ਮੁਕਤਸਰ ਦਾ ਡੀਸੀ ਸਸਪੈਂਡ, ਵਿਜੀਲੈਂਸ ਮੁਖੀ ਵੀ ਬਦਲਿਆ

ਚੰਡੀਗੜ੍ਹ 17 ਫਰਵਰੀ ਪੰਜਾਬ ਸਰਕਾਰ ਵੱਲੋਂ ਭਰਿਸ਼ਟਾਚਾਰ ਦੇ ਮਾਮਲੇ ਵਿੱਚ ਸਖਤ ਕਾਰਵਾਈ ਆਰੰਭ ਦਿੱਤੀ ਗਈ ਹੈ। ਅੱਜ ਸਰਕਾਰ ਵੱਲੋਂ ਸ੍ਰੀ ਮੁਕਤਸਰ ਸਾਹਿਬ ਦੇ ਡੀਸੀ ਨੂੰ ਸਸਪੈਂਡ ਕੀਤੇ ਜਾਣ ਦੀ ਜਾਣਕਾਰੀ ਸਾਹਮਣੇ ਆਈ ਹੈ। ਪਤਾ ਲੱਗਿਆ ਹੈ ਕਿ ਇਸ ਮਾਮਲੇ ਦੇ ਵਿੱਚ ਭਰਿਸ਼ਟਾਚਾਰ ਖਿਲਾਫ ਸ਼ਿਕਾਇਤ ਸਾਹਮਣੇ ਆਈ ਸੀ ਉਸ ਤੋਂ ਬਾਅਦ ਕਾਰਵਾਈ ਕੀਤੀ ਗਈ ਹੈ। ਇਸ ਤੋਂ ਇਲਾਵਾ ਵਿਜੀਲੈਂਸ ਦੇ ਮੁਖੀ ਡੀਜੀਪੀ ਵਰਿੰਦਰ ਕੁਮਾਰ ਨੂੰ ਬਦਲਿਆ ਗਿਆ ਹੈ ਉਹਨਾਂ ਦੀ ਜਗ੍ਹਾ ਤੇ ਨਗੇਸ਼ਵਰ ਰਾਓ ਨੂੰ ਵਿਜੀਲੈਂਸ ਦਾ ਮੁਖੀ ਨਿਯੁਕਤ ਕੀਤਾ ਗਿਆ ਹੈ।

CATEGORIES
Share This

COMMENTS

Wordpress (0)
Disqus (0 )
Translate