ਦਿੱਲੀ ਚੋਣਾਂ ਵਿੱਚ ਭਾਜਪਾ ਕਰ ਰਹੀ ਹੈ ਗੁੰਡਾਗਰਦੀ,ਚੋਣ ਜਾਬਤੇ ਦੀਆਂ ਉੱਡ ਰਹੀਆਂ ਨੇ ਧੱਜੀਆਂ,ਮੁੱਖ ਮੰਤਰੀ ਆਤਿਸ਼ੀ, ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਤੇ ਦੁਰਗੇਸ਼ ਪਾਠਕ ਨੇ ਦੱਸੀ ਕੱਲੀ ਕੱਲੀ ਗੱਲ
ਚੋਣ ਕਮਿਸ਼ਨ ਨਹੀਂ ਕਰ ਰਿਹਾ ਕੋਈ ਕਾਰਵਾਈ
ਦਿੱਲੀ 4 ਫਰਵਰੀ। ਦਿੱਲੀ ਵਿਧਾਨ ਸਭਾ ਚੋਣਾਂ ਵਿੱਚ ਇਸ ਵਾਰ ਭਾਜਪਾ ਵੱਲੋਂ ਸ਼ਰੇਆਮ ਗੁੰਡਾਗਰਦੀ ਕੀਤੀ ਜਾ ਰਹੀ ਹੈ। ਹੋਰ ਤਾਂ ਹੋਰ ਚੋਣ ਜਾਬਤੇ ਦੀਆਂ ਵੀ ਧੱਜੀਆਂ ਉੱਡ ਰਹੀਆਂ ਹਨ। ਪਰ ਫਿਰ ਵੀ ਕੋਈ ਕਾਰਵਾਈ ਨਹੀਂ ਹੋ ਰਹੀ। ਇਨਾ ਸ਼ਬਦਾਂ ਦਾ ਪ੍ਰਗਟਾਵਾ ਦਿੱਲੀ ਦੀ ਮੁੱਖ ਮੰਤਰੀ ਆਤਿਸ਼ੀ, ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਤੇ ਦੁਰਗੇਸ਼ ਪਾਠਕ ਵੱਲੋਂ ਅੱਜ ਦਿੱਲੀ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਭਾਜਪਾ ਤੇ ਚੋਣ ਕਮਿਸ਼ਨ ਉੱਪਰ ਦੋਸ਼ ਲਾਉਂਦਿਆਂ ਕੀਤਾ ਗਿਆ। ਮੁੱਖ ਮੰਤਰੀ ਆਤਸ਼ੀ ਨੇ ਕਿਹਾ ਕਿ ਚੋਣ ਪ੍ਰਚਾਰ ਖਤਮ ਹੋਣ ਤੋਂ ਬਾਅਦ ਕੋਈ ਵੀ ਬੰਦਾ ਦੂਜੀ ਵਿਧਾਨ ਸਭਾ ਦੇ ਹਲਕੇ ਵਿੱਚ ਨਹੀਂ ਜਾ ਸਕਦਾ ਪਰ ਇੱਥੇ ਭਾਜਪਾ ਵਾਲੇ ਸ਼ਰੇਆਮ ਦੂਜੇ ਹਲਕਿਆਂ ਵਿੱਚ ਧੱਕੇਸ਼ਾਹੀ ਕਰ ਰਹੇ ਹਨ। ਭਾਜਪਾ ਉਮੀਦਵਾਰ ਤੇ ਉਨਾਂ ਦੇ ਪਰਿਵਾਰ ਦੇ ਲੋਕ ਝੁਗੀਆਂ ਦੇ ਲੋਕਾਂ ਨੂੰ ਧਮਕਾ ਰਹੇ ਹਨ। ਅਸੀਂ ਪੁਲਿਸ ਤੇ ਚੋਣ ਕਮਿਸ਼ਨ ਕੋਲ ਇਸ ਸਬੰਧੀ ਸ਼ਿਕਾਇਤਾਂ ਵੀ ਕਰ ਚੁੱਕੇ ਹਾਂ ਪਰ ਪੁਲਿਸ ਵੱਲੋਂ ਇਹਨਾਂ ਖਿਲਾਫ ਕੋਈ ਐਕਸ਼ਨ ਨਹੀਂ ਲਿਆ ਜਾ ਰਿਹਾ ਸਗੋਂ ਸਾਡੇ ਉੱਪਰ ਹੀ ਮੁਕਦਮੇ ਦਰਜ ਹੋ ਰਹੇ ਹਨ ਤੇ ਸਾਡੇ ਵਰਕਰਾਂ ਤੇ ਹਮੈਤੀਆਂ ਨੂੰ ਡਰਾਇਆ ਧਮਕਾਇਆ ਜਾ ਰਿਹਾ ਹੈ। ਉਹਨਾਂ ਕਿਹਾ ਕਿ ਦਿੱਲੀ ਪੁਲਿਸ ਭਾਜਪਾ ਦੇ ਗੁੰਡਿਆਂ ਨੂੰ ਸਰਪਰਸਤੀ ਦੇ ਰਹੀ ਹੈ ਤੇ ਇਹਨਾਂ ਦੀ ਸ਼ਿਕਾਇਤ ਕਰਨ ਵਾਲਿਆਂ ਖਿਲਾਫ ਹੀ ਪੁਲਿਸ ਵੱਲੋਂ ਕਾਰਵਾਈ ਕੀਤੀ ਜਾ ਰਹੀ ਹੈ। ਦਿੱਲੀ ਦੇ ਲੋਕ ਪਹਿਲੀ ਵਾਰ ਅਜਿਹਾ ਮਾਹੌਲ ਦੇਖ ਰਹੇ ਹਨ। ਇਸ ਮੌਕੇ ਤੇ ਮਨੀਸ਼ ਸਿਸੋਦੀਆ ਨੇ ਕਿਹਾ ਕਿ ਦਿੱਲੀ ਦੇ ਸਾਰੇ ਵਿਧਾਨ ਸਭਾ ਹਲਕਿਆਂ ਵਿੱਚ ਭਾਜਪਾ ਵੱਲੋਂ ਸ਼ਰੇਆਮ ਚੋਣ ਜਾਬਤੇ ਦੀਆਂ ਧੱਜੀਆਂ ਉੜਾਈਆਂ ਜਾ ਰਹੀਆਂ ਹਨ ਜਿਸ ਸਬੰਧੀ ਉਹਨਾਂ ਵੱਲੋਂ ਕਈ ਵਾਰ ਸ਼ਿਕਾਇਤਾਂ ਚੋਣ ਅਧਿਕਾਰੀਆਂ ਕੋਲ ਕੀਤੀਆਂ ਜਾ ਚੁੱਕੀਆਂ ਹਨ ਪਰ ਉਹਨਾਂ ਦੀ ਸੁਣਵਾਈ ਨਹੀਂ ਹੋ ਰਹੀ ਉਹਨਾਂ ਕਿਹਾ ਕਿ ਸ਼੍ਰੀ ਅਰਵਿੰਦ ਕੇਜਰੀਵਾਲ ਵੱਲੋਂ ਪਹਿਲਾਂ ਹੀ ਸਪਸ਼ਟ ਕਰ ਦਿੱਤਾ ਗਿਆ ਹੈ ਕਿ ਲੋਕਤੰਤਰ ਨੂੰ ਪਾਸੇ ਰੱਖ ਕੇ ਭਾਜਪਾ ਵਾਲੇ ਸ਼ਰੇਆਮ ਧੱਕੇਸ਼ਾਹੀ ਕਰ ਰਹੇ ਹਨ। ਇਹਨਾਂ ਖਿਲਾਫ ਕੋਈ ਕਾਰਵਾਈ ਵੀ ਨਹੀਂ ਹੋ ਰਹੀ ਉਹਨਾਂ ਕਿਹਾ ਕਿ ਇਹਨਾਂ ਹੱਥਕੰਡਿਆਂ ਨਾਲ ਹੀ ਭਾਜਪਾ ਸਰਕਾਰ ਬਣਾਉਣਾ ਚਾਹੁੰਦੀ ਹੈ ਪਰ ਦਿੱਲੀ ਦੇ ਲੋਕ ਅਜਿਹੀ ਸਰਕਾਰ ਨਹੀਂ ਚਾਹੁੰਦੇ। ਜਿਹੜੀ ਲੋਕਤੰਤਰ ਦਾ ਗਲਾ ਘੁੱਟ ਕੇ ਬਣਾਈ ਗਈ ਹੋਵੇ। ਇਸ ਮੌਕੇ ਤੇ ਦਰਗੇਸ਼ ਪਾਠਕ ਨੇ ਦੱਸਿਆ ਕਿ ਉਹਨਾਂ ਦੇ ਹਲਕੇ ਵਿੱਚ ਸ਼ਰੇਆਮ ਪੈਸਾ ਤੇ ਕੱਪੜੇ ਵੰਡੇ ਜਾ ਰਹੇ ਹਨ। ਉਹਨਾਂ ਵੱਲੋਂ ਮੌਕੇ ਤੇ ਗੱਡੀ ਵੀ ਫੜ ਲਈ ਗਈ ਪਰ ਫਿਰ ਵੀ ਕੋਈ ਕਾਰਵਾਈ ਨਹੀਂ ਹੋਈ। ਇਸ ਮੌਕੇ ਤੇ ਆਗੂਆਂ ਨੇ ਦਿੱਲੀ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਭਲਕੇ 5 ਫਰਵਰੀ ਨੂੰ ਭਾਜਪਾ ਦੀ ਗੁੰਡਾਗਰਦੀ ਦਾ ਜਵਾਬ ਆਮ ਆਦਮੀ ਪਾਰਟੀ ਨੂੰ ਵੋਟ ਪਾ ਕੇ ਦੇਣਗੇ ਕਿਉਂਕਿ ਸਾਡੀ ਤਾਕਤ ਦਿੱਲੀ ਦੇ ਲੋਕ ਹਨ।



