ਸੜਕ ਸੁਰੱਖਿਆ ਹਫ਼ਤਾ ਤਹਿਤ ਜ਼ਿਲੇ ਦੇ ਵੱਖ ਵੱਖ ਪ੍ਰਾਇਮਰੀ ਸਕੂਲਾਂ ਵਿੱਚ ਕਰਵਾਏ ਗਏ ਪ੍ਰੋਗਰਾਮ
ਫਾਜਿਲਕਾ 16 ਜਨਵਰੀ
ਪੰਜਾਬ ਸਰਕਾਰ ਵੱਲੋਂ ਆਮ ਲੋਕਾਂ ਨੂੰ ਟ੍ਰੈਫਿਕ ਨਿਯਮਾਂ ਸਬੰਧੀ ਜਾਗਰੂਕ ਕਰਨ ਲਈ 17 ਜਨਵਰੀ ਤੱਕ ਕੌਮੀ ਸੜਕ ਸੁਰੱਖਿਆ ਹਫਤਾ ਮਨਾਇਆ ਜਾ ਰਿਹਾ ਹੈ ਤਾਂ ਜੋ ਸੜਕੀ ਹਾਦਸਿਆਂ ਨੂੰ ਠੱਲ ਪਾਈ ਜਾ ਸਕੇ।ਇਸ ਲੜੀ ਤਹਿਤ ਅੱਜ ਜਿਲ੍ਹੇ ਦੇ ਵੱਖ ਵੱਖ ਪ੍ਰਾਇਮਰੀ ਸਕੂਲਾਂ ਵਿੱਚ ਸੜਕ ਸੁਰੱਖਿਆ ਨਿਯਮਾਂ ਸਬੰਧੀ ਪ੍ਰੋਗਰਾਮ ਕਰਵਾਏ ਗਏ ।ਸਰਕਾਰੀ ਪ੍ਰਾਇਮਰੀ ਸਕੂਲ ਸਜਰਾਣਾ ਤੇ ਢਾਣੀ ਚਿਰਾਗ ਆਦਿ ਸਕੂਲਾਂ ਦੇ ਵਿੱਚ ਟਰੈਫਿਕ ਨਿਯਮਾਂ ਬਾਰੇ ਕੁਇਜ਼ ਮੁਕਾਬਲੇ ਕਰਵਾਏ ਗਏ ਅਤੇ ਸਕੂਲਾਂ ਦੇ ਵਿਚ ਬੱਚਿਆਂ ਨੂੰ ਟਰੈਫਿਕ ਨਿਯਮਾਂ ਬਾਰੇ ਜਾਣੂ ਕਰਵਾਇਆ ਗਿਆ ਅਤੇ ਭਵਿੱਖ ਵਿਚ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਲਈ ਪ੍ਰੇਰਿਤ ਵੀ ਕੀਤਾ।

CATEGORIES ਮਾਲਵਾ


