ਦਿੱਲੀ-ਚੋਣ ਕਮਿਸ਼ਨ ਦੀ ਰੇਡ ਤੇ ਬੋਲੇ ਮੁੱਖ ਮੰਤਰੀ,ਕਿਹਾ ਚੋਣ ਕਮਿਸ਼ਨ ਪੰਜਾਬੀਆਂ ਨੂੰ ਬੀਜੇਪੀ ਦੇ ਇਸ਼ਾਰੇ ਤੇ ਕਰ ਰਿਹਾ ਹੈ ਬਦਨਾਮ
ਦਿੱਲੀ 30 ਜਨਵਰੀ। ਦਿੱਲੀ ਚੋਣ ਕਮਿਸ਼ਨ ਦੀ ਟੀਮ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਿੱਲੀ ਸਥਿਤ ਰਿਹਾਇਸ਼ ਵਿਖੇ ਰੇਡ ਮਾਰਨ ਆਉਣ ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰਤੀਕਿਰਿਆ ਦਿੱਤੀ ਹੈ। ਉਹਨਾਂ ਆਪਣੇ ਸੋਸ਼ਲ ਮੀਡੀਆ ਤੇ ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਚੋਣ ਕਮਿਸ਼ਨ ਦਾ ਇਹ ਵਰਤਾਰਾ ਨਿੰਦਨਯੋਗ ਹੈ ਤੇ ਪੰਜਾਬੀਆਂ ਨੂੰ ਬਦਨਾਮ ਕਰਨ ਲਈ ਹੈ। ਚੋਣ ਕਮਿਸ਼ਨ ਦਿੱਲੀ ਵਿੱਚ ਭਾਜਪਾ ਦੇ ਇਸ਼ਾਰੇ ਤੇ ਕੰਮ ਕਰ ਰਿਹਾ ਹੈ
ਉਹਨਾਂ ਕਿਹਾ ਕਿ “ਅੱਜ ਦਿੱਲੀ ਪੁਲਿਸ ਦੇ ਨਾਲ ਚੋਣ ਕਮਿਸ਼ਨ ਦੀ ਟੀਮ ਦਿੱਲੀ ਵਿੱਚ ਮੇਰੇ ਘਰ ਕਪੂਰਥਲਾ ਹਾਊਸ ਰੇਡ ਕਰਨ ਪਹੁੰਚੀ ਹੈ। ਦਿੱਲੀ ‘ਚ ਬੀਜੇਪੀ ਵਾਲੇ ਸ਼ਰ੍ਹੇਆਮ ਪੈਸੇ ਵੰਡ ਰਹੇ ਨੇ ਪਰ ਦਿੱਲੀ ਪੁਲਿਸ ਤੇ ਚੋਣ ਕਮਿਸ਼ਨ ਨੂੰ ਕੁੱਝ ਵੀ ਨਹੀਂ ਦਿਖ ਰਿਹਾ। ਇਨ੍ਹਾਂ ‘ਤੇ ਕੋਈ ਕਾਰਵਾਈ ਨਹੀਂ ਹੋ ਰਹੀ।
ਇੱਕ ਤਰੀਕੇ ਨਾਲ ਦਿੱਲੀ ਪੁਲਿਸ ਤੇ ਚੋਣ ਕਮਿਸ਼ਨ ਬੀਜੇਪੀ ਦੇ ਇਸ਼ਾਰੇ ‘ਤੇ ਪੰਜਾਬੀਆਂ ਨੂੰ ਬਦਨਾਮ ਕਰ ਰਹੀ ਹੈ, ਜੋਕਿ ਬਹੁਤ ਹੀ ਨਿੰਦਣਯੋਗ ਹੈ।”




