀ ਚੋਣ ਕਮਿਸ਼ਨ ਦੀ ਟੀਮ ਵੱਲੋਂ ਅੱਜ ਦੇਰ ਸ਼ਾਮ ਪੰਜਾਬ ਦੇ ਮੁੱਖ ਮੰਤਰੀ ਦੀ ਦਿੱਲੀ ਵਿਖੇ ਰਿਹਾਇਸ਼ ਕਪੂਰਥਲਾ ਹਾਊਸ ਵਿਖੇ ਛਾਪਾ ਮਾਰਿਆ ਗਿਆ। ਹਲੇ ਤੱਕ ਟੀਮ ਨੂੰ ਅੰਦਰ ਜਾਣ ਦੀ ਇਜਾਜ਼ਤ ਨਹੀਂ ਮਿਲੀ ਪਰ ਚੋਣ ਕਮਿਸ਼ਨ ਦੇ ਅਧਿਕਾਰੀ ਦਿੱਲੀ ਪੁਲਿਸ ਨੂੰ ਨਾਲ ਲੈ ਕੇ ਰਿਹਾਇਸ਼ ਦੇ ਬਾਹਰ ਖੜੇ ਹੋਏ ਹਨ। ਉਧਰ ਇਸ ਰੇਡ ਦੀ ਪੁਸ਼ਟੀ ਦਿੱਲੀ ਦੀ ਮੁੱਖ ਮੰਤਰੀ ਆਤਿਸ਼ੀ ਵੱਲੋਂ ਵੀ ਕੀਤੀ ਗਈ ਹੈ। ਚੋਣ ਅਧਿਕਾਰੀ ਦਾ ਕਹਿਣਾ ਹੈ ਕਿ ਉਹਨਾਂ ਨੂੰ ਪੈਸਿਆਂ ਦੀ ਵੰਡ ਨੂੰ ਲੈ ਕੇ ਸ਼ਿਕਾਇਤ ਮਿਲੀ ਸੀ। ਉਧਰ ਆਮ ਆਦਮੀ ਪਾਰਟੀ ਵੱਲੋਂ ਚੋਣ ਕਮਿਸ਼ਨ ਤੇ ਧੱਕੇਸ਼ਾਹੀ ਦੇ ਇਲਜ਼ਾਮ ਲਾਏ ਜਾ ਰਹੇ ਹਨ।

CATEGORIES ਰਾਸ਼ਟਰੀ


