ਸ੍ਰੀ ਅਭਿਜੀਤ ਕਪਲਿਸ਼ ਆਈ.ਏ.ਐਸ.ਨੇ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਵਜੋਂ ਸੰਭਾਲਿਆ ਆਹੁਦਾ

ਸ੍ਰੀ ਮੁਕਤਸਰ ਸਾਹਿਬ 18 ਫਰਵਰੀ(ਬਿਕਰਮਜੀਤ ਸਿੰਘ) 2015 ਬੈਚ ਦੇ ਆਈ. ਏ. ਐਸ. ਅਫਸਰ ਸ੍ਰੀ ਅਭਿਜੀਤ ਕਪਲਿਸ਼ ਨੇ ਅ¤ਜ ਬਤੌਰ ਡਿਪਟੀ ਕਮਿਸ਼ਨਰ, ਸ੍ਰੀ ਮੁਕਤਸਰ ਸਾਹਿਬ ਵਜੋਂ ਆਹੁਦਾ ਸµਭਾਲ ਲਿਆ ਹੈ।
                         ਇਸ ਤੋਂ ਪਹਿਲਾਂ ਸ੍ਰੀ ਕਪਲਿਸ਼ ਖਾਣਾਂ ਅਤੇ ਭੂ ਵਿਗਿਆਨ ਦੇ ਡਾਇਰੈਕਟਰ ਤੋਂ ਇਲਾਵਾ ਪੰਜਾਬ ਵਿਕਾਸ ਕਮਿਸ਼ਨ ਦੇ ਐਡੀਸ਼ਨਲ ਸਕੱਤਰ, ਏ.ਡੀ.ਸੀ. ਫਾਜਿ਼ਲਕਾ, ਏ.ਡੀ.ਸੀ. ਪਠਾਨਕੋਟ, ਕਮਿਸ਼ਨਰ ਅਬੋਹਰ ਕਾਰਪੋਰੇਸ਼ਨ, ਸਹਾਇਕ ਕਮਿਸ਼ਨਰ (ਅੰਡਰ ਟਰੇਨਿੰਗ) ਬਠਿੰਡਾ,ਐਸ.ਡੀ.ਐਮ.ਮਾਨਸਾ,ਐਸ.ਡੀ.ਐਮ ਬੁਢਲਾਡਾ, ਐਸ.ਡੀ.ਐਮ. ਸਰਦੂਲਗੜ੍ਹ ਵੀ ਰਹਿ ਚੁੱਕੇ ਹਨ।
                         ਡਿਪਟੀ ਕਮਿਸ਼ਨਰ ਨੇ ਪਹਿਲਾਂ ਜਿਲ੍ਹਾ ਪ੍ਰਬੰਧਕੀ ਕੰਪਲੈਕਸ  ਵਿਖੇ ਗਾਰਡ ਆਫ ਆਨਰ ਲਿਆ, ਇਸ ਮੌਕੇ ਹੋਰਨਾ ਤੋਂ ਇਲਾਵਾ ਸ੍ਰੀ ਗੁਰਪ੍ਰੀਤ ਸਿੰਘ ਥਿੰਦ ਵਧੀਕ ਡਿਪਟੀ ਕਮਿਸ਼ਨਰ (ਵਿਕਾਸ), ਸ੍ਰੀ ਸੰਜੀਵ ਕੁਮਾਰ ਐਸ.ਡੀ.ਐਮ.ਮਲੋਟ,ਸ੍ਰੀਮਤੀ ਬਲਜੀਤ ਕੌਰ ਐਸ.ਡੀ.ਐਮ. ਸ੍ਰੀ ਮੁਕਤਸਰ ਸਾਹਿਬ, ਸ੍ਰੀਮਤੀ ਸ਼ਾਇਰੀ ਮਲੋਹਤਰਾ ਸਹਾਇਕ ਕਮਿਸ਼ਨਰ (ਜਨਰਲ), ਸ੍ਰੀ ਪੁਨੀਤ ਸ਼ਰਮਾ ਮੁੱਖ ਮੰਤਰੀ ਫੀਲਡ ਅਫਸਰ, ਸ੍ਰੀ ਗੁਰਦੀਪ ਸਿੰਘ ਜਿ਼ਲ੍ਹਾ ਲੋਕ ਸੰਪਰਕ ਅਫਸਰ ਵੀ ਮੌਜ਼ੂਦ ਸਨ। ਦੱਸਣ ਯੋਗ ਹੈ ਕਿ ਸ਼੍ਰੀ ਅਭਜੀਤ ਕਪਲਿਸ਼ ਨੇ ਅਬੋਹਰ ਦੇ ਨਗਰ ਨਿਗਮ ਕਮਿਸ਼ਨਰ ਵਜੋਂ ਵੀ ਸੇਵਾਵਾਂ ਨਿਭਾਈਆਂ ਤੇ ਉਹਨਾਂ ਦੀਆਂ ਸੇਵਾਵਾਂ ਨੂੰ ਲੋਕ ਅੱਜ ਵੀ ਯਾਦ ਕਰਦੇ ਹਨ। ਉਹਨਾਂ ਵੱਲੋਂ ਅਬੋਹਰ ਸ਼ਹਿਰ ਦੀ ਕਾਇਆਕਲਪ ਕੀਤੀ ਗਈ ਜੋ ਸਭ ਦੇ ਸਾਹਮਣੇ ਹੈ।
 ਇਸ ਮੌਕੇ ਤੇ ਉਹਨਾਂ ਕਿਹਾ ਕਿ ਉਹ ਬਹੁਤ ਭਾਗਾਂ ਵਾਲੇ ਹਨ, ਜਿਹਨਾਂ  ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਦੀ ਚਰਨ ਛੋਹ ਪ੍ਰਾਪਤ ਅਤੇ ਚਾਲ੍ਹੀ ਮੁਕਤਿਆਂ ਦੀ ਪਵਿੱਤਰ ਧਰਤੀ ਤੇ ਸੇਵਾ ਕਰਨ ਦਾ ਮੌਕਾ ਮਿਲਿਆ ਹੈ।
      ਉਨਾਂ ਜਿ਼ਲ੍ਹਾ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਜੇਕਰ ਉਨਾਂ ਨੂੰ ਕਿਸੇ ਵੀ ਪ੍ਰਕਾਰ ਦੀ ਕੋਈ ਸਮੱਸਿਆ ਪੇਸ਼ ਆਵੇ ਤਾਂ ਉਹ ਸਿੱਧੇ ਤੌਰ ਤੇ ਦਫਤਰ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਵਿਖੇ ਜਾਂ ਸਿੱਧੇ ਤੌਰ ਤੇ ਉਨਾਂ ਨਾਲ ਸੰਪਰਕ ਕਰ ਸਕਦੇ ਹਨ।

CATEGORIES
Share This

COMMENTS

Wordpress (0)
Disqus (0 )
Translate