ਰਾਸ਼ਟਰੀ ਖੇਡਾਂ ਦੌਰਾਨ ਪੰਜਾਬ ਦੀਆਂ ਖਿਡਾਰਨਾਂ ਨੇ ਸੋਨੇ ਚਾਂਦੀ ਦੇ ਤਮਗੇ ਜਿੱਤੇ, CM ਨੇ ਦਿੱਤੀ ਵਧਾਈ
ਚੰਡੀਗੜ੍ਹ 4 ਫਰਵਰੀ ਪੰਜਾਬ ਦੇ ਖਿਡਾਰੀਆਂ ਵੱਲੋਂ ਲਗਾਤਾਰ ਦੇਸ਼ ਤੇ ਦੁਨੀਆ ਭਰ ਵਿੱਚ ਮੱਲਾ ਮਾਰੀਆਂ ਜਾ ਰਹੀਆਂ ਹਨ। ਪੰਜਾਬ ਦੀਆਂ ਖਿਡਾਰਨਾਂ ਵੱਲੋਂ 38ਵੀਂ ਰਾਸ਼ਟਰੀ ਖੇਡਾਂ ਦੌਰਾਨ ਸੋਨੇ ਤੇ ਚਾਂਦੀ ਦੇ ਤਮਗੇ ਦਿੱਤੇ ਗਏ ਹਨ। ਪੰਜਾਬ ਦੀ ਖਿਡਾਰਨ ਸਿਫਤ ਕੌਰ ਸਮਰਾ ਅਤੇ ਅੰਜੁਮ ਮੌਦਗਿਲ ਨੇ 38ਵਾਂ ਰਾਸ਼ਟਰੀ ਖੇਡਾਂ ਦੌਰਾਨ 50 ਮੀਟਰ ਸ਼ੂਟਿੰਗ ਈਵੈਂਟ ਵਿੱਚ ਸੋਨੇ ਤੇ ਚਾਂਦੀ ਦੇ ਤਮਗੇ ਜਿੱਤੇ। ਇਹਨਾਂ ਦੀ ਪ੍ਰਾਪਤੀ ਤੇ ਖੁਸ਼ੀ ਪ੍ਰਗਟ ਕਰਦਿਆਂ ਪੰਜਾਬੀਆਂ ਵੱਲੋਂ ਦੋਨਾਂ ਨੂੰ ਵਧਾਈਆਂ ਦਿੱਤੀਆਂ ਗਈਆਂ ਤੇ ਇਹਨਾਂ ਦੇ ਪਰਿਵਾਰਾਂ ਤੇ ਕੋਚ ਸਾਹਿਬਾਨ ਨੂੰ ਵੀ ਮੁਬਾਰਕਾਂ ਲਗਾਤਾਰ ਮਿਲ ਰਹੀਆਂ ਹਨ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵੀ ਸਿਫਤ ਕੌਰ ਸਮਰਾ ਤੇ ਅੰਜੁਮ ਮੌਦਗਿਲ ਨੂੰ ਵਧਾਈਆਂ ਦਿੱਤੀਆਂ ਗਈਆਂ ਤੇ ਕਿਹਾ ਕਿ ਤੁਸੀਂ ਪੰਜਾਬ ਤੇ ਦੇਸ਼ ਦਾ ਮਾਣ ਹੋ। ਉਹਨਾਂ ਨੇ ਦੋਨਾਂ ਖਿਡਾਰਨਾਂ ਦੇ ਸੁਨਹਿਰੇ ਭਵਿੱਖ ਦੀ ਕਾਮਨਾ ਕੀਤੀ।

CATEGORIES ਖੇਡਾਂ


