ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ 2 ਵਿਅਕਤੀਆਂ ਨੂੰ 150 ਕਿਲੋ ਪੋਸਤ ਸਮੇਤ ਇੱਕ ਟਰੱਕ ਕੀਤਾ ਕਾਬੂ
ਸ੍ਰੀ ਮੁਕਤਸਰ ਸਾਹਿਬ 4 ਫਰਵਰੀ (ਬਿਕਰਮਜੀਤ ਸਿੰਘ) ਸ. ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਅਤੇ ਸ਼੍ਰੀ ਗੌਰਵ ਯਾਦਵ ਆਈ.ਪੀ.ਐਸ ਡੀ.ਜੀ.ਪੀ ਪੰਜਾਬ ਜੀ ਦੀਆਂ ਹਦਾਇਤਾਂ ਤਹਿਤ ਸ਼੍ਰੀ ਤੁਸ਼ਾਰ ਗੁਪਤਾ ਆਈ.ਪੀ.ਐਸ ਐਸ.ਐਸ.ਪੀ ਸ੍ਰੀ ਮੁਕਤਸਰ ਸਾਹਿਬ ਵੱਲੋਂ ਜਿਲ੍ਹਾ ਅੰਦਰ ਨਸ਼ਿਆਂ ਅਤੇ ਸ਼ਰਾਰਤੀ ਅੰਸਰਾਂ ਖਿਲਾਫ ਵਿੱਢੀ ਮੁਹਿੰਮ ਦੌਰਾਨ ਸ੍ਰੀ ਮਨਮੀਤ ਸਿੰਘ ਢਿੱਲੋ ਕਪਤਾਨ ਪੁਲਿਸ (ਇਨਵੈ) ਸ੍ਰੀ ਮੁਕਤਸਰ ਸਾਹਿਬ ਦੀ ਨਿਗਰਾਨੀ ਹੇਠ ਇੰਸਪੈਕਟਰ ਜਸਕਰਨਦੀਪ ਸਿੰਘ ਮੁੱਖ ਅਫਸਰ ਥਾਣਾ ਸਿਟੀ ਸ੍ਰੀ ਮੁਕਤਸਰ ਸਾਹਿਬ ਦੀ ਟੀਮ ਵੱਲੋਂ 2 ਵਿਅਕਤੀਆਂ ਨੂੰ 150 ਕਿੱਲੋ ਗ੍ਰਾਮ ਭੁੱਕੀ ਚੂਰਾ ਪੋਸਤ ਸਮੇਤ ਟਰੱਕ ਕਾਬੂ ਕਰਕੇ ਸਫਲਤਾ ਹਾਸਲ ਕੀਤੀ ਹੈ।
ਜ਼ਿਲਾ ਪੁਲਿਸ ਮੁੱਖੀ ਵੱਲੋਂ ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਜਿਲ੍ਹਾ ਪੁਲਿਸ ਵੱਲੋਂ ਨਸ਼ਿਆਂ ਖਿਲਾਫ ਇੱਕ ਵਿਸ਼ੇਸ਼ ਮੁਹਿੰਮ ਵਿੱਢੀ ਗਈ ਹੈ ਜਿਸ ਦੇ ਚਲਦਿਆਂ ਜਿਲ੍ਹਾ ਪੁਲਿਸ ਵੱਲੋਂ ਜਿੱਥੇ ਪਬਲਿਕ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਜਾਗਰੂਕ ਕਰਨ, ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਖੇਡਾਂ ਵੱਲ ਪ੍ਰੇਰਿਤ ਕਰਨ ਲਈ ਵੱਖ-ਵੱਖ ਉਪਰਾਲੇ ਕੀਤੇ ਜਾ ਰਹੇ ਹਨ, ਉਥੇ ਹੀ ਨਸ਼ੇ ਦਾ ਕਾਰੋਬਾਰ ਕਰਨ ਵਾਲੇ ਵਿਅਕਤੀਆਂ ਨੂੰ ਕਾਬੂ ਕਰਨ ਲਈ ਲਗਾਤਾਰ ਸਰਚ ਅਪ੍ਰੇਸ਼ਨ ਅਤੇ ਨਾਕਾਬੰਦੀਆਂ ਕੀਤੀਆਂ ਜਾ ਰਹੀਆਂ ਹਨ। ਉਹਨਾਂ ਦੱਸਿਆ ਕਿ ਮਿਤੀ 03/02/2025 ਨੂੰ ਪੁਲਿਸ ਪਾਰਟੀ ਗਸ਼ਤ ਵਾ ਚੈਕਿੰਗ ਸ਼ੱਕੀ ਪੁਰਸ਼ਾਂ ਦੇ ਸੰਬੰਧ ਵਿੱਚ ਮਲੋਟ ਰੋਡ ਸ੍ਰੀ ਮੁਕਤਸਰ ਸਾਹਿਬ ਮੌਜੂਦ ਸੀ ਤਾਂ ਪੁਲਿਸ ਪਾਰਟੀ ਪਾਸ ਇੱਕ ਗੁਪਤ ਇਤਲਾਹ ਮਿਲੀ ਕਿ ਟਰੱਕ ਨੰਬਰੀ PB 22K 8215 ਭਾਰੀ ਮਾਤਰਾ ਵਿੱਚ ਡੋਡੇ ਭੁੱਕੀ ਚੂਰਾ ਪੋਸਟ ਰਾਜਸਥਾਨ ਤੋਂ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਆ ਰਿਹਾ ਹੈ , ਜਿਸ ਤੇ ਪੁਲਿਸ ਪਾਰਟੀ ਵੱਲੋਂ ਤੁਰੰਤ ਮੇਨ ਰੋਡ ਬਾਈਪਾਸ ਡੇਰਾ ਰਾਧਾ ਸੁਆਮੀ ਸ਼੍ਰੀ ਮੁਕਤਸਰ ਸਾਹਿਬ ਵਿੱਖੇ ਨਾਕਾਬੰਦੀ ਕੀਤੀ ਗਈ। ਨਾਕਾਬੰਦੀ ਦੌਰਾਨ ਟਰੱਕ ਨੰਬਰੀ PB 22K 8215 ਮਲੋਟ ਵਾਲੀ ਸਾਈਡ ਤੋਂ ਆਉਂਦਾ ਦਿਖਾਈ ਦਿੱਤਾ ਜਿਸ ਨੂੰ ਨਾਕੇ ਪਰ ਰੋਕ ਕੇ ਵਿਅਕਤੀਆਂ ਦਾ ਨਾਮ ਪੁੱਛਿਆ ਤਾਂ ਉਨਾਂ ਨੇ ਆਪਣਾ ਨਾਮ ਗੁਰਪ੍ਰੀਤ ਸਿੰਘ ਉਰਫ ਗੋਪੀ ਪੁੱਤਰ ਸੁਖਵਿੰਦਰ ਸਿੰਘ ਵਾਸੀ ਪਿੰਡ ਢੁਡੀ ਜ਼ਿਲ੍ਹਾ ਫਰੀਦਕੋਟ ਅਤੇ ਦੂਸਰੇ ਵਿਅਕਤੀ ਨੇ ਆਪਣਾ ਨਾਮ ਗੁਰਪ੍ਰੀਤ ਸਿੰਘ ਉਰਫ ਬਿੱਟੂ ਪੁੱਤਰ ਮਨਜੀਤ ਸਿੰਘ ਸ੍ਰੀ ਮੁਕਤਸਰ ਸਾਹਿਬ ਦੱਸਿਆ। ਸ਼ੱਕ ਦੇ ਅਧਾਰ ਤੇ ਟਰੱਕ ਦੀ ਤਲਾਸ਼ੀ ਲਈ ਤਾਂ ਉਸ ਵਿੱਚੋਂ 150 ਕਿਲੋਗ੍ਰਾਮ ਭੁੱਕੀ ਚੂਰਾ ਪੋਸਤ ਬਰਾਮਦ ਕੀਤਾ ਗਿਆ ਜਿਸ ਤੇ ਥਾਣਾ ਸਿਟੀ ਸ਼੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਕਾਰਵਾਈ ਕਰਦਿਆਂ ਮੁਕੱਦਮਾ ਨੰਬਰ 14 ਮਿਤੀ 03/02/2025 ਅ/ਧ 15ਸੀ /61/85 ਐਨ.ਡੀ.ਪੀ.ਐਸ ਐਕਟ ਦਰਜ ਕੀਤਾ ਗਿਆ। ਦੋਸ਼ੀਆਂ ਦਾ ਰਿਮਾਂਡ ਹਾਸਲ ਕਰਕੇ, ਉਸ ਪਾਸੋਂ ਸਖਤੀ ਨਾਲ ਪੁੱਛ-ਗਿੱਛ ਕੀਤੀ ਜਾਵੇਗੀ, ਮੁੱਕਦਮਾ ਦੀ ਤਫਤੀਸ਼ ਜਾਰੀ ਹੈ।



