ਬੱਲੂਆਣਾ ਦੇ ਵਿਧਾਇਕ ਗੋਲਡੀ ਮੁਸਾਫਿਰ ਦੀ ਅਗਵਾਈ ਵਿਚ ਨਿਵੇਕਲੇ ਢੰਗ ਨਾਲ ਮਨਾਇਆ ਗਿਆ ਲੋਹੜੀ ਦਾ ਤਿਓਹਾਰ

ਬੱਲੂਆਣਾ, ( ਸਚਵੀਰ ਕੁਰਾਈਵਾਲਾ ) 11 ਜਨਵਰੀ

ਹਲਕਾ ਬੱਲੂਆਣਾ ਦੇ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਰ ਦੀ ਅਗਵਾਈ ਵਿੱਚ ਲੋਹੜੀ ਦਾ ਤਿਉਹਾਰ ਅੱਜ ਉਨ੍ਹਾਂ ਦੇ ਦਫ਼ਤਰ ਵਿੱਚ ਧੂਮ—ਧਾਮ ਤੇ ਸ਼ਰਧਾ ਨਾਲ ਨਵੇਕਲੇ ਢੰਗ ਨਾਲ ਮਨਾਇਆ ਗਿਆ। ਇਸ ਮੌਕੇ ਤੇ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਰ ਵੱਲੋਂ ਫਾਜਿ਼ਲਕਾ ਜਿ਼ਲ੍ਹੇ ਵਿਚ ਨਸਿ਼ਆਂ ਦੀ ਰੋਕਥਾਮ ਵਿੱਚ ਵੱਡਾ ਯੋਗਦਾਨ ਪਾ ਰਹੀ ਜਿ਼ਲ੍ਹਾ ਪੁਲਿਸ ਨੂੰ ਵਿਸ਼ੇਸ਼ ਤੌਰ ਤੇ ਸਨਮਾਨਤ ਕੀਤਾ ਗਿਆ।ਇਸ ਮੌਕੇ ਤੇ ਜਿ਼ਲ੍ਹਾ ਪੁਲਿਸ ਮੁਖੀ ਭੁਪਿੰਦਰ ਸਿੰਘ ਸਿੱਧੂ ਨੇ ਲੋਹੜੀ ਮੌਕੇ ਸਿਹਤ ਆ ਤਰੱਕੀ ਆ ਨਸ਼ੇ ਦੀ ਜੜ ਚੱਲ੍ਹੇ ਪਾ ਦਾ ਸੁਨੇਹਾ ਵੀ ਦਿੱਤਾ। ਇਸ ਮੌਕੇ ਤੇ ਵਿਧਾਇਕ ਅਮਨਦੀਪ ਸਿੰਘ ਗੋਲਡੀ ਅਤੇ ਜਿ਼ਲ੍ਹਾ ਪੁਲੀਸ ਮੁਖੀ ਭੁਪਿੰਦਰ ਸਿੰਘ ਸਿੱਧੂ ਵੱਲੋਂ ਲੋਹੜੀ ਬਾਲੀ ਗਈ। ਇਸ ਮੌਕੇ ਤੇ ਸੰਬੋਧਨ ਕਰਦਿਆਂ ਵੱਖ ਵੱਖ ਬੁਲਾਰਿਆਂ ਨੇ ਵਿਧਾਇਕ ਅਮਨਦੀਪ ਸਿੰਘ ਮੁਸਾਫਿਰ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ ਤੇ ਕਿਹਾ ਕਿ ਨਸਿ਼ਆਂ ਦੇ ਖਾਤਮੇ ਲਈ ਜਿ਼ਲ੍ਹਾ ਪੁਲਿਸ ਮੁਖੀ ਭੁਪਿੰਦਰ ਸਿੰਘ ਦੀ ਅਗਵਾਈ ਵਿੱਚ ਕੀਤੇ ਜਾ ਰਹੇ ਯਤਨਾਂ ਲਈ ਉਨਾਂ ਨੂੰ ਸਨਮਾਨ ਦੇ ਕੇ ਸਮੁੱਚੀ ਫ਼ੋਰਸ ਦਾ ਹੌਂਸਲਾ ਵਧਾਉਣਾ ਬਹੁਤ ਵਧੀਆ ਕਾਰਜ ਹੈ ।

ਇਸ ਮੌਕੇ ਵਿਧਾਇਕ ਸ੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਨੇ ਕਿਹਾ ਕਿ ਸਰਕਾਰ ਨੇ ਚੋਣਾਂ ਮੌਕੇ ਜੋ ਵਾਅਦੇ ਕੀਤੇ ਸਨ ਉਨ੍ਹਾਂ ਨੂੰ ਪੂਰਾ ਕਰ ਦਿੱਤਾ ਹੈ। ਹਲਕੇ ਦੇ ਲੋਕਾਂ ਨਾਲ ਵੀ ਓਨਾ ਨੇ ਜੋ ਵਾਅਦੇ ਕੀਤੇ ਸਨ ਉਨਾਂ ਵਿੱਚੋਂ ਜਿਆਦਾਤਰ ਵਾਅਦੇ ਪੂਰੇ ਕਰ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਸਾਫ ਸੁਥਰਾ ਨਹਿਰੀ ਪੀਣ ਦਾ ਪਾਣੀ ਉਪਲਬੱਧ ਕਰਵਾਉਣ ਲਈ 500 ਕਰੋੜ ਰੁਪਏ ਨਾਲ ਪ੍ਰੋਜ਼ੈਕਟ ਚਲਾਇਆ ਜਾ ਰਿਹਾ ਹੈ। ਇਸ ਤੋਂ ਇਲਾਵਾ 2020 ਦਾ ਕਿਸਾਨਾਂ ਦਾ ਲਮਕਿਆ ਪਿਆ ਪੱਚੀ ਕਰੋੜ ਰੁਪਏ ਦਾ ਮੁਆਵਜ਼ਾ ਵੀ ਇੱਕ ਦੋ ਦਿਨਾਂ ਤੱਕ ਵੰਡਿਆ ਜਾਵੇਗਾ ।

ਉਨ੍ਹਾਂ ਲੋਕਾਂ ਨੂੰ ਪਿੰਡਾਂ ਵਿੱਚ ਭਾਈਚਾਰਕ ਸਾਂਝ ਮਜ਼ਬੂਤ ਕਰਨ ਦਾ ਸੁਨੇਹਾ ਵੀ ਲੋਕਾਂ ਨੂੰ ਦਿੱਤਾ ਤੇ ਕਿਹਾ ਕਿ ਪਿੰਡਾਂ ਦੀ ਤਰੱਕੀ ਲਈ ਸਾਂਝੇ ਹੰਭਲੇ ਮਾਰਨ ਦੀ ਲੋੜ ਹੈ। ਉਨ੍ਹਾਂ ਨੇ ਕਿਹਾ ਕਿ ਸਰਕਾਰ ਵੱਲੋਂ ਬੱਲੂਆਣਾ ਹਲਕੇ ਦੇ ਪਿੰਡਾਂ ਵਿਚ ਵਿਕਾਸ ਪੱਖੋਂ ਕੋਈ ਕਮੀ ਨਹੀ ਛੱਡੀ ਜਾਵੇਗੀ। ਇਸ ਮੌਕੇ ਤੇ ਉਨ੍ਹਾਂ ਕਿਹਾ ਕਿ ਨਸਿ਼ਆਂ ਦੀ ਰੋਕਥਾਮ ਲਈ ਜਿ਼ਲ੍ਹਾ ਪੁਲਿਸ ਵੱਲੋਂ ਕੀਤੇ ਜਾ ਰਹੇ ਯਤਨਾਂ ਤੇ ਨਸਿ਼ਆਂ ਦੀ ਕੀਤੀ ਜਾ ਰਹੀ ਰਿਕਵਰੀ ਲਈ ਪੁਲੀਸ ਮੁੱਖੀ ਭੁਪਿੰਦਰ ਸਿੰਘ ਦੀ ਅਗਵਾਈ ਵਿੱਚ ਵਧੀਆ ਕੰਮ ਹੋ ਰਿਹਾ ਹੈ। ਉਨਾਂ ਹਲਕੇ ਦੇ ਲੋਕਾਂ ਨੂੰ ਲੋਹੜੀ ਦੀਆਂ ਵਧਾਈਆਂ ਦਿੱਤੀਆਂ।

ਇਸ ਮੌਕੇ ਤੇ ਐਸਐਸਪੀ  ਭੁਪਿੰਦਰ ਸਿੰਘ ਸਿੱਧੂ ਨੇ ਨਸਿ਼ਆਂ ਦੇ ਖਾਤਮੇ ਵਿੱਚ ਆਪਣਾ ਯੋਗਦਾਨ ਪਾਉਣ ਲਈ ਲੋਕਾਂ ਨੂੰ ਅਪੀਲ ਕੀਤੀ ਤੇ ਕਿਹਾ ਕਿ ਨਸ਼ੇ ਦੀ ਸਪਲਾਈ ਨੂੰ ਖਤਮ ਕਰਨ ਲਈ ਸਾਡਾ ਸਹਿਯੋਗ ਦਿਓ। ਉਨ੍ਹਾਂ ਨੇ ਕਿਹਾ ਕਿ ਵਿਧਾਇਕ ਅਮਨਦੀਪ ਸਿੰਘ ਮੁਸਾਫਰ ਵੱਲੋਂ ਅੱਜ ਜਿ਼ਲ੍ਹੇ ਦੀ ਫੋਰਸ ਦਾ ਹੌਸਲਾ ਵਧਾਇਆ ਗਿਆ ਹੈ। ਉਨ੍ਹਾਂ ਅਪੀਲ ਕੀਤੀ ਕਿ ਜ਼ੇਕਰ ਨਸ਼ੇ ਦੀ ਸਪਲਾਈ ਕਰਨ ਵਾਲੇ ਜਾਂ ਵੇਚਣ ਵਾਲੇ ਕੋਈ ਜਾਣਕਾਰੀ ਹੋਵੇ ਤਾਂ ਇਸ ਸਬੰਧੀ ਪੁਲਸ ਨੂੰ ਸੂਚਿਤ ਕਰੋ ਤੁਹਾਡੀ ਜਾਣਕਾਰੀ ਗੁਪਤ ਰੱਖੀ ਜਾਵੇਗੀ। ਉਨ੍ਹਾਂ ਕਿਹਾ ਕਿ ਪੁਲਿਸ ਲੋਕਾਂ ਦੀ ਸੇਵਾ ਲਈ ਹਮੇਸ਼ਾ ਤਿਆਰ ਰਹਿੰਦੀ ਹੈ।

            ਇਸ ਮੌਕੇ ਤੇ ਧਰਮਵੀਰ ਗੋਦਾਰਾ, ਡੀਐਸਪੀ ਵਿਭੋਰ ਸ਼ਰਮਾ, ਸੁਖਵਿੰਦਰ ਸਿੰਘ ਬਲਾਕ ਪ੍ਰਧਾਨ, ਅੰਗਰੇਜ਼ ਸਿੰਘ ਬਲਾਕ ਪ੍ਰਧਾਨ, ਉਪਕਾਰ ਸਿੰਘ ਜਾਖੜ, ਜਗਮਨਦੀਪ ਸਿੰਘ ਮਿੰਕੂ ਸਰਪੰਚ ਕੁੰਡਲ, ਰੂਬੀ ਕਾਠਪਾਲ, ਜੋਤੀ ਪ੍ਰਕਾਸ਼ ਸਮੇਤ ਸਾਰੇ ਥਾਣਿਆਂ ਦੇ ਮੁੱਖੀ ਤੇ ਹਲਕੇ ਦੀਆਂ ਹੋਰ ਪ੍ਰਮੁੱਖ ਸਖ਼ਸੀਅਤਾਂ ਹਾਜਰ ਸਨ।
CATEGORIES
Share This

COMMENTS

Wordpress (0)
Disqus (0 )
Translate