ਨਹੀਂ ਰਹੇ ਪ੍ਰਸਿੱਧ ਚਿੱਤਰਕਾਰ, ਮੁੱਖ ਮੰਤਰੀ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ
ਸਿੱਖ ਵਿਰਾਸਤ ਅਤੇ ਸੱਭਿਆਚਾਰ ਵਿੱਚ ਵੱਡਮੁੱਲਾ ਯੋਗਦਾਨ ਪਾਉਣ ਵਾਲੇ ਪ੍ਰਸਿੱਧ ਚਿੱਤਰਕਾਰ ਸਰਦਾਰ ਜਰਨੈਲ ਸਿੰਘ ਆਰਟਿਸਟ ਨਹੀਂ ਰਹੇ। ਉਹਨਾਂ ਦੀ ਮੌਤ ਤੇ ਵੱਖ ਵੱਖ ਸ਼ਖਸ਼ੀਅਤਾਂ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰਸਿੱਧ ਚਿੱਤਰਕਾਰ ਸਰਦਾਰ ਜਰਨੈਲ ਸਿੰਘ ਆਰਟਿਸਟ ਦੇ ਦਿਹਾਂਤ ‘ਤੇ ਡੂੰਘਾ ਦੁੱਖ ਪ੍ਰਗਟ ਕੀਤਾ।
ਮੁੱਖ ਮੰਤਰੀ ਨੇ ਕਿਹਾ ਕਿ ਚਿੱਤਰਕਾਰੀ ਦੇ ਖੇਤਰ ‘ਚ ਇੱਕ ਯੁੱਗ ਦਾ ਅੰਤ ਹੋਇਆ ਹੈ, ਇਹ ਘਾਟਾ ਨਾ ਪੂਰਨ ਯੋਗ ਹੈ। ਉਹਨਾਂ ਵੱਲੋਂ ਚਿੱਤਰਕਾਰੀ ਦੇ ਨਾਲ ਸਿੱਖ ਵਿਰਾਸਤ ਅਤੇ ਸੱਭਿਆਚਾਰ ਲਈ ਪਾਏ ਯੋਗਦਾਨ ਨੂੰ ਰਹਿੰਦੀ ਦੁਨੀਆ ਤੀਕ ਯਾਦ ਕੀਤਾ ਜਾਵੇਗਾ।
ਉਨਾਂ ਕਿਹਾ ਕਿ ਪਰਿਵਾਰ ਤੇ ਚਾਹੁਣ ਵਾਲਿਆਂ ਨਾਲ ਦਿਲੋਂ ਹਮਦਰਦੀ। ਪਰਮਾਤਮਾ ਅੱਗੇ ਅਰਦਾਸ, ਵਿੱਛੜੀ ਹੋਈ ਨੇਕ ਰੂਹ ਨੂੰ ਚਰਨਾਂ ‘ਚ ਥਾਂ ਦੇਣ।

CATEGORIES ਪੰਜਾਬ


